ਅਕਾਲੀ ਦਲ ਲਈ ਆ ਗਈ ਵੱਡੀ ਖੁਸ਼ਖਬਰੀ, ਲੀਡਰ ਤੇ ਵਰਕਰ ਹੋਏ ਬਾਗੋ ਬਾਗ

ਤਾਜ਼ਾ ਖਬਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਆਈ ਹੈ। ਉਨ੍ਹਾਂ ਨੂੰ ਅਮਲ ਦੇ ਮਾਮਲੇ ਵਿਚ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਇੱਥੇ ਦੱਸਣਾ ਬਣਦਾ ਹੈ ਕਿ ਮੋਹਾਲੀ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। 20 ਦਸੰਬਰ ਨੂੰ ਉਨ੍ਹਾਂ ਤੇ ਮਾਮਲਾ ਦਰਜ ਹੋਇਆ ਸੀ। ਜ਼ਮਾਨਤ ਨਾ ਮਿਲਣ ਕਾਰਨ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਸੀ ਪਰ ਉਹ ਪੁਲਿਸ ਦੇ ਹੱਥ ਨਹੀਂ ਸੀ ਆ ਰਹੇ।

ਜਿਸ ਕਰਕੇ ਲੁੱਕ ਆਉਟ ਵੀ ਜਾਰੀ ਕੀਤਾ ਗਿਆ ਸੀ। ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ 11 ਵਜੇ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਅਦਾਲਤ ਨੇ ਅਗਲੀ ਸੁਣਵਾਈ 18 ਤਾਰੀਖ ਤੇ ਪਾ ਦਿੱਤੀ ਹੈ। ਅਦਾਲਤ ਦੇ ਇਸ ਫ਼ੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਵੱਡੀ ਰਾਹਤ ਸਮਝਿਆ ਜਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਚੋਣ ਮੁਹਿੰਮ ਦੀ ਕਮਾਨ ਸੰਭਾਲਣ ਲਈ ਬਿਕਰਮ ਸਿੰਘ ਮਜੀਠੀਆ ਦੀ ਮੌਜੂਦਗੀ ਜ਼ਰੂਰੀ ਹੈ। ਸਮਝਿਆ ਜਾ ਰਿਹਾ ਹੈ ਕਿ ਚੋਣਾਂ ਦੌਰਾਨ ਬਿਕਰਮ ਸਿੰਘ ਮਜੀਠੀਆ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਦੇ ਸਮਰੱਥ ਸਨ। ਜਿਸ ਕਰਕੇ ਅਕਾਲੀ ਸਫਾਂ ਵਿਚ ਖੁਸ਼ੀ ਦੀ ਲਹਿਰ ਹੈ। ਅਗਲੇ ਸਮੇਂ ਦੌਰਾਨ ਅਦਾਲਤ ਵੱਲੋਂ ਕੀ ਫ਼ੈਸਲਾ ਲਿਆ ਜਾਂਦਾ ਹੈ? ਇਹ ਤਾਂ ਸਮਾਂ ਹੀ ਦੱਸੇਗਾ ਪਰ ਹਾਲ ਦੀ ਘੜੀ ਸ਼੍ਰੋਮਣੀ ਅਕਾਲੀ ਦਲ ਨੂੰ ਰਾਹਤ ਜ਼ਰੂਰ ਮਿਲੀ ਹੈ।

Leave a Reply

Your email address will not be published.