ਕੇਜਰੀਵਾਲ ਨੇ ਕੀਤਾ ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕੌਣ ਹੋਵੇਗਾ ਤੁਹਾਡੇ ਹਲਕੇ ਚ ਆਪ ਉਮੀਦਵਾਰ

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਜ਼ਿਆਦਾਤਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਦ ਕਿ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸੰਯੁਕਤ ਸਮਾਜ ਮੋਰਚਾ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਬਾਕੀ ਹੈ। ਆਮ ਆਦਮੀ ਪਾਰਟੀ ਨੇ ਹੁਣ ਆਪਣੇ ਉਮੀਦਵਾਰਾਂ ਦੀ ਸੱਤਵੀਂ ਸੂਚੀ ਜਾਰੀ ਕੀਤੀ ਹੈ। ਜਿਸ ਵਿਚ 5 ਉਮੀਦਵਾਰਾਂ ਦਾ ਨਾਮ ਦਰਜ ਹੈ। ਵਿਧਾਨ ਸਭਾ ਹਲਕਾ ਨੰਬਰ 13, ਮਜੀਠਾ ਤੋਂ ਸੁਖਜਿੰਦਰ ਰਾਜ ਸਿੰਘ

ਲਾਲੀ ਮਜੀਠੀਆ ਨੂੰ ਪਾਰਟੀ ਨੇ ਆਪਣਾ ਉਮੀਦਵਾਰ ਬਣਾਇਆ ਹੈ। ਡਾਕਟਰ ਅਜੇ ਗੁਪਤਾ ਵਿਧਾਨ ਸਭਾ ਹਲਕਾ ਨੰਬਰ 17, ਅੰਮ੍ਰਿਤਸਰ ਕੇਂਦਰੀ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਵਿਧਾਨ ਸਭਾ ਸੀਟ ਨੰਬਰ 21, ਤਰਨਤਾਰਨ ਤੋਂ ਡਾਕਟਰ ਕਸ਼ਮੀਰ ਸਿੰਘ ਸੋਹਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜਲੰਧਰ ਕੈਂਟ, ਵਿਧਾਨ ਸਭਾ ਸੀਟ ਨੰਬਰ 37 ਦੀ ਉਮੀਦਵਾਰੀ ਸੁਰਿੰਦਰ ਸਿੰਘ ਸੋਢੀ ਦੇ ਹਿੱਸੇ ਆਈ ਹੈ। ਪਾਰਟੀ ਨੇ ਵਿਧਾਨ ਸਭਾ ਸੀਟ ਨੰਬਰ 85, ਮਲੋਟ ਤੋਂ ਡਾਕਟਰ ਬਲਜੀਤ ਕੌਰ ਨੂੰ ਚੋਣਾਂ ਵਿੱਚ ਖੜ੍ਹਾਉਣ ਦਾ ਫ਼ੈਸਲਾ ਕੀਤਾ

ਹੈ। ਪਾਰਟੀ ਵੱਲੋਂ ਇਹ ਸੱਤਵੀਂ ਸੂਚੀ ਜਾਰੀ ਕਰ ਦੇਣ ਨਾਲ ਹੁਣ ਤਕ ਐਲਾਨੇ ਗਏ, ਉਮੀਦਵਾਰਾਂ ਦੀ ਗਿਣਤੀ 101 ਹੋ ਗਈ ਹੈ। ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਸਿਰਫ਼ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਬਾਕੀ ਹੈ। ਇੰਨੇ ਉਮੀਦਵਾਰਾਂ ਦਾ ਐਲਾਨ ਕਰ ਦੇਣ ਤੋਂ ਬਾਅਦ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਹੁਣ ਆਮ ਆਦਮੀ ਪਾਰਟੀ ਦਾ ਸੰਯੁਕਤ ਸਮਾਜ ਮੋਰਚੇ ਨਾਲ ਸਮਝੌਤਾ ਹੋਣ ਦੀਆਂ ਸੰਭਾਵਨਾਵਾਂ ਨਹੀਂ ਰਹੀਆਂ। ਹੁਣ ਤਕ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ।

ਕਈ ਵਾਰ ਸੁਣਨ ਵਿੱਚ ਆਉਂਦਾ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਐਮ.ਪੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਜਾਵੇਗਾ ਪਰ ਸੁਆਲ ਇਹ ਉੱਠਦਾ ਹੈ ਕਿ ਭਗਵੰਤ ਮਾਨ ਕਿਸ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਹੋਣਗੇ। ਆਮ ਆਦਮੀ ਪਾਰਟੀ ਵੱਲੋਂ ਨਾ ਤਾਂ ਇਹ ਐਲਾਨ ਕੀਤਾ ਗਿਆ ਹੈ ਕਿ ਭਗਵੰਤ ਮਾਨ ਕਿੱਥੋਂ ਉਮੀਦਵਾਰ ਹੋਣਗੇ ਅਤੇ ਨਾ ਹੀ ਇਹ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ? ਸਭ ਦੀਆਂ ਨਜ਼ਰਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲ ਲੱਗੀਆਂ ਹੋਈਆਂ ਹਨ ਪਰ ਕੇਜਰੀਵਾਲ ਹਰ ਵਾਰ ਗੋਲ ਮੋਲ ਗੱਲ ਕਰ ਜਾਂਦੇ ਹਨ।

Leave a Reply

Your email address will not be published.