ਮੋਦੀ ਨੇ ਸਵੇਰੇ ਸਵੇਰੇ ਸਿੱਖਾਂ ਲਈ ਕੀਤਾ ਸੀ ਐਲਾਨ, ਹੁਣ ਉਸੇ ਐਲਾਨ ਬਾਰੇ ਆ ਗਈ ਵੱਡੀ ਖਬਰ

ਅੱਜ ਸਿੱਖ ਜਗਤ ਨੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ। ਇਸ ਮਹਾਨ ਦਿਹਾੜੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੱਕ ਅਹਿਮ ਐਲਾਨ ਕੀਤਾ ਗਿਆ। ਉਨ੍ਹਾਂ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਇਆ ਕਰੇਗਾ।

ਹੁਣ ਪ੍ਰਧਾਨ ਮੰਤਰੀ ਦੇ ਇਸ ਐਲਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਿਆਨ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਵੇਂ ਪ੍ਰਧਾਨ ਮੰਤਰੀ ਦੀ ਇਸ ਵਿਸ਼ੇ ਤੇ ਪ੍ਰਸੰਸਾ ਕੀਤੀ ਹੈ ਪਰ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਜੋ ਨਾਮਕਰਨ ਕੀਤਾ ਗਿਆ ਹੈ, ਉਹ ਸਾਹਿਬਜ਼ਾਦਿਆਂ ਦੀ ਕੁਰਬਾਨੀ ਉੱਤੇ ਪੂਰਾ ਨਹੀਂ ਢੁੱਕਦਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦਾ ਮੰਨਣਾ ਹੈ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਮ ਨਾਲ ‘ਬਾਬਾ’ ਸ਼ਬਦ ਲਗਾਇਆ ਜਾਂਦਾ ਹੈ।

‘ਵੀਰ ਬਾਲ ਦਿਵਸ’ ਉਨ੍ਹਾਂ ਦੀ ਬਹਾਦਰੀ ਨਾਲ ਦਿੱਤੀ ਸ਼ਹਾਦਤ ਨੂੰ ਪ੍ਰੀਭਾਸ਼ਿਤ ਨਹੀਂ ਕਰਦਾ। ਚੰਗਾ ਹੁੰਦਾ ਜੇਕਰ ਪ੍ਰਧਾਨ ਮੰਤਰੀ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਵਿਚਾਰ ਕਰ ਲੈਂਦੇ। ਇੱਥੇ ਦੱਸਣਾ ਬਣਦਾ ਹੈ ਕਿ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਉਸ ਸਮੇਂ ਦੀ ਹਕੂਮਤ ਨੇ ਕੰਧਾਂ ਵਿੱਚ ਜਿਉਂਦੇ ਚਿਣ ਕੇ ਸ਼ਹੀਦ ਕਰ ਦਿੱਤਾ ਸੀ। ਇਨ੍ਹਾਂ ਮਹਾਨ ਸ਼ਹੀਦਾਂ ਨੇ ਹਕੂਮਤ ਦੀ ਈਨ ਨਹੀਂ ਸੀ ਮੰਨੀ, ਸਗੋਂ ਸ਼ਹਾਦਤ ਦੇਣੀ ਸਵੀਕਾਰ ਕਰ ਲਈ ਸੀ।

Leave a Reply

Your email address will not be published.