ਪੰਜਾਬ ਵਾਪਸੀ ਤੋਂ ਬਾਅਦ ਅੱਜ ਸਿੱਖਾਂ ਲਈ ਪ੍ਰਧਾਨ ਮੰਤਰੀ ਮੋਦੀ ਨੇ ਕਰ ਦਿੱਤਾ ਵੱਡਾ ਅਹਿਮ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਅੱਜ ਇਕ ਵਿਸ਼ੇਸ਼ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਐਲਾਨ ਦਿੱਤਾ ਹੈ। ਇਸ ਤਰ੍ਹਾਂ ਹੁਣ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਰਾਸ਼ਟਰੀ ਪੱਧਰ ਤੇ ਮਨਾਇਆ ਜਾਇਆ ਕਰੇਗਾ। ਅੱਜ ਜਦੋਂ ਸਾਰਾ ਸਿੱਖ ਜਗਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਰਿਹਾ ਹੈ ਤਾਂ ਪ੍ਰਧਾਨ ਮੰਤਰੀ ਵੱਲੋਂ ਕੀਤਾ ਗਿਆ ਐਲਾਨ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ।

ਇੱਥੇ ਦੱਸਣਾ ਬਣਦਾ ਹੈ ਕਿ 13 ਪੋਹ 1704 ਈਸਵੀ ਨੂੰ ਉਸ ਸਮੇਂ ਦੀ ਹਕੂਮਤ ਨੇ ਸਰਹਿੰਦ ਵਿਖੇ ਇਨ੍ਹਾਂ ਦੋਵੇਂ ਸਾਹਿਬਜ਼ਾਦਿਆਂ ਨੂੰ ਜਿਊਂਦੇ ਕੰਧਾਂ ਵਿੱਚ ਚਿਣਵਾ ਕੇ ਸ਼ਹੀਦ ਕਰ ਦਿੱਤਾ ਸੀ। ਸਾਹਿਬਜ਼ਾਦਿਆਂ ਦੀ ਉਮਰ ਉਸ ਸਮੇਂ ਸਿਰਫ਼ 9 ਅਤੇ 7 ਸਾਲ ਦੀ ਸੀ। ਉਨ੍ਹਾਂ ਨੇ ਇਸਲਾਮ ਕਬੂਲ ਕਰਨ ਦੀ ਬਜਾਏ ਸ਼ਹੀਦ ਹੋਣਾ ਸਵੀਕਾਰ ਕਰ ਲਿਆ। ਇਸ ਤਰ੍ਹਾਂ ਦੀ ਬਹਾਦਰੀ ਦੀ ਮਿਸਾਲ ਦੁਨੀਆਂ ਵਿੱਚ ਕਿਤੇ ਨਹੀਂ ਮਿਲਦੀ। ਜਿਸ ਕਰਕੇ ਉਨ੍ਹਾਂ ਦੇ ਸ਼ਹੀਦੀ ਦਿਵਸ ਨੂੰ ‘ਵੀਰ ਬਾਲ ਦਿਵਸ’ ਦੇ ਤੌਰ ਤੇ ਐਲਾਨਿਆ ਗਿਆ ਹੈ।

ਪ੍ਰਧਾਨ ਮੰਤਰੀ ਨੇ ਇਸ ਸਬੰਧੀ ਟਵੀਟ ਕੀਤਾ ਹੈ। ਇਸ ਦਿਨ ਹੀ ਇਥੇ ਮਾਤਾ ਗੁਜਰੀ ਜੀ ਵੀ ਆਪਣਾ ਸਰੀਰ ਛੱਡ ਗਏ ਸਨ। ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ਵਿਖੇ ਫ਼ੌਜਾਂ ਨਾਲ ਟੱਕਰ ਲੈਂਦੇ ਹੋਏ ਸ਼ਹੀਦ ਹੋ ਗਏ ਸਨ। ਪਿਛਲੇ ਦਿਨੀਂ 5 ਜਨਵਰੀ ਨੂੰ ਜਦੋਂ ਪ੍ਰਧਾਨਮੰਤਰੀ ਫਿਰੋਜ਼ਪੁਰ ਵਿਖੇ ਰੈਲੀ ਕਰਨ ਆਏ ਸਨ ਤਾਂ ਉਹ ਰੈਲੀ ਵਾਲੀ ਥਾਂ ਤੇ ਪਹੁੰਚ ਨਹੀਂ ਸਕੇ ਸਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਜਾਂਦੇ ਵਕਤ ਕਿਸੇ ਅਫ਼ਸਰ ਨੂੰ ਕਿਹਾ ਸੀ ਕਿ

ਆਪਣੇ ਮੁੱਖ ਮੰਤਰੀ ਨੂੰ ਕਹਿ ਦਿਓ ਕਿ ਉਹ ਠੀਕ ਠਾਕ ਵਾਪਸ ਜਾ ਰਹੇ ਹਨ। ਇਸ ਤੋਂ ਬਾਅਦ ਇਹ ਮਾਮਲਾ ਤੂਲ ਫੜ ਗਿਆ। ਸੋਸ਼ਲ ਮੀਡੀਆ ਤੇ ਕੇਂਦਰ ਬਨਾਮ ਪੰਜਾਬ ਖਬਰਾਂ ਆਉਣ ਲੱਗੀਆਂ ਪਰ ਹੁਣ ਪ੍ਰਧਾਨ ਮੰਤਰੀ ਨੇ ਇਹ ਐਲਾਨ ਕਰਕੇ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਨੂੰ ਇਕ ਤੋਹਫ਼ਾ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਇਸ ਐਲਾਨ ਤੇ ਹਰ ਕਿਸੇ ਨੂੰ ਮਾਣ ਮਹਿਸੂਸ ਹੋਇਆ ਹੈ।

Leave a Reply

Your email address will not be published. Required fields are marked *