ਜ਼ਮੈਟੋ ਵਾਲੇ ਮੁੰਡੇ ਨਾਲ ਵੱਡੀ ਜੱਗੋ ਤੇਰਵੀ, ਇਨੋਵਾ ਕਾਰ ਨੇ ਪਿੱਛੋਂ ਮਾਰੀ ਜ਼ਬਰਦਸਤ ਟੱਕਰ

ਕਈ ਵਿਅਕਤੀ ਭੁੱਲ ਜਾਂਦੇ ਹਨ ਕਿ ਉਨ੍ਹਾਂ ਦੀ ਗਲਤੀ ਕਰਕੇ ਕਿਸੇ ਦੀ ਜਾਨ ਵੀ ਜਾ ਸਕਦੀ ਹੈ। ਵਾਹਨ ਚਲਾਉਣ ਲੱਗੇ ਸਾਵਧਾਨੀ ਵਰਤਣੀ ਚਾਹੀਦੀ ਹੈ ਪਰ ਲੋਕ ਫਿਰ ਵੀ ਅਣਗਹਿਲੀ ਕਰ ਜਾਂਦੇ ਹਨ। ਇਸ ਦੌਰਾਨ ਉਹ ਦੂਜੇ ਲਈ ਵੀ ਮੁਸੀਬਤ ਖੜ੍ਹੀ ਕਰ ਦਿੰਦੇ ਹਨ। ਜਲੰਧਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਰਾਤ ਸਮੇਂ ਇਕ ਕਾਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਨੌਜਵਾਨ ਦੀ ਜਾਨ ਚਲੀ ਗਈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਜ਼ਮੈਟੋ ਵਿੱਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ, ਜੋ ਰਾਤ ਸਮੇਂ ਕਿਸੇ ਖਾਣੇ ਦਾ ਆਰਡਰ ਦੇਣ ਜਾ ਰਿਹਾ ਸੀ। ਇਸ ਦੌਰਾਨ ਹੀ ਇਹ ਹਾਦਸਾ ਵਾਪਰ ਗਿਆ ਅਤੇ ਉਸ ਦੀ ਜਾਨ ਚਲੀ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਦੇ ਨਾਲ-ਨਾਲ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਬਣ ਗਿਆ ਹੈ। ਪਿੰਡ ਦੇ ਸਰਪੰਚ ਸਤਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਸੁਖਜਿੰਦਰ ਸੁੱਖੀ ਪੁੱਤਰ ਮਨਜੀਤ ਸਿੰਘ ਨਾਲ ਰਾਤ ਦੇ 10 ਵਜੇ ਸੜਕ ਹਾਦਸਾ ਵਾਪਰਿਆ।

ਸੁਖਜਿੰਦਰ ਸਿੰਘ ਮੋਟਰਸਾਈਕਲ ਤੇ ਸਵਾਰ ਸੀ। ਉਸ ਨੂੰ ਇੱਕ ਇਨੋਵਾ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਉਸ ਦੀ ਜਾਨ ਚਲੀ ਗਈ। ਇਸ ਦੌਰਾਨ ਹੀ ਕਾਰ ਦਾ ਟਾਇਰ ਫ਼ਟਣ ਕਾਰਨ ਕਾਰ ਚਾਲਕ ਕਾਰ ਨੂੰ ਘਟਨਾ ਸਥਾਨ ਉੱਤੇ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਸਤਪਾਲ ਸਿੰਘ ਦਾ ਕਹਿਣਾ ਹੈ ਕਿ ਸੁਖਜਿੰਦਰ ਸੁੱਖੀ ਘਰ ਦਾ ਇਕਲੌਤਾ ਲੜਕਾ ਅਤੇ ਇਕੱਲਾ ਕਮਾਉਣ ਵਾਲਾ ਸੀ, ਕਿਉਂਕਿ ਉਸ ਦੇ ਪਿਤਾ ਦੀ ਵੀ ਮੋਤ ਹੋ ਚੁੱਕੀ ਹੈ। ਜਿਸ ਕਰਕੇ ਇਹ ਬਹੁਤ ਹੀ ਮੰ ਦ ਭਾ ਗਾ ਹਾਦਸਾ ਵਾਪਰਿਆ ਹੈ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਪਤਾ ਲੱਗਾ ਸੀ ਕਿ ਇੱਕ ਇਨੋਵਾ ਗੱਡੀ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਨੌਜਵਾਨ ਦੀ ਜਾਨ ਚਲੀ ਗਈ। ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਜਮੈਟੋ ਵਿੱਚ ਕੰਮ ਕਰਦਾ ਸੀ, ਜੋ ਆਰਡਰ ਦੇਣ ਲਈ ਜਾ ਰਿਹਾ ਸੀ। ਉਨ੍ਹਾਂ ਵੱਲੋਂ ਗੱਡੀ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *