ਚੰਡੀਗੜ੍ਹ ਜਾਣ ਵਾਲੇ ਚੰਗੀ ਤਰ੍ਹਾਂ ਪੜ੍ਹ ਲਵੋ ਆਹ ਖਬਰ, ਪ੍ਰਸ਼ਾਸ਼ਨ ਨੇ ਅੱਜ ਕਰ ਦਿੱਤਾ ਵੱਡਾ ਐਲਾਨ

ਕੋ ਰੋ ਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਰਾਤ ਦਾ ਕਰਫਿਊ ਲਗਾਉਣ ਦਾ ਫ਼ੈਸਲਾ ਕਰ ਲਿਆ ਹੈ। ਇਹ ਕਰਫਿਊ ਰਾਤ ਦੇ 10 ਵਜੇ ਤੋਂ ਸਵੇਰ ਦੇ 5 ਵਜੇ ਤੱਕ ਲਾਗੂ ਰਹੇਗਾ। ਹਰ ਡਵੀਜ਼ਨ ਦੇ ਐੱਸ ਡੀ ਐੱਮ ਦੀ ਟੀਮ ਅਤੇ ਪੁਲਿਸ ਟੀਮ ਵਲੋਂ ਮਿਲ ਕੇ ਜ਼ਿਆਦਾ ਭੀੜ ਵਾਲੀਆਂ ਥਾਵਾਂ ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ। ਇਨ੍ਹਾਂ ਟੀਮਾਂ ਵੱਲੋਂ ਯਕੀਨੀ ਬਣਾਇਆ ਜਾਵੇਗਾ ਕਿ ਜਨਤਾ ਸਮਾਜਕ ਦੂਰੀ ਬਣਾ ਕੇ ਰੱਖੇ। ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਗਿਆ ਹੈ।

ਜੇਕਰ ਕੋਈ ਵਿਅਕਤੀ ਇਨ੍ਹਾਂ ਮਾਮਲਿਆਂ ਵਿਚ ਲਾਪ੍ਰਵਾਹੀ ਕਰਦਾ ਹੈ ਤਾਂ ਉਨ੍ਹਾਂ ਦੇ ਚਲਾਨ ਕੀਤੇ ਜਾਣਗੇ। ਪ੍ਰਸ਼ਾਸਨ ਨੇ ਐਤਵਾਰ ਵਾਲੇ ਦਿਨ ਲਈ ਸੁਖਨਾ ਝੀਲ ਨੂੰ ਵੀ ਬੰਦ ਕਰ ਦਿੱਤਾ ਹੈ। ਐਤਵਾਰ ਵਾਲੇ ਦਿਨ ਇੱਥੇ ਕਿਸੇ ਨੂੰ ਆਉਣ ਦੀ ਆਗਿਆ ਨਹੀਂ ਹੋਵੇਗੀ। ਇਸ ਫ਼ੈਸਲੇ ਪਿੱਛੇ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਇੱਥੇ ਵੱਡੀ ਗਿਣਤੀ ਵਿੱਚ ਲੋਕ ਆਉਂਦੇ ਹਨ। ਜਿਸ ਕਰਕੇ ਸਮਾਜਿਕ ਦੂਰੀ ਬਣਾਈ ਰੱਖਣਾ ਵਸ ਤੋਂ ਬਾਹਰ ਹੋ ਜਾਂਦਾ ਹੈ। ਸੈਕਟਰ 26 ਦੀ ਸਬਜ਼ੀ ਮੰਡੀ ਵੀ ਸਵੇਰੇ 5 ਵਜੇ ਤੋਂ 10 ਵਜੇ ਤੱਕ ਹੀ ਖੁੱਲ੍ਹੀ ਰਹੇਗੀ।

ਚੰਡੀਗੜ੍ਹ ਪ੍ਰਸ਼ਾਸਨ ਨੇ ਕੁਝ ਬਾਜ਼ਾਰਾਂ ਦੇ ਸੰਬੰਧ ਵਿਚ ਵੀ ਫ਼ੈਸਲਾ ਲਿਆ ਹੈ। ਸ਼ਾਸਤਰੀ ਮਾਰਕੀਟ, ਸਦਰ ਬਾਜ਼ਾਰ ਅਤੇ ਸੈਕਟਰ 41 ਦੇ ਬਾਜ਼ਾਰਾਂ ਨੂੰ ਵੀ 5 ਵਜੇ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਸਰਕਾਰੀ ਅੰਕੜੇ ਦੱਸਦੇ ਹਨ ਕਿ ਕੋ ਰੋ ਨਾ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਇਸ ਤੋਂ ਬਿਨਾਂ ਕੋ ਰੋ ਨਾ ਦੇ ਨਵੇਂ ਵੇਰੀਐਂਟ ਓ ਮੀ ਕ ਰੋ ਨ ਦੇ ਮਾਮਲੇ ਵੀ ਦੇਖਣ ਨੂੰ ਮਿਲ ਰਹੇ ਹਨ। ਜਿਸ ਕਰਕੇ ਇਹ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸਰਕਾਰਾਂ ਵੱਲੋਂ ਲੋਕਾਂ ਨੂੰ ਕੋ ਰੋ ਨਾ ਵੈਕਸੀਨ ਲਗਵਾਉਣ ਦੀ ਸਲਾਹ ਦਿੱਤੀ ਜਾ ਰਹੀ ਹੈ।

Leave a Reply

Your email address will not be published. Required fields are marked *