2 ਮੁੰਡਿਆਂ ਨੇ ਬਜ਼ੁਰਗ ਨੂੰ ਮਾਰਕੇ ਲਿਆ ਬਦਲਾ, ਹਸਪਤਾਲ ਜਾ ਕੇ ਹੋਈ ਮੋਤ

ਕਈ ਵਾਰ ਦੋ ਧਿਰਾਂ ਵਿਚਕਾਰ ਹੋਈ ਮਾਮੂਲੀ ਬਹਿਸ ਵੀ ਇੱਕ ਵੱਡੇ ਝਗੜੇ ਦਾ ਕਾਰਨ ਬਣ ਜਾਂਦੀ ਹੈ। ਜਿਸ ਕਾਰਨ ਮਾਮਲਾ ਮਰਨ ਮਰਾਉਣ ਤੱਕ ਪਹੁੰਚ ਜਾਂਦਾ ਹੈ। ਅਜਿਹਾ ਹੀ ਇਕ ਮਾਮਲਾ ਜਲੰਧਰ ਦੀ ਲੇਬਰ ਕਲੋਨੀ ਤੋਂ ਸਾਹਮਣੇ ਆਇਆ ਹੈ, ਜਿੱਥੇ ਮਾਮੂਲੀ ਜਿਹੀ ਬਹਿਸ ਦੇ ਚਲਦਿਆਂ ਨੌਜਵਾਨਾਂ ਵੱਲੋਂ 60 ਸਾਲਾ ਵਿਅਕਤੀ ਦੇ ਸਿਰ ਉੱਤੇ ਸੱਟਾ ਮਾਰ ਦਿੱਤੀਆਂ ਗਈਆਂ। ਜਿਸ ਕਾਰਨ ਵਿਅਕਤੀ ਦੀ ਜਾਨ ਚਲੀ ਗਈ। ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ ਕਰਦੇ ਹੋਏ,

ਇਸ ਸੰਬੰਧੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਦੀਪਕ ਨਾਮਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਗੁਆਂਢੀਆਂ ਨਾਲ ਕਿਸੀ ਗੱਲ ਨੂੰ ਲੈ ਕੇ ਮਾਮੂਲੀ ਜਿਹੀ ਬਹਿਸ ਹੋ ਗਈ ਸੀ ਅਤੇ ਵਿਵਾਦ ਖਤਮ ਵੀ ਹੋ ਗਿਆ ਸੀ। ਇਸ ਦੇ ਬਾਵਯੂਦ ਵੀ ਗੁਆਂਢੀਆਂ ਦੇ ਲੜਕੇ ਰੱਜਤ ਨੇ ਉਨ੍ਹਾਂ ਦੇ ਪਿਤਾ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ। ਦੀਪਕ ਅਨੁਸਾਰ ਰਜਤ ਨੇ ਉਨ੍ਹਾਂ ਦੇ ਪਿਤਾ ਦੇ ਸਿਰ ਵਿਚ ਰਾਡ ਮਾਰ ਕੇ ਸੱਟਾਂ ਮਾਰੀਆਂ

ਜਿਸ ਕਾਰਨ ਉਨ੍ਹਾਂ ਦੇ ਪਿਤਾ ਦੀ ਹਾਲਤ ਗੰ ਭੀ ਰ ਹੋ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਵੱਲੋਂ ਉਨ੍ਹਾਂ ਦੇ ਪਿਤਾ ਨੂੰ ਜਵਾਬ ਦੇ ਦਿੱਤਾ ਗਿਆ। ਦੀਪਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਵੀ ਗੁਆਂਢੀਆਂ ਵੱਲੋਂ ਧ ਮ ਕੀਆਂ ਦਿੱਤੀਆਂ ਗਈਆਂ ਸਨ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ। ਜਿਸ ਤੋਂ ਬਾਅਦ ਪੁਲਿਸ ਮੌਕਾ ਦੇਖ ਚੁੱਕੀ ਹੈ ਅਤੇ ਬਿਆਨ ਲੈ ਚੁੱਕੀ ਹੈ।ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ

ਲਲਨ ਕੁਮਾਰ ਉਮਰ 60 ਸਾਲ ਵਾਸੀ ਲੇਬਰ ਕਲੋਨੀ ਦੀ 2 ਵਿਅਕਤੀਆਂ ਨਾਲ ਝੜਪ ਹੋ ਗਈ। ਇਸ ਦੇ ਚਲਦਿਆਂ ਲਲਨ ਕੁਮਾਰ ਦੀ ਹਾਲਤ ਗੰਭੀਰ ਸੀ। ਜਿਸ ਕਾਰਨ ਉਨ੍ਹਾਂ ਨੇ 307 ਆਈ.ਪੀ.ਸੀ ਦੇ ਤਹਿਤ ਮੁਕੱਦਮਾ ਦਰਜ ਕੀਤਾ ਸੀ ਪਰ ਹੁਣ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਲਲਨ ਕੁਮਾਰ ਦੀ ਜਾਨ ਚਲੀ ਗਈ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਮੁੱਕਦਮੇ ਵਿੱਚ 302 ਦਾ ਵਾਧਾ ਕੀਤਾ ਗਿਆ ਅਤੇ ਇਕ ਵਿਅਕਤੀ ਨੂੰ ਕਾਬੂ ਵੀ ਕੀਤਾ ਗਿਆ। ਪੁਲਿਸ ਅਧਿਕਾਰੀ ਅਨੁਸਾਰ ਉਨ੍ਹਾਂ ਵੱਲੋਂ ਦੂਜੇ ਵਿਅਕਤੀ ਨੂੰ ਵੀ ਜਲਦ ਫੜ ਲਿਆ ਜਾਵੇਗਾ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.