ਵਿਚ ਸੜਕ ਦੇ ਲਿਆਕੇ ਰੱਖਤੀ ਭਰਾ ਦੀ ਲਾਸ਼, ਰੋ ਰੋ ਭੈਣ ਮੰਗੇ ਵੀਰ ਦੀ ਮੋਤ ਦਾ ਇਨਸਾਫ

ਪਿਛਲੇ ਦਿਨੀਂ ਘੁਮਾਣ ਦੇ ਰਾਧਾ ਸੁਆਮੀ ਸਤਸੰਗ ਘਰ ਨੇੜੇ ਵੀਲਾ ਬੱਜੂ ਦੇ ਇੱਕ ਨੌਜਵਾਨ ਦੀ ਜਾਨ ਜਾਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਨੌਜਵਾਨ ਦਾ ਨਾਮ ਅਜੇ ਕੁਮਾਰ ਸੀ ਅਤੇ ਉਸ ਦੀ ਉਮਰ ਲਗਪਗ 22-23 ਸਾਲ ਸੀ। 1000 ਰੁਪਏ ਦੇ ਲੈਣ ਦੇਣ ਪਿੱਛੇ ਇਸ ਨੌਜਵਾਨ ਦੀ ਜਾਨ ਲੈ ਲਈ ਗਈ ਸੀ। ਭਾਵੇਂ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ ਪਰ ਮ੍ਰਿਤਕ ਦੇ ਪਰਿਵਾਰ ਨੂੰ ਸ਼ਿ ਕ ਵਾ ਹੈ ਕਿ ਪੁਲੀਸ ਕੋਈ ਕਾਰਵਾਈ ਨਹੀਂ ਕਰ ਰਹੀ।

ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਹੁਣ ਤੱਕ ਕਾਬੂ ਨਹੀਂ ਕੀਤਾ ਗਿਆ। ਜਿਸ ਕਰਕੇ ਉਨ੍ਹਾਂ ਨੇ ਘੁਮਾਣ ਚੌਕ ਵਿੱਚ ਮ੍ਰਿਤਕ ਦੇਹ ਰੱਖ ਕੇ ਧਰਨਾ ਲਗਾ ਦਿੱਤਾ। ਇਕ ਵਿਅਕਤੀ ਨੇ ਜਾਣਕਾਰੀ ਦਿੱਤੀ ਹੈ ਕਿ ਨੌਜਵਾਨ ਨੂੰ ਘਰ ਤੋਂ ਬੁਲਾ ਕੇ ਸ਼ਰ੍ਹੇਆਮ ਹੀ ਉਸ ਦੀ ਜਾਨ ਲੈ ਲਈ ਗਈ ਹੈ। 1000 ਰੁਪਏ ਕਰਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਵਿਅਕਤੀ ਦਾ ਕਹਿਣਾ ਹੈ ਕਿ ਜਾਪਦਾ ਹੈ ਹਾਲਾਤ ਸਰਕਾਰ ਦੇ ਵੱਸ ਤੋਂ ਬਾਹਰ ਹੁੰਦੇ ਜਾ ਰਹੇ ਹਨ।

ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਤੇ ਪੁਲਿਸ ਦੁਆਰਾ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਸਗੋਂ ਖਾਨਾਪੂਰਤੀ ਹੀ ਕੀਤੀ ਜਾ ਰਹੀ ਹੈ। ਇਸ ਵਿਅਕਤੀ ਦੇ ਦੱਸਣ ਮੁਤਾਬਕ ਜਾਪਦਾ ਹੈ ਕਿ ਸੂਬੇ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਹੀ ਨਹੀਂ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਜਲਦੀ ਕਾਬੂ ਕੀਤਾ ਜਾਵੇ। ਜਿੰਨੀ ਦੇਰ ਇਹ ਵਿਅਕਤੀ ਕਾਬੂ ਨਹੀਂ ਕੀਤੇ ਜਾਂਦੇ, ਉਨ੍ਹਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।

ਇਕ ਔਰਤ ਨੇ ਦੱਸਿਆ ਹੈ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਮ੍ਰਿਤਕ ਦੇ ਰਿਸ਼ਤੇਦਾਰ ਹੀ ਹਨ। ਜਦੋਂ ਮ੍ਰਿਤਕ ਦਰਵਾਜ਼ੇ ਅੱਗੇ ਖਡ਼੍ਹਾ ਸੀ ਤਾਂ ਉਸ ਨੂੰ ਇਕ ਵਿਅਕਤੀ ਬੁਲਾ ਕੇ ਲੈ ਗਿਆ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਲਈ 2 ਵਿਅਕਤੀ ਜ਼ਿੰਮੇਵਾਰ ਹਨ। ਉਹ ਮ੍ਰਿਤਕ ਦੇ ਰਿਸ਼ਤੇਦਾਰ ਹੀ ਹਨ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਰੇ ਡ ਕੀਤੀ ਜਾ ਰਹੀ ਹੈ। ਜਲਦੀ ਹੀ ਇਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *