ਕੇਜਰੀਵਾਲ ਨੇ ਜਾਰੀ ਕੀਤੀ ਇਕ ਹੋਰ ਲਿਸਟ, ਇਨ੍ਹਾਂ ਨੂੰ ਬਣਾਇਆ ਆਪ ਨੇ ਉਮੀਦਵਾਰ

2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਜਨਵਰੀ ਦੇ ਤੀਜੇ ਹਫ਼ਤੇ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਹੁਣ ਤੱਕ ਆਪਣੇ ਕਾਫੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਪਰ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੇ ਅਜੇ ਤੱਕ ਆਪਣੇ ਉਮੀਦਵਾਰਾਂ ਦੇ ਨਾਮ ਜਨਤਕ ਨਹੀਂ ਕੀਤੇ। ਆਮ ਆਦਮੀ ਪਾਰਟੀ ਨੇ ਹੁਣ ਆਪਣੇ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕੀਤੀ ਹੈ।

ਇਸ ਸੂਚੀ ਵਿੱਚ 8 ਉਮੀਦਵਾਰਾਂ ਦੇ ਨਾਮ ਦਰਜ ਹਨ। ਇਸ ਤੋਂ ਪਹਿਲਾਂ 88 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਜਾ ਚੁੱਕਾ ਹੈ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਨੰਬਰ 8, ਸ੍ਰੀ ਹਰਗੋਬਿੰਦਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ। ਡਾ ਜਸਬੀਰ ਸਿੰਘ ਨੂੰ ਵਿਧਾਨ ਸਭਾ ਹਲਕਾ ਨੰਬਰ 16, ਅੰਮ੍ਰਿਤਸਰ ਪੱਛਮੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਵਿਧਾਨ ਸਭਾ ਹਲਕਾ ਨੰਬਰ 18, ਅੰਮ੍ਰਿਤਸਰ ਪੂਰਬੀ ਦੀ ਉਮੀਦਵਾਰੀ ਜੀਵਨਜੋਤ ਕੌਰ ਦੇ ਹਿੱਸੇ ਆਈ ਹੈ।

ਗੁਰਿੰਦਰ ਸਿੰਘ ‘ਗੈਰੀ’ ਵੜਿੰਗ ਵਿਧਾਨ ਸਭਾ ਸੀਟ ਨੰਬਰ 56, ਅਮਲੋਹ ਤੋਂ ਉਮੀਦਵਾਰ ਹੋਣਗੇ। ਨਰਿੰਦਰਪਾਲ ਸਿੰਘ ਸਾਵਨਾ ਨੂੰ ਵਿਧਾਨ ਸਭਾ ਸੀਟ ਨੰਬਰ 80, ਫਾਜ਼ਿਲਕਾ ਤੋਂ ਪਾਰਟੀ ਨੇ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਵਿਧਾਨ ਸਭਾ ਹਲਕਾ ਨੰਬਰ 84, ਗਿੱਦੜਬਾਹਾ ਤੋਂ ਪ੍ਰੀਤਪਾਲ ਸ਼ਰਮਾ ਆਪਣੀ ਕਿਸਮਤ ਅਜ਼ਮਾਉਣਗੇ। ਇਸ ਤਰ੍ਹਾਂ ਹੀ ਪਾਰਟੀ ਨੇ ਵਿਧਾਨ ਸਭਾ ਹਲਕਾ ਨੰਬਰ 95, ਮੌੜ ਤੋਂ ਸੁਖਵੀਰ ਮਾਈਸਰ ਖਾਨਾ ਨੂੰ ਯੋਗ ਉਮੀਦਵਾਰ ਸਮਝਿਆ ਹੈ।

ਡਾ ਮੁਹੰਮਦ ਜਮਿਲ ਉਰ ਰਹਿਮਾਨ ਨੂੰ ਵਿਧਾਨ ਸਭਾ ਸੀਟ ਨੰਬਰ 105, ਮਲੇਰਕੋਟਲਾ ਤੋਂ ਥਾਪੜਾ ਦਿੱਤਾ ਗਿਆ ਹੈ। ਭਾਵੇਂ ਸਰਦੀ ਜ਼ੋਰਾਂ ਤੇ ਪੈ ਰਹੀ ਹੈ ਪਰ ਰਾਜਨੀਤਕ ਆਗੂ ਪੂਰੀ ਤਰ੍ਹਾਂ ਸਰਗਰਮ ਹਨ। ਉਨ੍ਹਾਂ ਵੱਲੋਂ ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਆਪਣੇ ਨਾਲ ਜੋੜਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

Leave a Reply

Your email address will not be published.