ਚੰਡੀਗੜ੍ਹ ਚ ਆਮ ਆਦਮੀ ਪਾਰਟੀ ਨੇ ਗੱਡੇ ਝੰਡੇ, ਵੱਡੇ ਵੱਡੇ ਸਿਆਸਤਦਾਨਾਂ ਦੀ ਉੱਡ ਗਈ ਨੀਂਦ

ਅੱਜ ਕੱਲ ਚੋਣਾਂ ਦਾ ਮਾਹੌਲ ਚੱਲ ਰਿਹਾ ਹੈ। ਅਗਲੇ 2- 3 ਮਹੀਨਿਆਂ ਵਿਚ ਕਈ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਹੁਣੇ ਹੁਣੇ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਹੋ ਕੇ ਹਟੀਆਂ ਹਨ। ਜਿਸ ਦੇ ਨਤੀਜੇ ਆ ਰਹੇ ਹਨ। 35 ਸੀਟਾਂ ਵਿਚੋਂ 23 ਸੀਟਾਂ ਦੇ ਨਤੀਜੇ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਵੱਡੀ ਮੱਲ ਮਾਰੀ ਹੈ। ਹੁਣ ਤੱਕ ਆਏ 23 ਸੀਟਾਂ ਦੇ ਨਤੀਜਿਆਂ ਵਿੱਚੋਂ ਆਮ ਆਦਮੀ ਪਾਰਟੀ ਨੇ 10 ਸੀਟਾਂ ਤੇ ਕਬਜ਼ਾ ਕਰ ਲਿਆ ਹੈ।

ਭਾਰਤੀ ਜਨਤਾ ਪਾਰਟੀ ਨੂੰ 7 ਅਤੇ ਕਾਂਗਰਸ ਨੂੰ ਸਿਰਫ 5 ਸੀਟਾਂ ਹੀ ਮਿਲੀਆਂ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਸਿਰਫ 1 ਸੀਟ ਹੀ ਪੱਲੇ ਪਈ ਹੈ। ਹਰ ਪਾਸੇ ਆਮ ਆਦਮੀ ਪਾਰਟੀ ਦੀ ਚਰਚਾ ਹੋ ਰਹੀ ਹੈ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਕਾਬਲੇ ਭਾਰਤੀ ਜਨਤਾ ਪਾਰਟੀ ਦੀ ਕਾਰਗੁਜ਼ਾਰੀ ਚੰਗੀ ਰਹੀ ਹੈ। ਇਨ੍ਹਾਂ ਨਤੀਜਿਆਂ ਤੋਂ ਲੱਗਦਾ ਹੈ ਕਿ ਇਸ ਵਾਰ ਵੋਟਰਾਂ ਨੇ ਰਵਾਇਤੀ ਪਾਰਟੀਆਂ ਨੂੰ ਨਕਾਰ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਨੂੰ ਅੱਗੇ ਲੈ ਆਂਦਾ ਹੈ।

ਨੇੜ ਭਵਿੱਖ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵੀ ਹੋਣ ਵਾਲੀਆਂ ਹਨ। ਇੱਥੇ ਵੀ ਸਾਰੀਆਂ ਹੀ ਪਾਰਟੀਆਂ ਵੋਟਰਾਂ ਨੂੰ ਆਪਣੇ ਨਾਲ ਜੋੜਨ ਲਈ ਕੋਸ਼ਿਸ਼ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਪੰਜਾਬ ਵਿੱਚ ਕੀ ਕਾਰਗੁਜ਼ਾਰੀ ਦਿਖਾਏਗੀ? ਇਸ ਦਾ ਪਤਾ ਤਾਂ ਚੋਣਾਂ ਸਮੇਂ ਹੀ ਲੱਗ ਸਕੇਗਾ ਪਰ ਚਰਚਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਨੇੜਤਾ ਪੈਦਾ ਕੀਤੀ ਜਾ ਰਹੀ ਹੈ ਤਾਂ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕੀਤੀ ਜਾ ਸਕੇ।

Leave a Reply

Your email address will not be published.