ਬੱਬੂ ਮਾਨ ਹੋਣਗੇ ਆਮ ਆਦਮੀ ਪਾਰਟੀ ਚ ਸ਼ਾਮਿਲ? ਇਸ ਵੱਡੇ ਲੀਡਰ ਦੁਆਰਾ ਪਾਈ ਫੋਟੋ ਨੇ ਛੇੜੀ ਚਰਚਾ

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜ਼ਰੀਏ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੀ ਪੰਜਾਬ ਦੇ ਪ੍ਰਸਿੱਧ ਗਾਇਕ ਬੱਬੂ ਮਾਨ ਨਾਲ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਇਕ ਤਸਵੀਰ ਵੀ ਸਾਂਝੀ ਕੀਤੀ ਹੈ। ਜਿਸ ਵਿਚ ਉਹ ਬੱਬੂ ਮਾਨ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਉਹ ਲਿਖਦੇ ਹਨ ਕਿ ਉਨ੍ਹਾਂ ਦੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਸਤਾਦ ਬੱਬੂ ਮਾਨ ਨਾਲ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਆਪਸ ਵਿੱਚ ਪੰਜਾਬ ਬਾਰੇ ਗੱਲਬਾਤ ਕੀਤੀ ਹੈ।

ਰਾਘਵ ਚੱਢਾ ਦੀ ਇਸ ਪੋਸਟ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਲੋਕ ਅੰਦਾਜ਼ੇ ਲਾ ਰਹੇ ਹਨ ਕਿ ਹੋ ਸਕਦਾ ਹੈ ਬੱਬੂ ਮਾਨ ਰਾਜਨੀਤੀ ਵਿੱਚ ਕੁੱਦ ਜਾਣ। ਪਿਛਲੇ ਸਮੇਂ ਦੌਰਾਨ ਬੱਬੂ ਮਾਨ ਇਹ ਚਾਹੁੰਦੇ ਸਨ ਕਿ ਕਿਸਾਨ ਜਥੇਬੰਦੀਆਂ ਪੰਜਾਬ ਦੀਆਂ ਚੋਣਾਂ ਵਿੱਚ ਹਿੱਸਾ ਲੈਣ ਪਰ ਕਿਸਾਨ ਜਥੇਬੰਦੀਆਂ ਨੇ ਇਸ ਪਾਸੇ ਕੋਈ ਉਤਸ਼ਾਹ ਨਹੀਂ ਦਿਖਾਇਆ। ਇਸ ਤੋਂ ਬਾਅਦ ਬੱਬੂ ਮਾਨ ਨੇ ਕੁਝ ਕਲਾਕਾਰਾਂ ਅਤੇ ਬੁੱਧੀਜੀਵੀਆਂ ਨਾਲ ਮਿਲ ਕੇ ‘ਜੂਝਦਾ ਪੰਜਾਬ’ ਨਾਮ ਦੀ ਜਥੇਬੰਦੀ ਬਣਾ ਲਈ।

ਇਹ ਜਥੇਬੰਦੀ ਰਾਜਨੀਤਕ ਪਾਰਟੀਆਂ ਨੂੰ ਏਜੰਡਾ ਦੇਣਾ ਚਾਹੁੰਦੀ ਹੈ। ਜਿਹੜੀ ਪਾਰਟੀ ਇਸ ਜਥੇਬੰਦੀ ਦੇ ਏਜੰਡੇ ਤੇ ਕੰਮ ਕਰੇਗੀ, ਇਹ ਜਥੇਬੰਦੀ ਉਸ ਪਾਰਟੀ ਦੀ ਹਮਾਇਤ ਕਰੇਗੀ। ਰਾਘਵ ਚੱਢਾ ਦੀ ਪੋਸਟ ਤੋਂ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਬੱਬੂ ਮਾਨ ਪੰਜਾਬ ਦੀ ਰਾਜਨੀਤੀ ਵਿਚ ਸ਼ਾਮਲ ਹੋਣਗੇ। ਇਹ ਅੰਦਾਜ਼ੇ ਕਿੰਨੇ ਕੁ ਸਹੀ ਸਾਬਤ ਹੁੰਦੇ ਹਨ? ਇਹ ਤਾਂ ਸਮਾਂ ਹੀ ਦੱਸੇਗਾ। ਪਿਛਲੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਵੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਜੇਕਰ ਬੱਬੂ ਮਾਨ ਪੰਜਾਬ ਦੀ ਰਾਜਨੀਤੀ ਵਿੱਚ ਪੈਰ ਧਰਦੇ ਹਨ ਤਾਂ ਪੰਜਾਬ ਦੀ ਸਿਆਸਤ ਪ੍ਰਭਾਵਿਤ ਜ਼ਰੂਰ ਹੋਵੇਗੀ। ਅਸੀਂ ਜਾਣਦੇ ਹਾਂ ਕਿ ਬੱਬੂ ਮਾਨ ਦਾ ਨੌਜਵਾਨ ਤਬਕੇ ਵਿੱਚ ਚੰਗਾ ਰ ਸੂ ਖ਼ ਹੈ। ਉਨ੍ਹਾਂ ਦੇ ਅਨੇਕਾਂ ਹੀ ਪ੍ਰਸ਼ੰਸਕ ਹਨ। ਦੂਜੇ ਪਾਸੇ ਇਹ ਵੀ ਸੋਚਣ ਵਾਲੀ ਗੱਲ ਹੈ ਕਿ ਬੱਬੂ ਮਾਨ ਨੇ ਕਦੇ ਖ਼ੁਦ ਚੋਣਾਂ ਵਿਚ ਹਿੱਸਾ ਲੈਣ ਦੀ ਗੱਲ ਨਹੀਂ ਆਖੀ।

Leave a Reply

Your email address will not be published.