ਹੁਣੇ ਹੁਣੇ ਲੁਧਿਆਣਾ ਚ ਹੋਇਆ ਵੱਡਾ ਕਾਂਡ, ਸਾਰੇ ਪੰਜਾਬ ਦੀ ਪੁਲਿਸ ਨੂੰ ਪੈ ਗਈਆਂ ਭਾਜੜਾਂ

ਜਿਵੇਂ ਜਿਵੇਂ ਪੰਜਾਬ ਵਿੱਚ ਵੋਟਾਂ ਨੇੜੇ ਆ ਰਹੀਆਂ ਹਨ, ਤਿਵੇਂ ਤਿਵੇਂ ਹੀ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਵਿਚ ਹਨ। ਇਸ ਦੇ ਚਲਦੇ ਪੁਲੀਸ ਵਲੋਂ ਵੀ ਪੂਰੀ ਤਿਆਰੀ ਕੀਤੀ ਗਈ ਹੈ। ਦਰਬਾਰ ਸਾਹਿਬ ਵਿਚ ਹੋਈ ਬੇਅਦਬੀ ਤੋਂ ਬਾਅਦ ਪੁਲੀਸ ਪੂਰੇ ਅਲਰਟ ਤੇ ਚੱਲ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣੇ ਹੁਣੇ ਤਾਜ਼ਾ ਖ਼ਬਰ ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਤੋਂ ਆ ਰਹੀ ਹੈ, ਜਿੱਥੇ ਉਸ ਸਮੇਂ ਹੜਕੰਪ ਮੱਚ ਗਿਆ।

ਜਦੋਂ ਅਚਾਨਕ ਲੋਕਾਂ ਦੇ ਕੰਨੀਂ ਇੱਕ ਵੱਡੇ ਧ ਮਾ ਕੇ ਦੀ ਆਵਾਜ਼ ਪਈ। ਹਰ ਵਿਅਕਤੀ ਆਪਣੀ ਜਾਨ ਬਚਾ ਕੇ ਭੱਜਣ ਲੱਗਾ। ਕਈਆਂ ਨੂੰ ਤਾਂ ਸਮਝ ਹੀ ਨਹੀਂ ਲੱਗੀ ਕਿ ਇਹ ਆਵਾਜ਼ ਕਿੱਧਰੋਂ ਆਈ ਹੈ। ਇਹ ਮਾਮਲਾ ਲੁਧਿਆਣਾ ਦੇ ਕੋਰਟ ਕੰਪਲੈਕਸ ਦਾ ਹੈ। ਜਾਣਕਾਰੀ ਮੁਤਾਬਕ ਇਹ ਧ ਮਾ ਕਾ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ਵਿਚ ਹੋਇਆ। ਪੁਲੀਸ ਵੱਡੀ ਗਿਣਤੀ ਵਿੱਚ ਇੱਥੇ ਪਹੁੰਚ ਚੁੱਕੀ ਹੈ। ਇਸ ਧ ਮਾ ਕੇ ਵਿਚ 1 ਵਿਅਕਤੀ ਦੀ ਮੋਤ ਹੋਣ ਦੀ ਖਬਰ ਮਿਲੀ ਹੈ।

ਇਹ ਧ ਮਾ ਕਾ ਦੂਜੀ ਮੰਜ਼ਿਲ ਦੇ ਬਾਥਰੂਮ ਵਿੱਚ ਹੋਇਆ ਦੱਸਿਆ ਜਾ ਰਿਹਾ ਹੈ। ਇਹ ਬਾਥਰੂਮ ਆਮ ਲੋਕਾਂ ਦੀ ਵਰਤੋਂ ਲਈ ਹੈ। ਇਸ ਘਟਨਾ ਤੋਂ ਬਾਅਦ ਕੋਰਟ ਕੰਪਲੈਕਸ ਵਿੱਚ ਹਾਹਾਕਾਰ ਮਚ ਗਈ। ਪੁਲੀਸ ਨੇ ਸਾਰੇ ਇਲਾਕੇ ਨੂੰ ਘੇਰਿਆ ਹੋਇਆ ਹੈ ਅਤੇ ਕੋਰਟ ਕੰਪਲੈਕਸ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਿਨਾਂ ਪੁਲੀਸ ਵੱਲੋਂ ਬਾਕੀ ਜਗ੍ਹਾ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਇਸ ਧ ਮਾ ਕੇ ਪਿੱਛੇ ਕਿਸ ਦਾ ਹੱਥ ਹੈ, ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।

ਕੀ ਇਹ ਹਾਦਸਾ ਕਿਸੇ ਦੀ ਸ਼ਰਾਰਤ ਹੈ ਜਾਂ ਅਣਗਹਿਲੀ। ਇਹ ਜਾਣਕਾਰੀ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗੀ। ਪੁਲਿਸ ਦੇ ਸੀਨੀਅਰ ਅਫਸਰ ਵੀ ਇਸ ਸਮੇਂ ਮੌਕੇ ਤੇ ਪਹੁੰਚ ਚੁੱਕੇ ਹਨ। ਪੁਲਿਸ ਦਾ ਕਹਿਣਾ ਹੈ ਕਿ ਲੋਕ ਕੋਰਟ ਕੰਪਲੈਕਸ ਵੱਲ ਨਾ ਆਉਣ ਤੇ ਕਿਸੇ ਵੀ ਤਰੀਕੇ ਦੀ ਚਿੰਤਾ ਵਾਲੀ ਗੱਲ ਨਹੀਂ ਹੈ। ਹਾਲਾਤ ਪੁਲਿਸ ਦੇ ਕਾਬੂ ਵਿਚ ਹਨ। ਇਸ ਮਾਮਲੇ ਦੀ ਜਾਂਚ ਲਈ ਫਾਰੈਂਸਿਕ ਅਤੇ ਹੋਰ ਜਾਂਚ ਟੀਮਾਂ ਬੁਲਾਈਆਂ ਜਾ ਰਹੀਆਂ ਹਨ। ਪੁਲਿਸ ਇਸ ਧ ਮਾ ਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਸ਼ਿਸ਼ ਕਰ ਰਹੀ ਹੈ।

Leave a Reply

Your email address will not be published. Required fields are marked *