ਪੰਜਾਬ ਚ ਇਸ ਤਰੀਕ ਨੂੰ ਹੋਣਗੀਆਂ ਚੋਣਾਂ ਤੇ ਇਸ ਤਰੀਕ ਨੂੰ ਆਉਣਗੇ ਨਤੀਜੇ

ਚੋਣ ਕਮਿਸ਼ਨ ਵੱਲੋਂ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਸੂਬਿਆਂ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਅਤੇ ਗੋਆ ਸ਼ਾਮਲ ਹਨ। ਇਸ ਦੇ ਨਾਲ ਹੀ ਇਨ੍ਹਾਂ ਸੂਬਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਐਲਾਨ ਮੁੱਖ ਚੋਣ ਕਮਿਸ਼ਨ ਦੁਆਰਾ ਦਿੱਲੀ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਕੀਤਾ ਗਿਆ। ਚੋਣ ਕਮਿਸ਼ਨ ਵੱਲੋਂ ਦਸੰਬਰ ਵਿੱਚ ਇਨ੍ਹਾਂ ਸੂਬਿਆਂ ਦਾ ਜਾਇਜ਼ਾ ਲੈ ਲਿਆ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ 690 ਹਲਕਿਆਂ ਵਿੱਚ ਚੋਣਾਂ ਹੋ ਰਹੀਆਂ ਹਨ।

ਚੋਣ ਕਮਿਸ਼ਨ ਨੇ ਸ ਖ਼ ਤ ਹਦਾਇਤਾਂ ਜਾਰੀ ਕੀਤੀਆਂ ਹਨ। ਚੋਣ ਅਮਲੇ ਦੇ ਕਰਮਚਾਰੀਆਂ ਦੇ ਕੋਰੋਨਾ ਵੈਕਸੀਨ ਲੱਗੀ ਹੋਣੀ ਜ਼ਰੂਰੀ ਹੈ। ਸਾਰੇ ਪੋਲਿੰਗ ਬੂਥ ਗਰਾਊਂਡ ਫਲੋਰ ਤੇ ਬਣਾਏ ਜਾਣਗੇ। ਇਕ ਪੋਲਿੰਗ ਬੂਥ ਤੇ 1250 ਵੋਟਰ ਹੀ ਭੁਗਤਾਏ ਜਾਣਗੇ। ਜਿਸ ਕਰਕੇ ਇਸ ਵਾਰ ਪੋਲਿੰਗ ਬੂਥਾਂ ਦੀ ਗਿਣਤੀ ਵਧਾਈ ਗਈ ਹੈ। ਪੰਜੇ ਸੂਬਿਆਂ ਵਿੱਚ ਵੋਟਰਾਂ ਦੀ ਗਿਣਤੀ 18 ਕਰੋੜ ਤੋਂ ਵੱਧ ਹੈ। ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ 14 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ। ਪੰਜਾਬ ਚੋਣਾਂ ਸੰਬੰਧੀ 21 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਨਾਮਜ਼ਦਗੀ ਪੱਤਰ ਭਰਨ ਦੀ ਮਿਤੀ 28 ਜਨਵਰੀ ਹੋਵੇਗੀ। 29 ਜਨਵਰੀ ਨੂੰ ਨਾਮਜ਼ਦਗੀਆਂ ਦੀ ਛਾਣਬੀਣ ਕੀਤੀ ਜਾਵੇਗੀ ਅਤੇ 31 ਜਨਵਰੀ ਨੂੰ ਨਾਮਜ਼ਦਗੀ ਵਾਪਸ ਲੈਣ ਦੇ ਚਾਹਵਾਨ ਨਾਮਜ਼ਦਗੀ ਵਾਪਸ ਲੈ ਸਕਦੇ ਹਨ। ਇਸ ਵਾਰ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀਆਂ ਭਰਨ ਦੀ ਵੀ ਸਹੂਲਤ ਹੋਵੇਗੀ। 15 ਜਨਵਰੀ ਤਕ ਕੋਈ ਵੀ ਰੈਲੀ ਜਾਂ ਰੋਡ ਸ਼ੋਅ ਕਰਨ ਤੇ ਮਨਾਹੀ ਹੈ। ਸਿਰਫ 5 ਵਿਅਕਤੀ ਹੀ ਘਰਾਂ ਵਿੱਚ ਚੋਣ ਪ੍ਰਚਾਰ ਕਰਨ ਲਈ ਜਾ ਸਕਣਗੇ। ਜਿਸ ਤਰ੍ਹਾਂ ਕੋਰੋਨਾ ਦੇ ਮਾਮਲੇ ਵਧ ਰਹੇ ਹਨ, ਉਸ ਤੋਂ ਲੱਗ ਰਿਹਾ ਹੈ ਕਿ ਇਸ ਵਾਰ ਜ਼ਿਆਦਾ ਚੋਣ ਪ੍ਰਚਾਰ ਸੋਸ਼ਲ ਮੀਡੀਆ ਜ਼ਰੀਏ ਹੀ ਕੀਤਾ ਜਾਵੇਗਾ।

Leave a Reply

Your email address will not be published. Required fields are marked *