ਬੂਟ ਜੁਰਾਬਾਂ ਖੋਲਕੇ ਸਭ ਦੇ ਸਾਹਮਣੇ ਪਾਣੀ ਚ ਵੜ ਗਿਆ ਥਾਣੇਦਾਰ, ਪੂਰੇ ਇਲਾਕੇ ਚ ਫੈਲੀ ਦਹਸ਼ਤ

ਅਸੀਂ ਸ਼ਹਿਰਾਂ ਵਿੱਚ ਸੀਵਰੇਜ ਦਾ ਪਾਣੀ ਆਮ ਹੀ ਖੜ੍ਹਾ ਦੇਖਦੇ ਹਾਂ। ਕਈ ਵਾਰ ਤਾਂ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਇਹ ਪਾਣੀ ਵੱਡੀ ਮਾਤਰਾ ਵਿਚ ਇਕੱਠਾ ਹੋ ਜਾਂਦਾ ਹੈ ਅਤੇ ਹਾਦਸਿਆਂ ਨੂੰ ਸੱਦਾ ਦਿੰਦਾ ਹੈ। ਜਲੰਧਰ ਦੇ 5 ਨੰਬਰ ਡਿਵੀਜ਼ਨ ਅਧੀਨ ਪੈਂਦੇ ਇਲਾਕੇ ਵਿੱਚ ਬਸਤੀ ਗੁਜਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨੇਡ਼ੇ ਖਡ਼੍ਹੇ ਬਰਸਾਤੀ ਪਾਣੀ ਵਿਚੋਂ ਕਿਸੇ ਵਿਅਕਤੀ ਦੀ ਮ੍ਰਿਤਕ ਦੇਹ ਮਿਲਣ ਦਾ ਮਾਮਲਾ ਚਰਚਾ ਵਿੱਚ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਉਸ ਕੋਲੋਂ ਕੋਈ ਦਸਤਾਵੇਜ਼ ਬਰਾਮਦ ਹੋਇਆ ਹੈ।

ਮਾਮਲਾ ਪੁਲਿਸ ਦੇ ਵਿਚਾਰ ਅਧੀਨ ਹੈ। ਇਕ ਵਿਅਕਤੀ ਨੇ ਜਾਣਕਾਰੀ ਦਿੱਤੀ ਹੈ ਕਿ ਪਾਣੀ ਵਿਚ ਇਕ ਵਿਅਕਤੀ ਦੀ ਮ੍ਰਿਤਕ ਦੇਹ ਤੈਰ ਰਹੀ ਸੀ। ਜਨਤਾ ਅੱਧੇ ਘੰਟੇ ਤੋਂ ਪੁਲਸ ਦੀ ਉਡੀਕ ਕਰ ਰਹੀ ਸੀ। ਉਨ੍ਹਾਂ ਨੂੰ ਮਾਮਲੇ ਦੀ ਜਾਣਕਾਰੀ ਦਾ ਪਤਾ ਲੱਗਾ ਤਾਂ ਉਹ ਵੀ ਮੌਕੇ ਤੇ ਪਹੁੰਚੇ। ਇਸ ਵਿਅਕਤੀ ਦੇ ਦੱਸਣ ਮੁਤਾਬਕ ਉਨ੍ਹਾਂ ਨੇ ਡੀ ਐੱਸ ਪੀ ਨੂੰ ਫੋਨ ਕੀਤਾ ਅਤੇ ਡੀ ਐੱਸ ਪੀ ਨੇ ਬੰਦੇ ਭੇਜੇ ਹਨ। ਇਸ ਵਿਅਕਤੀ ਦਾ ਕਹਿਣਾ ਹੈ ਕਿ ਇਨਸਾਨ ਦੀ ਕੋਈ ਕੀਮਤ ਨਹੀਂ ਰਹੀ।

ਇੱਥੇ ਖੜ੍ਹੇ ਪਾਣੀ ਨੇ ਕਿਸੇ ਪਰਿਵਾਰ ਦੇ ਜੀਅ ਦੀ ਜਾਨ ਲੈ ਲਈ ਹੈ। ਇਸ ਵਿਅਕਤੀ ਦੀ ਪਛਾਣ ਵੀ ਨਹੀਂ ਹੋ ਸਕੀ, ਕਿਉਂਕਿ ਉਸ ਕੋਲੋਂ ਕੋਈ ਦਸਤਾਵੇਜ਼ ਬਰਾਮਦ ਨਹੀਂ ਹੋਇਆ। ਇਸ ਵਿਅਕਤੀ ਨੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇੱਥੇ ਜਮ੍ਹਾਂ ਹੋਏ ਸੀਵਰੇਜ ਦੇ ਪਾਣੀ ਨੂੰ ਮਸ਼ੀਨਾਂ ਲਗਾ ਕੇ ਤੁਰੰਤ ਕੱਢਿਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਮੇਂ ਰਾਜਨੀਤੀ ਕਰਨ ਦੀ ਜ਼ਰੂਰਤ ਨਹੀਂ, ਸਗੋਂ ਸਮਾਜ ਦਾ ਭਲਾ ਕਰਨ ਦੀ ਜ਼ਰੂਰਤ ਹੈ।

ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਫੋਨ ਆਇਆ ਸੀ ਕਿ ਪਾਣੀ ਵਿੱਚ ਕਿਸੇ ਵਿਅਕਤੀ ਦੀ ਮ੍ਰਿਤਕ ਦੇਹ ਪਈ ਹੈ। ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਦੇਖਿਆ ਕਿ ਬਸਤੀ ਗੁੱਜਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਨੇੜੇ ਬਰਸਾਤੀ ਪਾਣੀ ਵਿਚ ਇਕ ਮ੍ਰਿਤਕ ਦੇਹ ਪਈ ਸੀ। ਮ੍ਰਿਤਕ ਦੇਹ ਨੂੰ ਬਾਹਰ ਕਢਵਾਇਆ ਹੈ। ਤ-ਲਾ-ਸ਼ੀ ਦੌਰਾਨ ਕੋਈ ਦਸਤਾਵੇਜ਼ ਬਰਾਮਦ ਨਹੀਂ ਹੋਇਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *