ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਮਿਲਿਆ ਆਹ ਚੋਣ ਨਿਸ਼ਾਨ, ਦੇਖੋ ਤਸਵੀਰ

ਪੰਜਾਬ ਦੇ 2 ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਬਣਾਈ ਰਾਜਨੀਤਕ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਚੋਣ ਕਮਿਸ਼ਨ ਦੁਆਰਾ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ‘ਪੰਜਾਬ ਲੋਕ ਕਾਂਗਰਸ’ ਪਾਰਟੀ ਨੂੰ ਹਾਕੀ ਅਤੇ ਬਾਲ ਚੋਣ ਨਿਸ਼ਾਨ ਅਲਾਟ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਲਈ ਚੋਣ ਨਿਸ਼ਾਨ ਅਲਾਟ ਕਰਨ ਵਾਸਤੇ ਚੋਣ ਕਮਿਸ਼ਨ ਨੂੰ ਦਰਖਾਸਤ ਦਿੱਤੀ ਹੋਈ ਸੀ। ਚੋਣਾਂ ਵਿੱਚ ਲਗਪਗ ਇਕ ਮਹੀਨੇ ਦਾ ਸਮਾਂ ਹੈ।

14 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋ ਰਹੀਆਂ ਹਨ ਅਤੇ ਅੱਜ ਤੋਂ ਠੀਕ 2 ਮਹੀਨੇ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਜਾਣਗੇ ਅਤੇ ਪਤਾ ਲੱਗ ਜਾਵੇਗਾ ਕਿ ਕਿਸ ਪਾਰਟੀ ਨੇ ਕੀ ਕਾਰਗੁਜ਼ਾਰੀ ਦਿਖਾਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ‘ਹਾਕੀ ਅਤੇ ਬਾਲ’ ਚੋਣ ਮੈਦਾਨ ਵਿੱਚ ਕੀ ਰੰਗ ਦਿਖਾਉਂਦੀ ਹੈ, ਇਹ ਤਾਂ ਸਮਾਂ ਹੀ ਦੱਸੇਗਾ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ 5 ਕੋਨਾ ਮੁਕਾਬਲਾ ਹੋਣ ਦੀ ਉਮੀਦ ਹੈ। ਕੈਪਟਨ ਅਮਰਿੰਦਰ ਸਿੰਘ ਦੀ ‘ਪੰਜਾਬ ਲੋਕ ਕਾਂਗਰਸ’ ਦਾ ਭਾਰਤੀ ਜਨਤਾ ਪਾਰਟੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਗੱਠਜੋੜ ਹੈ।

ਇਸ ਤੋਂ ਬਿਨਾਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਕਿਸਾਨਾਂ ਦੀ ਪਾਰਟੀ ਚੋਣ ਮੈਦਾਨ ਵਿੱਚ ਹਨ। ਕੈਪਟਨ ਅਮਰਿੰਦਰ ਸਿੰਘ ਕਾਂਗਰਸ ਨੂੰ ਕੀ ਨੁਕਸਾਨ ਪਹੁੰਚਾਉਂਦੇ ਹਨ ਅਤੇ ਭਾਰਤੀ ਜਨਤਾ ਪਾਰਟੀ ਨਾਲ ਮਿਲ ਕੇ ਕੀ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸਮਰੱਥ ਹੋਣਗੇ ਜਾਂ ਨਹੀਂ? ਸਭ ਦੀਆਂ ਨਜ਼ਰਾਂ ਇਸ ਪਾਸੇ ਲੱਗੀਆਂ ਹੋਈਆਂ ਹਨ। ਸਾਰੀਆਂ ਹੀ ਪਾਰਟੀਆਂ ਆਪਣੀ ਆਪਣੀ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੀਆਂ ਹਨ।

Leave a Reply

Your email address will not be published. Required fields are marked *