ਮੁੱਖ ਮੰਤਰੀ ਚੰਨੀ ਦੇ ਘਰੋਂ ਆਈ ਮਾੜੀ ਖਬਰ, ਕੈਂਸਲ ਕੀਤੇ ਸਾਰੇ ਪ੍ਰੋਗਰਾਮ

ਕੋਰੋਨਾ ਨਾਲ ਜੁੜੀ ਅੱਜ ਦੀ ਸਭ ਤੋ ਵੱਡੀ ਖ਼ਬਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਵਿਚ ਦੇਖਣ ਨੂੰ ਮਿਲ ਰਹੀ ਹੈ। ਦੱਸ ਦਈਏ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੇ ਬੇਟੇ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੇ ਪੂਰੇ ਪਰਿਵਾਰ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਜਿਸ ਕਾਰਨ ਚਰਨਜੀਤ ਸਿੰਘ ਚੰਨੀ ਵੱਲੋਂ ਸਾਰੀਆਂ ਰੈਲੀਆਂ ਅਤੇ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ ਤਾਂ ਜੋ ਕੋਈ ਹੋਰ ਇਸ ਦੇ ਸੰਪਰਕ ਵਿੱਚ ਨਾ ਆਵੇ ਅਤੇ ਇਸ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।

ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਮੁੱਖ ਮੰਤਰੀ ਦਫਤਰ ਵਿਚ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਸੀ। ਜਿਸ ਕਾਰਨ ਚਰਨਜੀਤ ਸਿੰਘ ਚੰਨੀ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਉਨ੍ਹਾਂ ਦਾ ਸਵਾਗਤ ਕਰਨ ਲਈ ਨਹੀਂ ਪਹੁੰਚ ਸਕੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਚੰਨੀ ਦੀ ਪਤਨੀ ਅਤੇ ਬੇਟੇ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੇ ਪੂਰੇ ਪਰਿਵਾਰ ਨੇ ਖੁਦ ਨੂੰ ਆਪਣੇ ਘਰ ਵਿੱਚ ਹੀ ਆਈਸੋਲੇਟ ਕਰ ਲਿਆ ਹੈ।

ਇਸ ਸਭ ਨੂੰ ਦੇਖਦੇ ਹੋਏ ਚਰਨਜੀਤ ਚੰਨੀ ਵੱਲੋਂ ਵੀ ਆਪਣਾ ਕੋਰੋਨਾ ਟੈਸਟ ਕਰਵਾਇਆ ਗਿਆ। ਜਿਸ ਦੀ ਰਿਪੋਰਟ ਅੱਜ ਸ਼ਾਮ ਤੱਕ ਮਿਲ ਜਾਵੇਗੀ ਪਰ ਉਦੋਂ ਤੱਕ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ ਤਾਂ ਜੋ ਇਸ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਕਿਹਾ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਲੋਕਾਂ ਨੂੰ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ, ਜੋ ਉਨ੍ਹਾਂ ਦੇ ਪਰਿਵਾਰ ਦੇ ਸੰਪਰਕ ਵਿੱਚ ਆਏ ਹਨ।

ਕੋਰੋਨਾ ਨੇ ਮੁੜ ਤੋਂ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੀ ਵਧਦੀ ਗਿਣਤੀ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੋਰੋਨਾ ਫਿਰ ਤੋਂ ਤੇਜੀ ਨਾਲ ਫੈਲ ਰਿਹਾ ਹੈ। ਕੋਰੋਨਾ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਜਲੰਧਰ, ਪਠਾਨਕੋਟ , ਲੁਧਿਆਣਾ ਅਤੇ ਪਟਿਆਲਾ ਵਿਚ ਦੇਖਣ ਨੂੰ ਮਿਲ ਰਿਹਾ ਹੈ। ਇਸ ਨੂੰਧਿਆਨ ਵਿਚ ਰੱਖਦੇ ਹੋਏ ਸਰਕਾਰਾਂ ਵੱਲੋਂ ਕੁਝ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।

Leave a Reply

Your email address will not be published.