ਆਪ ਨੇ ਜਾਰੀ ਕੀਤੀ ਇੱਕ ਹੋਰ ਲਿਸਟ, ਕੇਜਰੀਵਾਲ ਨੇ ਇਨ੍ਹਾਂ ਉਮੀਦਵਾਰਾਂ ਤੇ ਕੀਤਾ ਭਰੋਸਾ

ਚੋਣ ਕਮਿਸ਼ਨ ਨੇ ਮੁਲਕ ਵਿੱਚ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਅਤੇ ਗੋਆ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋ ਰਹੀਆਂ ਹਨ। ਸਾਰੀਆਂ ਹੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੇ ਉਮੀਦਵਾਰਾਂ ਦੀ ਨੌੰਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 5 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ।

ਇਸ ਤੋਂ ਪਹਿਲਾਂ ਪਾਰਟੀ 8 ਸੂਚੀਆਂ ਵਿੱਚ 104 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਪੰਜਾਬ ਵਿੱਚ ਕੁੱਲ 117 ਵਿਧਾਨ ਸਭਾ ਸੀਟਾਂ ਹਨ। ਨੌੰਵੀਂ ਸੂਚੀ ਜਾਰੀ ਹੋਣ ਨਾਲ ਪਾਰਟੀ ਦੇ 109 ਉਮੀਦਵਾਰਾਂ ਦੇ ਨਾਮ ਸਾਹਮਣੇ ਆ ਚੁੱਕੇ ਹਨ ਅਤੇ ਹੁਣ ਸਿਰਫ਼ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਬਾਕੀ ਹੈ। ਪਾਰਟੀ ਨੇ ਵਿਧਾਨ ਸਭਾ ਹਲਕਾ ਨੰਬਰ 36, ਜਲੰਧਰ ਉੱਤਰੀ ਤੋਂ ਦਿਨੇਸ਼ ਢਾਲ ਨੂੰ ਉਮੀਦਵਾਰ ਬਣਾਇਆ ਹੈ। ਜਗਤਾਰ ਸਿੰਘ ਵਿਧਾਨ ਸਭਾ ਸੀਟ ਨੰਬਰ 58, ਸਮਰਾਲਾ ਤੋਂ ਪਾਰਟੀ ਉਮੀਦਵਾਰ ਹੋਣਗੇ। ਵਿਧਾਨ ਸਭਾ ਸੀਟ ਨੰਬਰ 59, ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆਂ ਨੂੰ ਪਾਰਟੀ ਨੇ ਹਰੀ ਝੰਡੀ ਦਿੱਤੀ ਹੈ।

ਇਸ ਤਰ੍ਹਾਂ ਹੀ ਡਾ ਅਮਨਦੀਪ ਕੌਰ ਅਰੋੜਾ ਨੂੰ ਵਿਧਾਨ ਸਭਾ ਹਲਕਾ ਨੰਬਰ 73, ਮੋਗਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਅਮਿਤ ਰਤਨ ਕੋਟਫੱਤਾ ਵਿਧਾਨ ਸਭਾ ਸੀਟ ਨੰਬਰ 93, ਬਠਿੰਡਾ ਦਿਹਾਤੀ ਤੋਂ ਆਪਣੀ ਕਿਸਮਤ ਅਜ਼ਮਾਉਣਗੇ। ਹੁਣ ਸਿਰਫ਼ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਬਾਕੀ ਹੈ। ਜਨਤਾ ਦੀਆਂ ਨਜ਼ਰਾਂ ਇਸ ਪਾਸੇ ਲੱਗੀਆਂ ਹੋਈਆਂ ਹਨ ਕਿ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਐਲਾਨਿਆ ਜਾਂਦਾ ਹੈ।

Leave a Reply

Your email address will not be published. Required fields are marked *