ਭੇਦਭਰੀ ਹਾਲਤ ਚ ਹੋਈ ਨਵ ਵਿਆਹੁਤਾ ਦੀ ਮੋਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ

ਲੁਧਿਆਣੇ ਤੋਂ ਇਕ ਵਿਆਹੁਤਾ ਦੀ ਜਾਨ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਇਕ ਲੜਕੀ ਵੱਲੋਂ ਆਪਣੀ ਜਾਨ ਦੇ ਦਿੱਤੀ ਗਈ ਪਰ ਲੜਕੀ ਦੇ ਪੇਕੇ ਪਰਿਵਾਰ ਵੱਲੋਂ ਲੜਕੀ ਦੇ ਸਹੁਰੇ ਪਰਿਵਾਰ ਉੱਤੇ ਦੋ ਸ਼ ਲਗਾਏ ਜਾ ਰਹੇ ਹਨ ਕਿ ਸਹੁਰੇ ਪਰਿਵਾਰ ਵੱਲੋਂ ਹੀ ਲੜਕੀ ਦੀ ਖਿੱਚ ਧੂਹ ਕੀਤੀ ਗਈ ਅਤੇ ਉਸ ਦੀ ਜਾਨ ਚਲੀ ਗਈ। ਜਿਸ ਤੋਂ ਬਾਅਦ ਪੇਕੇ ਪਰਿਵਾਰ ਵੱਲੋਂ ਮਾਮਲਾ ਪੁਲਿਸ ਦੀ ਨਿਗਰਾਨੀ ਵਿੱਚ ਲਿਆ ਦਿੱਤਾ ਗਿਆ ਅਤੇ ਉਨ੍ਹਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਮ੍ਰਿਤਕਾ ਦੇ ਪਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਲੜਕੀ ਖੁਸ਼ਬੂ ਡੇਢ ਸਾਲ ਪਹਿਲਾਂ ਮੋਤੀ ਨਗਰ ਵਿਆਹੀ ਗਈ ਸੀ। ਜਿੱਥੇ ਉਸ ਦਾ ਸਹੁਰਾ ਪਰਿਵਾਰ ਉਸ ਨਾਲ ਖਿੱਚ-ਧੂਹ ਕਰਦਾ ਸੀ ਅਤੇ ਇਸ ਸਬੰਧ ਵਿੱਚ ਉਨ੍ਹਾਂ ਨੇ 4-5 ਵਾਰ ਗਲਬਾਤ ਵੀ ਕੀਤੀ । ਪਿਤਾ ਦੇ ਦੱਸਣ ਮੁਤਾਬਿਕ ਬੀਤੇ ਦਿਨੀਂ ਖੁਸ਼ਬੂ ਦੇ ਸਹੁਰੇ ਪਰਿਵਾਰ ਨੇ ਉਨ੍ਹਾਂ ਦੇ ਲੜਕੇ ਨੂੰ ਫੋਨ ਰਾਹੀਂ ਇਸ ਦੀ ਸੂਚਨਾ ਦਿੱਤੀ ਕਿ ਖੁਸ਼ਬੂ ਨੇ ਆਪਣੀ ਜਾਨ ਦੇ ਦਿੱਤੀ ਹੈ।

ਜਿਸ ਤੋਂ ਬਾਅਦ ਉਨ੍ਹਾਂ ਦੇ ਲੜਕੇ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਅਤੇ ਉਹ ਮੌਕੇ ਤੇ ਖੁਸ਼ਬੂ ਦੇ ਸਹੁਰੇ ਘਰ ਪਹੁੰਚੇ। ਮ੍ਰਿਤਕਾ ਦੇ ਭਰਾ ਬੌਬੀ ਸ਼ਰਮਾ ਨੇ ਦੱਸਿਆ ਕਿ  ਖੁਸ਼ਬੂ ਦਾ ਪਤੀ ਅਮਲ ਦਾ ਆਦੀ ਸੀ। ਜਿਸ ਕਾਰਨ ਉਹ ਹਮੇਸ਼ਾ ਹੀ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਉਨ੍ਹਾਂ ਨੇ ਪਹਿਲਾਂ ਵੀ ਉਸ ਨੂੰ 10 ਹਜ਼ਾਰ ਰੁਪਏ ਦਿੱਤੇ ਸਨ। ਉਨ੍ਹਾਂ ਨੇ ਦੱਸਿਆ ਕਿ ਖੁਸ਼ਬੂ ਦੇ ਸਹੁਰੇ ਪਰਿਵਾਰ ਵਿਚੋਂ ਹੀ ਇੱਕ ਮੈਂਬਰ ਖੁਸ਼ਬੂ ਨੂੰ ਆਪਣੀ ਜ਼ਿੰਮੇਵਾਰੀ ਤੇ ਲੈ ਕੇ ਆਇਆ ਸੀ।

ਖੁਸ਼ਬੂ 4 ਮਹੀਨੇ ਤੋਂ ਗਰਭਵਤੀ ਸੀ, ਪਰ ਬੀਤੀ ਰਾਤ ਉਸ ਨਾਲ ਖਿੱਚ ਧੂਹ ਕੀਤੀ ਗਈ। ਉਨ੍ਹਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਏ.ਐੱਸ.ਆਈ ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਇਤਲਾਹ ਮਿਲੀ ਸੀ ਕਿ ਖੁਸ਼ਬੂ ਨਾਮਕ ਲੜਕੀ ਉਮਰ 24 ਸਾਲ ਨੇ ਆਪਣੀ ਜਾਨ ਦੇ ਦਿੱਤੀ ਹੈ। ਉਹ ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੇ, ਜਿਥੇ ਉਨ੍ਹਾਂ ਨੇ ਦੇਖਿਆ ਕਿ ਲੜਕੀ ਦੀ ਮ੍ਰਿਤਕ ਦੇਹ ਇਕ ਬੈਡ ਉੱਤੇ ਪਈ ਸੀ।

ਉਨ੍ਹਾਂ ਵੱਲੋਂ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਵਿਖੇ ਮੋ ਰ ਚ ਰੀ ਘਰ ਵਿੱਚ ਭੇਜਿਆ ਜਾਵੇਗਾ। ਏ.ਐਸ.ਆਈ ਅਨੁਸਾਰ ਮ੍ਰਿਤਕ ਦੇਹ ਦਾ ਪੋ ਸ ਟ ਮਾ ਰ ਟ ਮ ਕਰਵਾਇਆ ਜਾਵੇਗਾ। ਪੋ ਸ ਟ ਮਾ ਰ ਟ ਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੋਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਜਿਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *