ਸੋਨੂੰ ਸੂਦ ਦੀ ਭੈਣ ਦੇ ਕਾਂਗਰਸ ਚ ਸ਼ਾਮਿਲ ਹੋਣ ਤੋਂ ਬਾਅਦ, ਹੁਣ ਪੈ ਗਿਆ ਆਹ ਨਵਾਂ ਪੰਗਾ

ਅਦਾਕਾਰ ਅਤੇ ਸਮਾਜ ਸੇਵਕ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਦੇ ਕਾਂਗਰਸ ਵਿੱਚ ਸ਼ਾਮਲ ਹੋ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਲਾਨ ਕਰ ਦਿੱਤਾ ਕਿ ਇਸ ਵਾਰ ਮੋਗਾ ਵਿਧਾਨ ਸਭਾ ਸੀਟ ਤੋਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਮਾਲਵਿਕਾ ਸੂਦ ਹੋਣਗੇ। ਜਿਸ ਨਾਲ ਮੋਗਾ ਤੋਂ ਮੌਜੂਦਾ ਵਿਧਾਇਕ ਹਰਜੋਤ ਕਮਲ ਨੂੰ ਧੱਕਾ ਲੱਗਾ ਹੈ। ਉਨ੍ਹਾਂ ਨੇ ਆਪਣੇ ਸਮਰਥਕਾਂ ਦਾ ਵੱਡੀ ਗਿਣਤੀ ਵਿੱਚ ਇਕੱਠ ਕਰ ਲਿਆ ਅਤੇ ਉਨ੍ਹਾਂ ਤੋਂ ਸਲਾਹ ਪੁੱਛੀ ਕਿ ਪਾਰਟੀ ਦੇ ਇਸ ਫੈਸਲੇ ਤੇ ਕੀ ਕੀਤਾ ਜਾਵੇ?

ਉਨ੍ਹਾਂ ਦੇ ਸਮਰਥਕਾਂ ਨੇ ਹਰਜੋਤ ਕਮਲ ਨੂੰ ਚੋਣਾਂ ਵਿਚ ਹਿੱਸਾ ਲੈਣ ਦੀ ਸਲਾਹ ਦਿੱਤੀ ਹੈ। ਹਰਜੋਤ ਕਮਲ ਆਪਣੇ ਸਮਰਥਕਾਂ ਨੂੰ ਇਹ ਵੀ ਪੁੱਛਦੇ ਨਜ਼ਰ ਆ ਰਹੇ ਹਨ ਕਿ ਜੇਕਰ ਚੋਣ ਵਿਚ ਹਿੱਸਾ ਲੈਣਾ ਹੀ ਹੈ ਤਾਂ ਕੀ ਉਹ ਉਨ੍ਹਾਂ ਨੂੰ ਇਸ ਸਬੰਧੀ ਖੁਦ ਫ਼ੈਸਲਾ ਲੈਣ ਦੇ ਅਧਿਕਾਰ ਦਿੰਦੇ ਹਨ? ਉਨ੍ਹਾਂ ਦਾ ਇਸ਼ਾਰਾ ਕਿਸੇ ਵੀ ਪਾਰਟੀ ਦੇ ਉਮੀਦਵਾਰ ਦੇ ਤੌਰ ਤੇ ਚੋਣਾਂ ਵਿੱਚ ਹਿੱਸਾ ਲੈਣ ਵੱਲ ਹੋ ਸਕਦਾ ਹੈ। ਇਸ ਤੇ ਉਨ੍ਹਾਂ ਦੇ ਸਮਰਥਕ ਹਾਂ ਵਿੱਚ ਉੱਤਰ ਦਿੰਦੇ ਹਨ। ਹਰਜੋਤ ਕਮਲ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾਂਦੇ ਹਨ ਅਤੇ ਫ਼ੈਸਲਾ ਹੁੰਦਾ ਹੈ ਕਿ ਹਰਜੋਤ ਕਮਲ ਚੋਣਾਂ ਵਿਚ ਹਿੱਸਾ ਜ਼ਰੂਰ ਲੈਣਗੇ।

ਹਰਜੋਤ ਕਮਲ ਦੁਆਰਾ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਦਾ ਵਰਣਨ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਆਪਾਂ ਸਾਰੇ ਹੀ ਮਿਲ ਕੇ ਚੱਲਾਂਗੇ ਤਾਂ ਜਿਸ ਜ਼ਰੂਰ ਹਾਸਲ ਹੋਵੇਗੀ। ਹਰਜੋਤ ਕਮਲ ਕਹਿੰਦੇ ਹਨ ਕਿ ਕਿਸੇ ਨੇ ਪੰਜਾਬ ਤੋਂ ਬਾਹਰ ਕੰਮ ਕੀਤੇ ਹੋਣਗੇ ਪਰ ਉਨ੍ਹਾਂ ਨੇ ਤਾਂ ਆਪਣੇ ਇਲਾਕੇ ਵਿਚ ਕੰਮ ਕੀਤੇ ਹਨ। ਉਨ੍ਹਾਂ ਦਾ ਇਸ਼ਾਰਾ ਸੋਨੂੰ ਸੂਦ ਵੱਲ ਸਮਝਿਆ ਜਾ ਸਕਦਾ ਹੈ। ਮਾਲਵਿਕਾ ਸੂਦ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਵਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ

ਉਹ ਖੁਦ ਹਰਜੋਤ ਕਮਲ ਕੋਲ ਜਾਣਗੇ ਅਤੇ ਉਨ੍ਹਾਂ ਨੂੰ ਕਿਸੇ ਪਾਸੇ ਅਡਜਸਟ ਕਰ ਲਿਆ ਜਾਵੇਗਾ। ਇਸ ਤੋਂ ਬਿਨਾਂ ਸੋਨੂ ਸੂਦ ਵੀ ਕਹਿ ਰਹੇ ਸਨ ਕਿ ਉਹ ਹਰਜੋਤ ਕਮਲ ਨਾਲ ਬੈਠ ਕੇ ਮਸਲਾ ਸੁਲਝਾ ਲੈਣਗੇ ਪਰ ਹੁਣ ਲੱਗਦਾ ਹੈ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਆਪਣੀ ਹੀ ਪਾਰਟੀ ਦੇ ਮੌਜੂਦਾ ਵਿਧਾਇਕ ਦੀ ਨਾਰਾਜ਼ਗੀ ਦਾ ਨੁਕਸਾਨ ਝੱਲਣਾ ਪਵੇਗਾ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.