ਪੰਜਾਬ ਚ ਲੱਗੇਗਾ ਰਾਸ਼ਟਰਪਤੀ ਰਾਜ? ਪ੍ਰਧਾਨ ਮੰਤਰੀ ਦਾ ਰਸਤਾ ਰੋਕਣਾ ਪਵੇਗਾ ਮਹਿੰਗਾ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫ਼ਿਰੋਜ਼ਪੁਰ ਵਿਖੇ ਰੈਲੀ ਤੇ ਨਾ ਪਹੁੰਚ ਸਕਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ 6 ਜਨਵਰੀ ਨੂੰ ਫ਼ਿਰੋਜ਼ਪੁਰ ਵਿਖੇ ਰੱਖੀ ਗਈ ਇਕ ਰੈਲੀ ਨੂੰ ਸੰਬੋਧਨ ਕਰਨਾ ਸੀ। ਬਠਿੰਡਾ ਤੋਂ ਉਹ ਸੜਕੀ ਰਸਤੇ ਇਕ ਕਾਫਲੇ ਦੇ ਰੂਪ ਵਿੱਚ ਰੈਲੀ ਵਾਲੇ ਸਥਾਨ ਵੱਲ ਵਧ ਰਹੇ ਸਨ। ਰਸਤੇ ਵਿਚ ਇਕ ਫਲਾਈਓਵਰ ਤੇ ਉਨ੍ਹਾਂ ਦੇ ਕਾਫ਼ਲੇ ਨੂੰ ਰੁਕਣਾ ਪਿਆ। ਲਗਪਗ 20 ਮਿੰਟ ਦੀ ਰੁਕਾਵਟ ਪੈਣ ਕਾਰਨ ਮੁੱਖ ਮੰਤਰੀ ਵਾਪਸ ਦਿੱਲੀ ਨੂੰ ਚਲੇ ਗਏ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਬਿਆਨ ਆਇਆ ਸੀ ਕਿ ਮੁੱਖ ਮੰਤਰੀ ਨੂੰ ਦੱਸ ਦਿੱਤਾ ਜਾਵੇ, ਉਹ ਸਹੀ ਸਲਾਮਤ ਵਾਪਸ ਆ ਗਏ ਹਨ। ਹੁਣ ਕੁਝ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂ ਸੂਬੇ ਦੇ ਗਵਰਨਰ ਨੂੰ ਮਿਲੇ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸੂਬੇ ਦੇ ਡੀ ਜੀ ਪੀ ਅਤੇ ਗ੍ਰਹਿ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ। ਉਨ੍ਹਾਂ ਨੂੰ ਸ਼ਿ ਕ ਵਾ ਹੈ ਕਿ ਮੁੱਖ ਮੰਤਰੀ ਖ਼ੁਦ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਕਿਉਂ ਨਹੀਂ ਗਏ?

ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਹੀ ਕਿਉਂ ਭੇਜਿਆ। ਉਹ ਡਿਪਟੀ ਮੁੱਖ ਮੰਤਰੀ ਨੂੰ ਵੀ ਭੇਜ ਸਕਦੇ ਸਨ। ਇਨ੍ਹਾਂ ਨੇਤਾਵਾਂ ਨੇ ਇਸ ਗੱਲ ਤੇ ਵੀ ਸਵਾਲ ਚੁੱਕੇ ਹਨ ਕਿ ਪ੍ਰਧਾਨ ਮੰਤਰੀ ਦੇ ਸੜਕੀ ਰਸਤੇ ਜਾਣ ਵਾਲੇ ਰੂਟ ਦਾ ਕਿਸੇ ਨੂੰ ਪਤਾ ਕਿਵੇਂ ਲੱਗ ਗਿਆ? ਉਸ ਰਸਤੇ ਤੇ ਪ੍ਰਦਰਸ਼ਨ ਕਾਰੀ ਕਿਵੇਂ ਪਹੁੰਚ ਗਏ? ਉਨ੍ਹਾਂ ਨੇ ਇਸ ਨੂੰ ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੱਸਿਆ ਹੈ। ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦਾ ਮੰਨਣਾ ਹੈ ਕਿ ਇਹ ਇੱਕ ਸੋਚੀ ਸਮਝੀ ਸਾ ਜ਼ਿ ਸ਼ ਅਧੀਨ ਕੀਤਾ ਗਿਆ ਹੈ।

ਉਨ੍ਹਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਕਰਕੇ ਉਨ੍ਹਾਂ ਸ਼ਹੀਦਾਂ ਦਾ ਵੀ ਅਪਮਾਨ ਕੀਤਾ ਗਿਆ ਹੈ, ਜਿਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨੇ ਪਹੁੰਚਣਾ ਸੀ। ਪ੍ਰਧਾਨ ਮੰਤਰੀ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣੀ ਸੀ। ਉਨ੍ਹਾਂ ਦੀਆਂ ਨਜ਼ਰਾਂ ਵਿੱਚ ਪੰਜਾਬ ਦੇ ਲੋਕ ਮੌਜੂਦਾ ਸੂਬਾ ਸਰਕਾਰ ਨੂੰ ਨਕਾਰ ਚੁੱਕੇ ਹਨ। ਇਹ ਸਰਕਾਰ ਕੁਝ ਦਿਨਾਂ ਦੀ ਮਹਿਮਾਨ ਹੈ। ਹੁਣ ਇਸ ਮਾਮਲੇ ਵਿਚ ਅੱਗੇ ਕੀ ਕਾਰਵਾਈ ਕੀਤੀ ਜਾਂਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਤੈਅ ਕਰੇਗਾ।

Leave a Reply

Your email address will not be published. Required fields are marked *