ਤੇਜ਼ ਰਫਤਾਰ ਕਾਰ ਨੇ ਲਈ ਮੋਟਰਸਾਈਕਲ ਤੇ ਬੈਠੇ ਮੁੰਡੇ ਦੀ ਜਾਨ, ਸਿਰ ਉਤੋਂ ਲੰਘੀ ਕਾਰ

ਸਾਨੂੰ ਹਮੇਸ਼ਾ ਹੀ ਵਾਹਨ ਸਹੀ ਰਫ਼ਤਾਰ ਨਾਲ ਚਲਾਉਣੇ ਚਾਹੀਦੇ ਹਨ। ਕਿਉਂਕਿ ਤੇਜ਼ ਰਫ਼ਤਾਰ ਅਤੇ ਕਾਹਲ਼ੀ ਕਾਰਨ ਮੰਦਭਾਗੇ ਸੜਕ ਹਾਦਸੇ ਵਾਪਰ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ, ਜਿੱਥੇ ਤੇਜ਼ ਰਫਤਾਰ ਕਾਰਨ ਇੱਕ ਭਿ ਆ ਨ ਕ ਸੜਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਕ ਨੌਜਵਾਨ ਦੀ ਜਾਨ ਚਲੀ ਗਈ

ਅਤੇ 2 ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਦੋਂ ਪੁਲਿਸ ਨੂੰ ਇਸ ਹਾਦਸੇ ਦੀ ਸੂਚਨਾ ਹੋਈ ਤਾਂ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਰਾਜਬੀਰ ਨਾਮਕ ਨੌਜਵਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਘਰ ਨੂੰ ਵਾਪਸ ਜਾ ਰਹੇ ਸੀ। ਇਸ ਦੌਰਾਨ ਸੜਕ ਉੱਤੇ ਪਤਾ ਹੀ ਨਹੀਂ ਲੱਗਾ ਹੈ ਤੇ ਕਦੋਂ ਇਕ ਤੇਜ਼ ਰਫਤਾਰ ਗੱਡੀ ਉਨ੍ਹਾਂ ਨੂੰ ਟੱਕਰ ਮਾਰ ਕੇ ਅੱਗੇ ਤੱਕ ਖਿੱਚ ਕੇ ਲੈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਨਹੀਂ ਪਤਾ ਕਿ ਇਸ ਹਾਦਸੇ ਵਿਚ ਕਿਸ ਦੀ ਦੀ ਜਾਨ ਗਈ ਹੈ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਲਤਾਨਪੁਰ ਲੋਧੀ ਇੱਕ ਸੜਕ ਹਾਦਸਾ ਵਾਪਰਿਆ। ਜਿੱਥੇ 2 ਨੌਜਵਾਨ ਜੀਜਾ-ਸਾਲਾ ਸੁਨੀਲ ਪੁੱਤਰ ਦਲਵੀਰ ਉਮਰ 32 ਸਾਲ ਅਤੇ ਰਾਜਵੀਰ ਪੁੱਤਰ ਅਸ਼ੋਕ ਕੁਮਾਰ ਜੋ ਕਿ ਆਪਣੇ ਕੰਮ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਸੁਲਤਾਨਪੁਰ ਜਾ ਰਹੇ ਸੀ ਅਤੇ ਇਕ ਲੜਕਾ ਅਮਨਪ੍ਰੀਤ ਸਿੰਘ ਪੁੱਤਰ ਦਲਬੀਰ ਸਿੰਘ ਉਮਰ 22 ਸਾਲ ਵੀ ਆਪਣੇ ਮੋਟਰਸਾਈਕਲ ਤੇ ਜਾ ਰਿਹਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਅਮਨਪ੍ਰੀਤ ਦਾ ਕੁਝ ਸਮਾਨ ਬੱਸ ਵਿੱਚ ਰਹਿ ਗਿਆ ਸੀ।

ਜਿਸ ਕਾਰਨ ਉਹ ਬੱਸ ਦੇ ਪਿੱਛੇ ਆਪਣਾ ਮੋਟਰ ਸਾਈਕਲ ਲੈ ਕੇ ਜਾ ਰਿਹਾ ਸੀ ਅਤੇ ਇਹ ਹਾਦਸਾ ਵਾਪਰ ਗਿਆ ਜਿਸ ਵਿੱਚ ਉਸ ਦੀ ਜਾਨ ਚਲੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਇਹ ਸਾਹਮਣੇ ਨਹੀਂ ਆਇਆ ਕਿ ਇਹ ਹਾਦਸਾ ਕਿਸ ਤਰ੍ਹਾਂ ਅਤੇ ਕਿਸ ਵਾਹਨ ਨਾਲ ਵਾਪਰਿਆ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੀ.ਸੀ.ਟੀ.ਵੀ ਫੁਟੇਜ ਦੇਖਣ ਤੋਂ ਬਾਅਦ ਅਤੇ ਮੌਕੇ ਦੇ ਗਵਾਹ ਦੇ ਬਿਆਨ ਲੈਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *