2 ਭੈਣਾਂ ਦਾ ਇਕਲੌਤਾ ਭਰਾ ਨਵਾਂ ਨਵਾਂ ਹੋਇਆ ਫੌਜ ਚ ਭਰਤੀ, ਚੱਲਦੀ ਕਾਰ ਚ ਮਾਵਾਂ ਦੇ 3 ਪੁੱਤਾਂ ਨੂੰ ਮਿਲੀ ਮੋਤ

ਅਸੀਂ ਸਾਰੇ ਜਾਣਦੇ ਹਾਂ ਕਿ ਸੜਕਾਂ ਅਤੇ ਪਿੰਡਾਂ ਵਿੱਚ ਘੁੰਮਦੇ ਅਵਾਰਾ ਪਸ਼ੂ ਬਹੁਤ ਨੁਕ ਸਾਨ ਦਾਇ ਕ ਹੋ ਸਕਦੇ ਹਨ। ਅਵਾਰਾ ਪਸ਼ੂ ਇਸ ਹੱਦ ਤੱਕ ਨੁਕਸਾਨ ਪਹੁੰਚਾ ਸਕਦੇ ਹਨ, ਜੋ ਅਸੀਂ ਕਦੇ ਸੋਚ ਵੀ ਨਹੀਂ ਸਕਦੇ। ਕਿੰਨੇ ਹੀ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਵਿੱਚ ਦੇਖਿਆ ਜਾਂਦਾ ਹੈ ਕਿ ਅਵਾਰਾ ਪਸ਼ੂਆਂ ਵੱਲੋਂ ਇਨਸਾਨ ਨੂੰ ਜਾਨੋਂ ਹੀ ਮਾਰ ਦਿੱਤਾ ਜਾਂਦਾ ਹੈ। ਫਿਰ ਵੀ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਨੱਥ ਨਹੀਂ ਪਾਈ ਜਾਂਦੀ। ਅਜਿਹਾ ਹੀ ਇਕ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ,

ਜਿੱਥੇ ਗੱਡੀ ਸਾਹਮਣੇ ਆਵਾਰਾ ਪਸ਼ੂ ਆਉਣ ਕਾਰਨ 3 ਨੌਜਵਾਨਾਂ ਦੀ ਜਾਨ ਚਲੀ ਗਈ ਅਤੇ ਇੱਕ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪੰਚਾਇਤ ਮੈਂਬਰ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ 4 ਨੌਜਵਾਨ ਆਪਣੀ ਗੱਡੀ ਵਿੱਚ ਸਵਾਰ ਹੋ ਕੇ ਪਟਿਆਲੇ ਜਾ ਰਹੇ ਸੀ। ਇਸ ਦੌਰਾਨ ਗੱਡੀ ਅੱਗੇ ਇੱਕ ਅਵਾਰਾ ਪਸ਼ੂ ਆਉਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਗੱਡੀ ਇਕ ਦਰਖੱਤ ਨਾਲ ਜਾ ਟਕਰਾਈ ਅਤੇ ਗੱਡੀ ਵਿੱਚ ਸਵਾਰ 3 ਨੌਜਵਾਨਾਂ ਦੀ ਜਾਨ ਚਲੀ ਗਈ।

ਜਦਕਿ ਇਕ ਦੀ ਹਾਲਤ ਗੰ ਭੀ ਰ ਦੱਸੀ ਜਾ ਰਹੀ ਹੈ। ਅਮਰਜੀਤ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਜਸਵੀਰ ਸਿੰਘ ਘਰ ਦਾ ਇਕਲੌਤਾ ਕਮਾਉਣ ਵਾਲਾ ਸੀ ਅਤੇ ਉਹ ਇੱਕ ਗਰੀਬ ਪਰਿਵਾਰ ਵਿਚੋਂ ਸੀ, ਜਿਨ੍ਹਾਂ ਕੋਲ ਕੋਈ ਜ਼ਮੀਨ ਜਾਇਦਾਦ ਵੀ ਨਹੀਂ ਹੈ। ਇਸ ਕਰਕੇ ਉਨ੍ਹਾਂ ਦੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਉਨ੍ਹਾਂ ਦੀ ਮਾਲੀ ਮਦਦ ਕੀਤੀ ਜਾਵੇ ਤਾਂ ਜੋ ਘਰ ਦਾ ਗੁਜ਼ਾਰਾ ਚੱਲ ਸਕੇ। ਸਰਬਜੀਤ ਸਿੰਘ ਨਾਮਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 4 ਨੌਜਵਾਨ ਕਿਸੇ ਕੰਮ ਲਈ ਪਟਿਆਲੇ ਗਏ ਸੀ।

ਜਦੋਂ ਇਹਨਾਂ ਦੀ ਗੱਡੀ ਸਾਹਮਣੇ ਕੋਈ ਜਾਨਵਰ ਆ ਗਿਆ ਤਾਂ ਉਨ੍ਹਾਂ ਨੇ ਇੱਕ ਦਮ ਬਰੇਕ ਲਗਾ ਦਿੱਤੀ। ਜਿਸ ਕਾਰਨ ਗੱਡੀ ਪਲਟ ਕੇ ਇਕ ਦਰਖਤ ਨਾਲ ਜਾ ਟਕਰਾਈ ਅਤੇ 3 ਨੌਜਵਾਨ ਲਵੀ, ਜਸਵੀਰ, ਸੰਦੀਪ ਦੀ ਜਾਨ ਚਲੀ ਗਈ। ਉਨ੍ਹਾਂ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ਼ ਲਈ ਮੰਗ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਨੌਜਵਾਨ ਜੋ ਕਿ ਗ ਰੀ ਬ ਪਰਿਵਾਰ ਵਿਚੋਂ ਅਤੇ ਮਜ਼ਦੂਰੀ ਕਰਨ ਵਾਲੇ ਸਨ। ਇਸ ਕਾਰਨ ਪਰਿਵਾਰ ਦੇ ਇਕ-ਇਕ ਜੀਅ ਨੂੰ ਨੌਕਰੀ ਅਤੇ ਮਾਲੀ ਮਦਦ ਦਿੱਤੀ ਜਾਵੇ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *