ਸੈਰ ਕਰਨ ਆਏ ਲੋਕਾਂ ਨੇ ਸੜਕ ਤੇ ਜੋ ਦੇਖਿਆ ਉੱਡ ਗਏ ਹੋਸ਼, ਨਾਲ ਦੀ ਨਾਲ ਬੁਲਾਈ ਪੁਲਿਸ

ਪਟਿਆਲਾ ਵਿਖੇ ਸਵੇਰੇ 5 ਵਜੇ ਸੈਰ ਲਈ ਗਏ ਇਲਾਕਾ ਨਿਵਾਸੀਆਂ ਨੇ ਜਦੋਂ ਸੜਕ ਉੱਤੇ ਪਈ ਨੌਜਵਾਨ ਦੀ ਮ੍ਰਿਤਕ ਦੇਹ ਦੇਖੋ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ। ਇਸ ਮੌਕੇ ਉਥੇ ਲੋਕਾਂ ਦਾ ਇਕੱਠ ਹੋ ਗਿਆ ਅਤੇ ਇਲਾਕੇ ਵਿਚ ਦ ਹਿ ਸ਼ ਤ ਦਾ ਮਾਹੌਲ ਵੀ ਬਣ ਗਿਆ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਵੀ ਉਥੇ ਪਹੁੰਚ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਕ ਨੌਜਵਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਰਾਤ ਦੇ 10 ਵਜੇ ਆਪਣੇ ਖੇਤਾਂ ਵਿਚ ਗੇੜਾ ਮਾਰ ਕੇ ਗਿਆ। ਉਸ ਸਮੇਂ ਸੜਕ ਉੱਤੇ ਅਜਿਹਾ ਕੁਝ ਵੀ ਨਹੀਂ ਸੀ ਅਤੇ ਨਾਂ ਹੀ ਕਿਸੇ ਦੀ ਮ੍ਰਿਤਕ ਦੇਹ ਪਈ ਸੀ। ਨੌਜਵਾਨ ਦਾ ਕਹਿਣਾ ਹੈ ਕਿ ਜਦੋਂ ਸਵੇਰੇ 5- 5.30 ਦੇ ਕਰੀਬ ਲੋਕ ਸੈਰ ਕਰਨ ਲਈ ਆਏ ਤਾਂ ਉਨ੍ਹਾਂ ਨੇ ਸੜਕ ਉੱਤੇ ਇੱਕ ਮ੍ਰਿਤਕ ਦੇਹ ਪਈ ਦੇਖੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆ ਦਿੱਤਾ ਗਿਆ।

ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਸੀ ਕਿ ਸੜਕ ਉੱਤੇ ਇੱਕ ਮ੍ਰਿਤਕ ਦੇ ਪਈ ਮਿਲੀ ਹੈ। ਜਿਸ ਤੋਂ ਬਾਅਦ ਉਹ ਤੁਰੰਤ ਹੀ ਘਟਨਾ ਸਥਾਨ ਉਤੇ ਪਹੁੰਚੇ। ਜਿੱਥੇ ਪਹੁੰਚ ਕੇ ਉਨ੍ਹਾਂ ਨੇ ਸਾਰਾ ਮਾਮਲਾ ਦੇਖਿਆ। ਉਨ੍ਹਾਂ ਦਾ ਕਹਿਣਾ ਹੈ ਕਿ ਦੇਖਣ ਤੋਂ ਲਗਦਾ ਹੈ ਕਿ ਇਹ ਕੋਈ ਸੜਕ ਹਾਦਸਾ ਹੈ,

ਕਿਉਂਕਿ ਮ੍ਰਿਤਕ ਨੌਜਵਾਨ ਦੀ ਠੋਡੀ ਦੇ ਥੱਲੇ ਸੱਟ ਲੱਗੀ ਹੋਈ ਹੈ ਅਤੇ ਕੋਲ ਕੁਝ ਰੁਪਏ ਵੀ ਡਿੱਗੇ ਹੋਏ ਹਨ। ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾਵੇਗੀ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *