ਆਮ ਆਦਮੀ ਪਾਰਟੀ ਨੇ ਇੱਕ ਹੋਰ ਲਿਸਟ ਕੀਤੀ ਜਾਰੀ, ਇਨ੍ਹਾਂ ਲੋਕਾਂ ਨੂੰ ਬਣਾਇਆ ਆਪਣਾ ਉਮੀਦਵਾਰ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ 3 ਉਮੀਦਵਾਰਾਂ ਦੇ ਨਾਮ ਦਰਜ ਹਨ। ਜਾਰੀ ਸੂਚੀ ਮੁਤਾਬਕ ਪਾਰਟੀ ਨੇ ਵਿਧਾਨ ਸਭਾ ਸੀਟ ਨੰਬਰ 35, ਜਲੰਧਰ ਕੇਂਦਰੀ ਤੋਂ ਰਮਨ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਫੌਜਾ ਸਿੰਘ ਸਰਾਰੀ ਨੂੰ ਵਿਧਾਨ ਸਭਾ ਹਲਕਾ ਨੰਬਰ 78, ਗੁਰੂ ਹਰਸਹਾਏ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਇਸ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਨੰਬਰ 81, ਅਬੋਹਰ ਤੋਂ ਦੀਪ ਕੰਬੋਜ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਸੂਚੀ ਦੇ ਜਾਰੀ ਹੋਣ ਨਾਲ ਆਮ ਆਦਮੀ ਪਾਰਟੀ ਦੇ 104 ਉਮੀਦਵਾਰਾਂ ਦੇ ਨਾਮ ਸਾਹਮਣੇ ਆ ਚੁੱਕੇ ਹਨ। ਹੁਣ ਸਿਰਫ਼ 13 ਉਮੀਦਵਾਰਾਂ ਦਾ ਐਲਾਨ ਕਰਨਾ ਬਾਕੀ ਹੈ। ਇਹ ਸੂਚੀ ਜਾਰੀ ਹੋਣ ਤੋਂ ਬਾਅਦ ਸੰਯੁਕਤ ਸਮਾਜ ਮੋਰਚਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਹੋਣ ਵਾਲੇ ਕਿਸੇ ਗੱਠਜੋਡ਼ ਦੀ ਸੰਭਾਵਨਾ ਖ਼ਤਮ ਹੋ ਗਈ ਜਾਪਦੀ ਹੈ।

ਹੁਣ ਤਕ ਇਹ ਚਰਚਾ ਜ਼ੋਰਾਂ ਤੇ ਰਹੀ ਹੈ ਕਿ ਆਮ ਆਦਮੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚੇ ਵਿਚਕਾਰ ਗੱਠਜੋੜ ਕਰਨ ਲਈ ਦੋਵੇਂ ਧਿਰਾਂ ਦੀ ਗੱਲਬਾਤ ਚੱਲ ਰਹੀ ਹੈ ਪਰ ਹੁਣ ਇਸ ਗੱਠਜੋੜ ਦੀ ਕੋਈ ਉਮੀਦ ਨਹੀਂ ਰਹੀ। ਹੁਣ ਜਾਪਦਾ ਹੈ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੁਕਾਬਲਾ 4 ਧਿਰਾਂ ਵਿਚਕਾਰ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਜ਼ਿਆਦਾਤਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Leave a Reply

Your email address will not be published.