ਅਣਜਾਣ ਵਾਹਨ ਨੇ ਹਵਾ ਚ ਉਡਾਕੇ ਮਾਰਿਆ ਬੰਦਾ, ਲਾਸ਼ ਸਿਰਾਹਣੇ ਫੁੱਟ ਫੁੱਟ ਰੋਇਆ ਪਰਿਵਾਰ

ਹਰ ਰੋਜ਼ ਕਿੰਨੇ ਹੀ ਸੜਕ ਹਾ ਦ ਸੇ ਵਾਪਰਦੇ ਹਨ। ਫਿਰ ਵੀ ਲੋਕ ਵਾਹਨਾਂ ਨੂੰ ਸਾਵਧਾਨੀ ਨਾਲ ਨਹੀਂ ਚਲਾਉਂਦੇ। ਇਹ ਲੋਕ ਇਸ ਤਰ੍ਹਾਂ ਅੰਨ੍ਹੇਵਾਹ ਵਾਹਨ ਚਲਾਉਂਦੇ ਹਨ ਕਿ ਛੋਟੇ ਮੋਟੇ ਵਾਹਨਾਂ ਜਾਂ ਸੜਕਾਂ ਦੇ ਨਾਲ ਪੈਦਲ ਤੁਰ ਰਹੇ ਲੋਕਾਂ ਦਾ ਵੀ ਧਿਆਨ ਨਹੀਂ ਕਰਦੇ। ਅਜਿਹਾ ਹੀ ਇਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿਥੇ ਬਾਬੂ ਜਗਜੀਵਨ ਰਾਮ ਚੌਕ ਵਿੱਚ ਅਣਪਛਾਤੇ ਵਾਹਨ ਵੱਲੋਂ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਗਈ। ਇਸ ਹਾ ਦ ਸੇ ਦੌਰਾਨ ਵਿਅਕਤੀ ਦੀ ਮੌਕੇ ਤੇ ਹੀ ਜਾਨ ਚਲੀ ਗਈ।

ਪਰਿਵਾਰ ਵੱਲੋਂ ਇਨਸਾਫ਼ ਲਈ ਗੁਹਾਰ ਲਗਾਈ ਜਾ ਰਹੀ ਹੈ। ਪੁਲਿਸ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਦੀ ਮਹਿਲਾ ਮੈਂਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਮ੍ਰਿਤਕ ਦਾ ਨਾਂ ਮਨਜੀਤ ਕੁਮਾਰ ਸੀ ਜੋ ਕਿ ਬਸਤੀ ਸ਼ੇਖ ਦਾ ਰਹਿਣ ਵਾਲਾ ਸੀ ਅਤੇ ਆਪਣੀ ਸਾਈਕਲ ਪੈਂਚਰ ਦੀ ਦੁਕਾਨ ਤੇ ਕੰਮ ਕਰਦਾ ਸੀ। ਉਸ ਨਾਲ ਵਾਪਰੇ ਹਾ ਦ ਸੇ ਬਾਰੇ ਉਨ੍ਹਾਂ ਨੂੰ 7 ਵਜੇ ਦੇ ਕਰੀਬ ਸੂਚਨਾ ਮਿਲੀ। ਜਿਸ ਤੋਂ ਬਾਅਦ ਉਹ ਘਟਨਾ ਸਥਾਨ ਉਤੇ ਪਹੁੰਚੇ।

ਉਨ੍ਹਾਂ ਦਾ ਕਹਿਣਾ ਹੈ ਕਿ ਮਨਜੀਤ ਘਰ ਦਾ ਇੱਕੋ-ਇੱਕ ਸਹਾਰਾ ਅਤੇ ਕਮਾਉਣ ਵਾਲਾ ਸੀ। ਉਨ੍ਹਾਂ ਵੱਲੋਂ ਪੁਲੀਸ ਪ੍ਰਸ਼ਾਸਨ ਤੋਂ ਇਨਸਾਫ਼ ਲਈ ਗੁਹਾਰ ਲਗਾਈ ਜਾ ਰਹੀ ਹੈ। ਮੌਕੇ ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੀਤਲ ਅੰਗੁਰਾਲ ਵੱਲੋਂ ਇਸ ਹਾ ਦ ਸੇ ਲਈ ਨਾਲ ਲਗਦੀ ਕੰਪਨੀ ਅਤੇ ਉਸ ਦੇ ਠੇਕੇਦਾਰ ਨੂੰ ਦੋ ਸ਼ੀ ਠਹਰਾਇਆ ਜਾ ਰਿਹਾ ਹੈ। ਇਸ ਕਾਰਨ ਉਨ੍ਹਾਂ ਵੱਲੋਂ ਪ੍ਰਸ਼ਾਸਨ ਤੋਂ ਕੰਪਨੀ ਉਤੇ 302 ਦਾ ਪਰਚਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਦੇ ਬਿਆਨ ਲਏ ਜਾਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਜੋ ਵੀ ਬਿਆਨ ਦੇਣਗੇ। ਉਸ ਦੇ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.