ਅੱਧੀ ਰਾਤ ਨੂੰ ਦੁਕਾਨਾਂ ਚ ਹੋ ਗਿਆ ਵੱਡਾ ਕਾਂਡ, ਸਵੇਰੇ ਆਏ ਦੁਕਾਨਦਾਰ ਤਾਂ ਪੈਰਾਂ ਹੇਠੋਂ ਨਿਕਲੀ ਜ਼ਮੀਨ

ਤਰਨ ਤਾਰਨ ਵਿੱਖੇ ਇੱਕ ਦਿਨ ਵਿੱਚ ਤਿੰਨ-ਚਾਰ ਹੋਈਆਂ ਚੋਰੀਆਂ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨਦਾਰਾਂ ਵੱਲੋਂ ਇਨਸਾਫ਼ ਦੀ ਮੰਗ ਕਰਦੇ ਹੋਏ ਦੋਸ਼ੀਆਂ ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਸੂਚਨਾ ਮਿਲਣ ਤੇ ਪੁਲਿਸ ਵੱਲੋਂ ਵੀ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ। ਇੱਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤ ਸਮੇਂ 3-4 ਦੁਕਾਨਾਂ ਵਿੱਚ ਚੋਰੀ ਹੋਈ ਹੈ। ਦੁਕਾਨਾਂ ਦੇ ਨਾਲ ਇੱਕ ਅਮਲ ਛਡਾਊ ਕੇਂਦਰ ਹੈ, ਜਿੱਥੇ ਨੌਜਵਾਨ ਦੁਕਾਨ ਦੇ ਅੱਗੇ ਗੇੜੇ ਮਾਰਦੇ ਰਹਿੰਦੇ ਹਨ।

ਉਨ੍ਹਾਂ ਨੇ ਪਹਿਲਾਂ ਵੀ 2-3 ਚੋ ਰੀ ਆਂ ਤੋਂ ਬਾਅਦ ਨੌਜਵਾਨਾਂ ਨੂੰ ਫੜਾਇਆ ਹੈ ਪਰ ਉਹ ਪਤਾ ਨਹੀਂ ਕਿਵੇਂ ਛੁੱਟ ਜਾਂਦੇ ਹਨ। ਉਨ੍ਹਾਂ ਵੱਲੋਂ ਇਨਸਾਫ਼ ਦੀ ਮੰਗ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਗਸ਼ਤ ਵਧਾਈ ਜਾਵੇ। ਇੱਕ ਹੋਰ ਵਿਅਕਤੀ ਨੇ ਦੱਸਿਆ ਕਿ ਉਨ੍ਹਾਂ ਦੇ ਸਟੋਰ ਉੱਤੇ ਵੀ ਚੋਰੀ ਕੀਤੀ ਗਈ। ਉਹਨਾਂ ਦਾ 10-15 ਹਜ਼ਾਰ ਦੇ ਕਰੀਬ ਨੁਕਸਾਨ ਹੋ ਗਿਆ। ਵਿਅਕਤੀ ਦੇ ਦੱਸਣ ਅਨੁਸਾਰ ਚੋਰ ਦੂਜੀ ਦੁਕਾਨ ਉੱਤੇ ਸਾਰਾ ਸਮਾਨ ਛੱਡ ਗਏ ਹਨ ਪਰ ਉਥੋਂ ਮੋਬਾਇਲ ਚੁੱਕ ਕੇ ਲੈ ਗਏ।

ਉਨ੍ਹਾਂ ਵੱਲੋਂ ਇਨਸਾਫ਼ ਦੀ ਮੰਗ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ। ਬਲਰਾਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸਰਹਾਲੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਬੱਸ ਅੱਡੇ ਤੇ ਥਾਣੇ ਦੇ ਸਾਹਮਣੇ ਦੁਕਾਨ ਹੈ। ਬੀਤੀ ਰਾਤ ਉਨ੍ਹਾਂ ਦੀ ਦੁਕਾਨ ਤੋਂ ਮੋਬਾਈਲ, ਰੁਪਏ ਅਤੇ ਆਈ ਫੋਨ ਚੋਰੀ ਹੋ ਗਏ। ਉਨ੍ਹਾਂ ਦਾ ਲਗਭਗ ਡੇਢ ਲੱਖ ਦੇ ਕਰੀਬ ਨੁਕਸਾਨ ਹੋ ਗਿਆ। ਉਨ੍ਹਾਂ ਨੇ ਇਸ ਸੰਬੰਧੀ ਪੁਲਿਸ ਨੂੰ ਦਰਖਾਸਤ ਦੇ ਦਿੱਤੀ ਹੈ ਅਤੇ ਉਹਨਾਂ ਦੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਦੋਸ਼ੀਆਂ ਖਿ ਲਾ ਫ ਸ ਖ ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਦੀ ਵੀ ਭਰਪਾਈ ਕਰਵਾਈ ਜਾਵੇ।

ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਲਰਾਜ ਸਿੰਘ ਪੁੱਤਰ ਬਲਵਿੰਦਰ ਸਿੰਘ ਸਰਹਾਲੀ ਵੱਲੋਂ ਇੱਕ ਦਰਖਾਸਤ ਮਿਲੀ ਸੀ ਕਿ ਬੀਤੀ ਰਾਤ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਤੋੜ ਕੇ ਮੋਬਾਈਲ ਫੋਨ ਚੋਰੀ ਕਰ ਲਏ ਗਏ। ਉਨ੍ਹਾਂ ਵੱਲੋਂ ਦੋਸ਼ੀਆਂ ਨੂੰ ਫੜਨ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *