ਪ੍ਰਧਾਨ ਮੰਤਰੀ ਮੋਦੀ ਕਰਨ ਲੱਗੇ ਕਸਰਤ ਤਾਂ ਦੇਖੋ ਕੀ ਹੋਇਆ

ਸਿਹਤ ਇੱਕ ਅਨਮੋਲ ਖ਼ਜ਼ਾਨਾ ਹੈ। ਸਿਹਤਮੰਦ ਸਰੀਰ ਵਿੱਚ ਹੀ ਸਿਹਤਮੰਦ ਦਿਮਾਗ ਹੁੰਦਾ ਹੈ। ਇਸ ਲਈ ਸਾਨੂੰ ਸਭ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਆਪਣੀ ਸਿਹਤ ਪ੍ਰਤੀ ਕਿੰਨੇ ਜਾਗਰੂਕ ਹਨ, ਇਸ ਦੀ ਉਦਾਹਰਨ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਉਹ ਉੱਤਰ ਪ੍ਰਦੇਸ਼ ਦੇ ਮੇਰਠ ਵਿਖੇ ਇਕ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ। ਇੱਥੇ ਉਨ੍ਹਾਂ ਨੇ ਕਸਰਤ ਕਰਨ ਵਾਲੀ ਇੱਕ ਮਸ਼ੀਨ ਦੇਖੀ।

ਪ੍ਰਧਾਨ ਮੰਤਰੀ ਉੱਥੇ ਹੀ ਕਸਰਤ ਕਰਨ ਲੱਗ ਪਏ। ਇਸ ਨੂੰ ਇੱਕ ਸੰਦੇਸ਼ ਸਮਝਿਆ ਜਾਣਾ ਚਾਹੀਦਾ ਹੈ ਕਿ ਸਾਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਯੂਨੀਵਰਸਿਟੀ ਦਾ ਨਾਮ ਪ੍ਰਸਿੱਧ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਨਾਮ ਤੇ ਰੱਖਿਆ ਗਿਆ ਹੈ। ਮੇਜਰ ਧਿਆਨ ਚੰਦ ਉਹ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਭਾਰਤ ਨੂੰ 1928, 1932 ਅਤੇ 1936 ਵਿੱਚ ਓਲੰਪਿਕ ਖੇਡਾਂ ਵਿੱਚ ਗੋਲਡ ਮੈਡਲ ਦਿਵਾਇਆ ਸੀ।

ਮੇਜਰ ਧਿਆਨ ਚੰਦ ਦੀਆਂ ਪ੍ਰਾਪਤੀਆਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ‘ਪਦਮ ਭੂਸ਼ਣ’ ਨਾਲ ਸਨਮਾਨਤ ਕੀਤਾ ਗਿਆ ਸੀ। ਮੇਜਰ ਧਿਆਨ ਚੰਦ ਨੂੰ ਖੇਡ ਜਗਤ ਵਿੱਚ ਵਿਸ਼ੇਸ਼ ਸਥਾਨ ਹਾਸਲ ਹੈ। ਉਨ੍ਹਾਂ ਦੇ ਜਨਮ ਵਾਲੇ ਦਿਨ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਖੇਡ ਯੂਨੀਵਰਸਿਟੀ ਸਰਧਨਾ ਸ਼ਹਿਰ ਦੇ ਸਲਾਵਾ ਅਤੇ ਕੈਲੀ ਪਿੰਡਾਂ ਵਿੱਚ ਸਥਾਪਤ ਕੀਤੀ ਜਾ ਰਹੀ ਹੈ। ਇਸ ਯੂਨੀਵਰਸਿਟੀ ਤੇ ਲਗਪਗ 700 ਕਰੋੜਾਂ ਰੁਪਏ ਦਾ ਖਰਚ ਆਵੇਗਾ।

ਜਿਸ ਵਿੱਚ ਨਵੇਂ ਖੇਡ ਸਟੇਡੀਅਮ, ਸਿੰਥੈਟਿਕ ਹਾਕੀ ਗਰਾਊਂਡ ਅਤੇ ਫੁੱਟਬਾਲ ਗਰਾਊਂਡ ਦੀ ਸੁਵਿਧਾ ਹੋਵੇਗੀ। ਇਸ ਤੋਂ ਬਿਨਾਂ ਵਾਲੀਬਾਲ, ਹੈਂਡਬਾਲ ਅਤੇ ਕਬੱਡੀ ਆਦਿ ਖੇਡਾਂ ਲਈ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਯੂਨੀਵਰਸਿਟੀ ਤੋਂ ਚੰਗੇ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ। ਜੋ ਖੇਡ ਮੁਕਾਬਲਿਆਂ ਵਿੱਚ ਆਪਣੇ ਮੁਲਕ ਦਾ ਨਾਮ ਰੌਸ਼ਨ ਕਰ ਸਕਦੇ ਹਨ। ਹੇਠਾਂ ਦੇਖੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਸਰਤ ਕਰਦਿਆਂ ਦੀ ਵਾਇਰਲ ਵੀਡੀਓ

Leave a Reply

Your email address will not be published. Required fields are marked *