ਸੜਕ ਤੇ ਪਈਆਂ ਸੀ ਲਾਸ਼ਾਂ, ਲੋਕ ਆਉਂਦੇ ਜਾਂਦੇ ਦੇਖ ਰਹੇ ਸੀ ਤਮਾਸ਼ਾ

ਜੇਕਰ ਵਾਹਨ ਤੇਜ਼ ਰਫ਼ਤਾਰ ਵਿੱਚ ਹੋਵੇ ਤਾਂ ਉਸ ਨੂੰ ਕੰਟਰੋਲ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਜਿਸ ਕਾਰਨ ਕੋਈ ਵੀ ਸੜਕ ਹਾ ਦ ਸਾ ਵਾਪਰ ਸਕਦਾ ਹੈ। ਤੇਜ਼ ਰਫਤਾਰ ਹੋਣ ਕਾਰਨ ਲੋਕਾਂ ਦੀ ਜਾਨ ਜਾਣ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਜਾਨ ਚਲੀ ਗਈ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਰਜਨੀ ਨਾਮਕ ਔਰਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ

ਕਿ ਉਹ ਗੁਰਦੁਆਰਾ ਸਾਹਿਬ ਜਾ ਰਹੇ ਸਨ। ਉਨ੍ਹਾਂ ਨੇ ਰਸਤੇ ਵਿੱਚ 2 ਹਾ ਦ ਸਾ ਗ੍ਰ ਸ ਤ ਨੌਜਵਾਨ ਡਿੱਗੇ ਹੋਏ ਦੇਖੇ। ਜਿਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਇਨ੍ਹਾਂ ਨੌਜਵਾਨਾਂ ਦੀ ਸ਼ਨਾਖਤ ਕਰਕੇ ਪਰਿਵਾਰ ਨੂੰ ਇਸ ਸੰਬੰਧੀ ਸੂਚਨਾ ਦੇਣ ਲਈ ਕਿਹਾ। ਔਰਤ ਦੇ ਕਹਿਣ ਅਨੁਸਾਰ ਮੌਕੇ ਤੇ ਪੁਲਿਸ ਅਤੇ ਐਂਬੂਲੈਂਸ ਵੀ ਪਹੁੰਚ ਚੁੱਕੀ ਸੀ ਪਰ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਨੂੰ ਸੁਣਨ ਵਿੱਚ ਆਇਆ ਹੈ ਕਿ ਇਹ ਹਾਦਸਾ ਤੇਜ਼ ਰਫ਼ਤਾਰ ਹੋਣ ਕਾਰਨ ਵਾਪਰਿਆ।

ਵਿਪਨ ਮਾਗੀਆਂ ਨਾਮਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਗੱਡੀ ਤੇ ਆ ਰਹੇ ਸੀ। ਉਨ੍ਹਾਂ ਨੇ ਰਸਤੇ ਵਿੱਚ ਦੇਖਿਆ ਕਿ ਨੌਜਵਾਨ ਡਿੱਗੇ ਹੋਏ ਸਨ ਅਤੇ ਉਨ੍ਹਾਂ ਦਾ ਮੋਟਰਸਾਈਕਲ ਇੱਕ ਪਾਸੇ ਪਿਆ ਸੀ। ਉਨ੍ਹਾਂ ਦੇ ਅਨੁਸਾਰ ਨੌਜਵਾਨਾਂ ਦੀ ਹਾਲਤ ਬਿਲਕੁਲ ਵੀ ਠੀਕ ਨਹੀਂ ਸੀ ਤੇ ਮੌਕੇ ਤੇ ਮੌਜੂਦ ਲੋਕ ਦੇਖ ਕੇ ਲੰਘੀ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਭਵਾਨੀਗੜ੍ਹ ਪੁਲੀਸ ਨੂੰ ਫੋਨ ਰਾਹੀਂ ਇਸ ਦੀ ਸੂਚਨਾ ਦਿੱਤੀ। ਏ.ਐਸ.ਆਈ ਕਮਲਜੀਤ ਸਿੰਘ ਵੱਲੋਂ ਦੱਸਿਆ ਗਿਆ

ਕਿ ਉਨ੍ਹਾਂ ਨੂੰ ਫੋਨ ਰਾਹੀਂ ਸੂਚਨਾ ਮਿਲਣ ਤੇ ਉਹ ਮੌਕੇ ਤੇ ਘਟਨਾ ਸਥਾਨ ਉਤੇ ਪਹੁੰਚੇ। ਜਿੱਥੇ ਉਨ੍ਹਾਂ ਨੇ ਦੇਖਿਆ ਕਿ ਨੌਜਵਾਨਾਂ ਦੀ ਜਾਨ ਜਾ ਚੁੱਕੀ ਸੀ ਪਰ ਉਨ੍ਹਾਂ ਦੇ ਮੋਟਰਸਾਈਕਲ ਦਾ ਕੁਝ ਵੀ ਨਹੀਂ ਵਿਗੜਿਆ। ਇਹ ਨੌਜਵਾਨ ਸੰਗਰੂਰ ਤੋਂ ਫੈਕਟਰੀ ਨੂੰ ਜਾ ਰਹੇ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਐਂਬੂਲੈਂਸ ਨੂੰ ਫੋਨ ਕਰ ਦਿੱਤਾ ਗਿਆ ਸੀ। ਪਹਿਲਾਂ ਐਂਬੂਲੈਂਸ ਵੱਲੋਂ ਮ੍ਰਿਤਕ ਦੇਹਾਂ ਨੂੰ ਲਿਜਾਣ ਲਈ ਮਨਾ ਕਰ ਦਿੱਤਾ ਗਿਆ ਪਰ ਬਾਅਦ ਵਿੱਚ ਉਹ ਮ੍ਰਿਤਕ ਦੇਹਾਂ ਨੂੰ ਲੈ ਜਾਣ ਲਈ ਮੰਨ ਗਏ ਸਨ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *