ਲਓ ਜੀ ਆ ਗਈ ਵੱਡੀ ਖੁਸ਼ਖਬਰੀ, ਇਹ ਖਬਰ ਪੜ੍ਹਕੇ ਮਨ ਖੁਸ਼ ਹੋਜੂ

ਇੱਕ ਵਾਰ ਤਾਂ ਡੀਜ਼ਲ ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦੇ ਹੱਥ ਖੜ੍ਹੇ ਕਰਵਾ ਦਿੱਤੇ। ਇਸ ਤਰ੍ਹਾਂ ਮਹਿਸੂਸ ਹੋਣ ਲੱਗਾ ਕਿ ਹੁਣ ਲੋਕ ਵਾਹਨ ਚਲਾਉਣੇ ਛੱਡ ਦੇਣਗੇ। ਕੁਝ ਸਮਾਂ ਪਹਿਲਾਂ ਸੂਬਾ ਸਰਕਾਰਾਂ ਵੱਲੋਂ ਆਪਣੇ ਆਪਣੇ ਸੂਬਿਆਂ ਵਿੱਚ ਪੈਟਰੋਲ ਤੇ ਡੀਜ਼ਲ ਤੇ ਐਕਸਾਈਜ਼ ਡਿਊਟੀ ਘਟਾਈ ਗਈ ਤਾਂ ਲੋਕਾਂ ਨੇ ਕੁਝ ਸੁਖ ਦਾ ਸਾਹ ਲਿਆ। ਹੁਣ ਕੇਂਦਰ ਸਰਕਾਰ ਨੇ ਪੈਟਰੋਲ ਤੇ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਤੇ 10 ਰੁਪਏ ਪ੍ਰਤੀ ਲਿਟਰ ਐਕਸਾਈਜ਼ ਡਿਊਟੀ ਘਟਾਉਣ ਦਾ ਫ਼ੈਸਲਾ ਕੀਤਾ ਹੈ।

ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ (ਆਈ ਓ ਸੀ ਐੱਲ) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਂਆਂ ਕੀਮਤਾਂ ਦਾ ਐਲਾਨ ਕਰ ਦਿੱਤਾ ਹੈ। ਹਰ ਰੋਜ਼ ਸਵੇਰੇ 6 ਵਜੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਲਾਗੂ ਹੁੰਦੀਆਂ ਹਨ ਅਤੇ ਨਵੀਂਆਂ ਜਾਰੀ ਹੋਈਆਂ ਕੀਮਤਾਂ ਵੀ ਕੱਲ੍ਹ ਸਵੇਰੇ 6 ਵਜੇ ਤੋਂ ਲਾਗੂ ਹੋ ਜਾਣਗੀਆਂ। ਕੇਂਦਰ ਸਰਕਾਰ ਨੇ ਪੈਟਰੋਲ ਤੇ ਪ੍ਰਤੀ ਲਿਟਰ 5 ਰੁਪਏ ਅਤੇ ਡੀਜ਼ਲ ਤੇ ਪ੍ਰਤੀ ਲਿਟਰ 10 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਇਸ ਸਮੇਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲਿਟਰ ਹੈ।

ਮੁੰਬਈ ਵਿਚ ਪੈਟਰੋਲ 109.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ ਵਿੱਚ ਪੈਟਰੋਲ ਖਰੀਦਣ ਲਈ 101.40 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਖਰੀਦਣ ਲਈ 91.43 ਰੁਪਏ ਪ੍ਰਤੀ ਲਿਟਰ ਖਰਚ ਕਰਨੇ ਪੈਂਦੇ ਹਨ। ਇਸ ਤਰ੍ਹਾਂ ਹੀ ਕੋਲਕਾਤਾ ਵਿੱਚ ਪੈਟਰੋਲ ਪ੍ਰਤੀ ਲਿਟਰ 104.67ਰੁਪਏ ਅਤੇ ਡੀਜ਼ਲ ਪ੍ਰਤੀ ਲਿਟਰ 89.79 ਰੁਪਏ ਹੈ। ਜੇਕਰ ਲਖਨਊ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਪੈਟਰੋਲ 95.28 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲਿਟਰ ਹੈ। ਗਾਂਧੀਨਗਰ ਵਿੱਚ ਪੈਟਰੋਲ ਦੀ ਕੀਮਤ ਇਸ ਸਮੇਂ 95.35 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 89.33 ਰੁਪਏ ਪ੍ਰਤੀ ਲਿਟਰ ਹੈ। ਕੱਲ੍ਹ ਸਵੇਰੇ 6 ਵਜੇ ਤੋਂ ਇਹ ਕੀਮਤਾਂ ਬਦਲ ਜਾਣਗੀਆਂ।

Leave a Reply

Your email address will not be published.