ਦਿੱਲੀ ਤੋਂ ਪੁਲਿਸ ਬਾਰੇ ਆਈ ਵੱਡੀ ਮਾੜੀ ਖਬਰ, ਜੇ ਹਾਲੇ ਵੀ ਨਾ ਸੰਭਲੇ ਤਾਂ ਖਤਮ ਹੋਜੂ ਸਭ ਕੁਝ

ਕੋਰੋਨਾ ਦੇ ਮਾਮਲੇ ਇੱਕ ਵਾਰ ਫੇਰ ਤੋਂ ਵਧਣ ਲੱਗੇ ਹਨ। ਕਈ ਸੂਬਿਆਂ ਵਿੱਚ ਚੋਣਾਂ ਹੋ ਰਹੀਆਂ ਹਨ। ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ 15 ਜਨਵਰੀ ਤਕ ਰੈਲੀਆਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਹੁਣ ਕੋਰੋਨਾ ਨਾਲ ਸਬੰਧਤ ਦਿੱਲੀ ਤੋਂ ਆਈ ਖਬਰ ਨੇ ਦਿੱਲੀ ਪੁਲਿਸ ਵਿਚ ਭਾਜੜ ਪਾ ਦਿੱਤੀ ਹੈ। ਇੱਥੇ ਲਗਪਗ 1000 ਪੁਲਿਸ ਮੁਲਾਜ਼ਮ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਇਹ ਪੁਲਿਸ ਮੁਲਾਜ਼ਮ ਫੋਰਸ ਦੀਆਂ ਵੱਖ ਵੱਖ ਇਕਾਈਆਂ ਨਾਲ ਸਬੰਧਤ ਹਨ।

ਇਨ੍ਹਾਂ ਮੁਲਾਜ਼ਮਾਂ ਨੂੰ ਇਕਾਂਤ ਵਾਸ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਵਿਚ 80 ਹਜ਼ਾਰ ਤੋਂ ਵੱਧ ਮੁਲਾਜ਼ਮ ਹਨ। ਸੀਨੀਅਰ ਅਫਸਰਾਂ ਦੁਆਰਾ ਪਹਿਲਾਂ ਹੀ ਮੁਲਾਜ਼ਮਾਂ ਨੂੰ ਕੋਰੋਨਾ ਸਬੰਧੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਜਿਸ ਵਿੱਚ ਮਾਸਕ ਲਗਾ ਕੇ ਰੱਖਣਾ, ਸਮਾਜਕ ਦੂਰੀ ਬਣਾ ਕੇ ਰੱਖਣਾ ਅਤੇ ਵਾਰ ਵਾਰ ਹੱਥਾਂ ਨੂੰ ਸੈਨੇਟਾਈਜ਼ ਕਰਨਾ ਸ਼ਾਮਲ ਹਨ। ਸੀਨੀਅਰ ਪੁਲਿਸ ਅਫ਼ਸਰਾਂ ਦਾ ਮੁਲਾਜ਼ਮਾਂ ਨੂੰ ਕਹਿਣਾ ਹੈ ਕਿ ਜਿਨ੍ਹਾਂ ਮੁਲਾਜ਼ਮਾਂ ਨੇ ਕੋਰੋਨਾ ਵੈਕਸੀਨ ਨਹੀਂ ਲਗਵਾਈ,

ਉਨ੍ਹਾਂ ਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਸਮੇਂ ਕਈ ਸੂਬਿਆਂ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਮੁਲਕ ਵਿੱਚ ਕਰੋਨਾ ਦੇ ਰੋਜ਼ਾਨਾ ਆ ਰਹੇ ਮਾਮਲਿਆਂ ਦੀ ਗਿਣਤੀ ਲੱਖ ਨੂੰ ਪਾਰ ਕਰ ਚੁੱਕੀ ਹੈ। ਕਈ ਪਾਸੇ ਤਾਂ ਕਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਵੀ ਸਾਹਮਣੇ ਆਏ ਹਨ। ਜਿਸ ਕਰਕੇ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਅਤੇ ਸਾਵਧਾਨੀਆਂ ਦੀ ਪਾਲਣਾ ਕਰਨ ਤੇ ਜ਼ੋਰ ਦਿੱਤਾ ਜਾ ਰਿਹਾ ਹੈ।

Leave a Reply

Your email address will not be published. Required fields are marked *