ਜਲੰਧਰ ਦੇ ਇਸ ਬੈੰਕ ਚ ਹੋਇਆ ਵੱਡਾ ਕਾਂਡ, ਸਾਰੇ ਜਿਲ੍ਹੇ ਦੀ ਪੁਲਿਸ ਨੂੰ ਪਈਆਂ ਭਾਜੜਾਂ

ਚੋਰੀ ਕਰਨ ਵਾਲੇ ਮਾੜੇ ਅਨਸਰ ਅਜੇ ਤੱਕ ਵੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਜਦ ਕਿ ਪੁਲਿਸ ਵੱਲੋਂ ਕਿੰਨੇ ਹੀ ਚੋਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਨ੍ਹਾਂ ਵੱਲੋਂ ਦਿਨ ਦਿਹਾੜੇ, ਰਾਤ ਜਾਂ ਕਿਸੇ ਵੀ ਟਾਇਮ ਚੋਰੀ ਨੂੰ ਅੰਜਾਮ ਦਿੱਤਾ ਜਾਂਦਾ ਹੈ। ਅਜਿਹੇ ਲੋਕ ਚੋਰੀ  ਕਰਨ ਦੇ ਨਿੱਤ ਨਵੇਂ ਤਰੀਕੇ ਲੱਭਦੇ ਹਨ। ਦਿਨ ਪ੍ਰਤੀ ਦਿਨ ਵਧ ਰਹੀਆਂ ਚੋਰੀਆਂ ਅਤੇ ਅਨਸਰਾਂ ਦੇ ਅਜਿਹੇ ਹੌਂਸਲਿਆਂ ਨੂੰ ਦੇਖ ਕੇ ਇੰਝ ਲਗਦਾ ਹੈ ਕਿ ਇਨ੍ਹਾਂ ਦੇ ਮਨਾਂ ਵਿਚ ਪੁਲਿਸ ਪ੍ਰਸ਼ਾਸਨ ਦਾ ਕੋਈ ਡਰ ਹੀ ਨਹੀਂ ਰਿਹਾ।

ਅਜਿਹਾ ਹੀ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿ ਸਵੇਰ ਸਮੇਂ 3 ਅਣਪਛਾਤੇ ਵਿਅਕਤੀ ਸਫਾਈ ਕਰਮਚਾਰੀ ਦੇ ਨਾਲ ਪੰਜਾਬ ਨੈਸ਼ਨਲ ਬੈਂਕ ਦੇ ਅੰਦਰ ਦਾਖਿਲ ਹੋਏ। ਜਿਨ੍ਹਾਂ ਨੇ ਸਫਾਈ ਕਰਮਚਾਰੀ ਨੂੰ ਬੰਧਕ ਬਣਾ ਕੇ ਬੈਂਕ ਵਿੱਚੋਂ 15-16 ਲੱਖ ਦੇ ਕਰੀਬ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਚੋਰ ਪੈਸਿਆਂ ਦੇ ਨਾਲ-ਨਾਲ ਡੀ.ਵੀ.ਆਰ ਵੀ ਆਪਣੇ ਨਾਲ ਲੈ ਗਏ। ਬੈਂਕ ਅਧਿਕਾਰੀਆਂ ਵੱਲੋਂ ਇਸ ਦੀ ਸੂਚਨਾ ਪੁਲੀਸ ਪ੍ਰਸ਼ਾਸਨ ਨੂੰ ਦਿੱਤੀ ਗਈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

ਤਾਂ ਜੋ ਚੋਰਾਂ ਨੂੰ ਜਲਦ ਫੜ ਲਿਆ ਜਾਵੇ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ 9-15 ਵਜੇ ਦੇ ਕਰੀਬ ਜਦੋਂ ਬੈਂਕ ਦੇ ਸਫ਼ਾਈ ਕਰਮਚਾਰੀ ਨੇ ਬੈਂਕ ਦਾ ਦਰਵਾਜ਼ਾ ਖੋਲਿਆ ਤਾਂ ਕੁਝ ਅਣਪਛਾਤੇ ਵਿਅਕਤੀ ਉਸ ਦੇ ਨਾਲ ਹੀ ਅੰਦਰ ਦਾਖਲ ਹੋ ਗਏ। ਜਿਨ੍ਹਾਂ ਨੇ ਬੈਂਕ ਅੰਦਰ ਜਾਂਦਿਆਂ ਹੀ ਸਫ਼ਾਈ ਕਰਮਚਾਰੀ ਨੂੰ ਬੰਦੀ ਬਣਾ ਲਿਆ। ਇਸ ਦੌਰਾਨ ਜਦੋਂ ਕੁਝ ਹੋਰ ਬੈਂਕ ਅਧਿਕਾਰੀ ਬੈਂਕ ਪਹੁੰਚੇ ਤਾਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਕੋਲੋਂ ਬੈਂਕ ਦੀਆਂ ਚਾਬੀਆਂ ਲੈ ਲਈਆਂ।

ਇਸ ਤੋਂ ਬਾਅਦ ਉਹ ਵਿਅਕਤੀ 16 ਲੱਖ 93 ਹਜਾਰ ਦੇ ਕਰੀਬ ਰੁਪਏ ਲੈ ਕੇ ਫਰਾਰ ਹੋ ਗਏ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਚੋਰ ਬੈਂਕ ਵਿਚੋਂ ਡੀ.ਵੀ.ਆਰ ਵੀ ਨਾਲ ਲੈ ਗਏ। ਇਸ ਕਰਕੇ ਉਨ੍ਹਾਂ ਵੱਲੋਂ ਬੈਂਕ ਅੰਦਰ ਲੱਗੇ ਖੁਫੀਆ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਚੋਰੀ ਕਰਨ ਵਾਲੇ 3 ਵਿਅਕਤੀ ਸਨ। ਜਿਨ੍ਹਾਂ ਨੂੰ ਫੜਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *