ਗੁਰੂ ਕੀ ਨਗਰੀ ਤੋਂ ਆਈ ਵੱਡੀ ਮਾੜੀ ਖਬਰ, ਸਾਰੇ ਪੰਜਾਬ ਚ ਮੱਚ ਗਈ ਹਾਹਾਕਾਰ

ਨਵਾਂ ਸਾਲ ਸ਼ੁਰੂ ਹੁੰਦਿਆਂ ਹੀ ਇਕ ਤੋਂ ਬਾਅਦ ਇਕ ਝਟਕਾ ਲੱਗਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਸਾਲ ਵਾਂਗੂ ਕੋਰੋਨਾ ਇਸ ਨਵੇਂ ਸਾਲ ਵਿਚ ਵੀ ਪਿੱਛਾ ਨਹੀਂ ਛੱਡ ਰਿਹਾ।  ਹੁਣ ਤਾਜ਼ਾ ਖ਼ਬਰ ਗੁਰੂ ਕੀ ਨਗਰੀ, ਅੰਮ੍ਰਿਤਸਰ ਤੋਂ ਆਈ ਹੈ, ਜਿੱਥੇ ਅੰਤਰ ਰਾਸ਼ਟਰੀ ਏਅਰਪੋਰਟ ਤੇ ਉਸ ਸਮੇਂ ਹਾਹਾਕਾਰ ਮੱਚ ਗਈ। ਜਦੋਂ 125 ਵਿੱਚ ਕੋਰੋਨਾ ਦੇ ਲੱਛਣ ਪਾਏ ਗਏ। ਜਾਣਕਾਰੀ ਲਈ ਦੱਸ ਦਈਏ ਕਿ ਇਹ ਯਾਤਰੀ ਇਟਲੀ ਦੀ ਫਲਾਈਟ ਤੋਂ ਅੰਮ੍ਰਿਤਸਰ ਪਹੁੰਚੇ ਸਨ।

ਜਿਸ ਵਿੱਚ 179 ਯਾਤਰੀ ਸਨ। ਇਨ੍ਹਾਂ ਮੁਸਾਫਿਰਾਂ ਦੇ ਟੈਸਟ ਕਰਨ ਤੇ ਪਤਾ ਲੱਗਾ ਕਿ ਇਨ੍ਹਾਂ ਵਿੱਚੋਂ 125 ਯਾਤਰੀ ਕੋਰੋਨਾ ਪਾਜ਼ੇਟਿਵ ਹਨ।  ਜਿਸ ਤੋਂ ਬਾਅਦ ਅੰਤਰ ਰਾਸ਼ਟਰੀ ਹਵਾਈ ਅੱਡੇ ਰਾਜਾਸਾਂਸੀ ਵਿਖੇ ਹੜਕੰਪ ਮੱਚ ਗਿਆ। ਵੱਡੀ ਗਿਣਤੀ ਵਿਚ ਇੰਨੇ ਯਾਤਰੀਆਂ ਦਾ ਕੋਰੋਨਾ ਪਾਜ਼ੇਟਿਵ ਆਉਣਾ ਆਮ ਗੱਲ ਨਹੀਂ ਹੈ। ਇਹ ਯਾਤਰੀ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਨਾਲ ਸਬੰਧਿਤ ਹਨ ਜਾਣਕਾਰੀ ਮੁਤਾਬਿਕ ਇਨ੍ਹਾਂ ਯਾਤਰੀਆਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਭਰਤੀ ਕੀਤਾ ਗਿਆ ਹੈ। 

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਪਹਿਲਾਂ ਹੀ ਨਾਈਟ ਕਰਫਿਊ ਲਗਾ ਦਿੱਤਾ ਹੈ।  ਸਰਕਾਰ ਵੱਲੋਂ ਵਾਰ ਵਾਰ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਲਈ ਕਿਹਾ ਜਾਂਦਾ ਹੈ।  ਬਹੁਤ ਲੋਕ ਕੋਰੋਨਾ ਵੈਕਸੀਨ ਲਗਵਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਕੁਝ ਲੋਕ ਅਜਿਹੇ ਵੀ ਹਨ। ਜੋ ਹਾਲੇ ਵੀ ਕੋਰੋਨਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਅਜਿਹੇ ਵਿਅਕਤੀ ਆਪਣੀ ਹੀ ਨਹੀਂ, ਸਗੋਂ ਦੂਜੇ ਦੀ ਜਾਨ ਨੂੰ ਵੀ ਵੱਡਾ ਸਿਆਪਾ ਖੜ੍ਹਾ ਕਰ ਦਿੰਦੇ ਹਨ। ਸਾਨੂੰ ਸਭ ਨੂੰ ਸੰਭਲ ਕੇ ਚੱਲਣ ਦੀ ਲੋੜ ਹੈ। 

Leave a Reply

Your email address will not be published.