ਪੰਜਾਬ ਦੇ ਇਸ ਸ਼ਹਿਰ ਚ ਹੋਈ ਵੱਡੀ ਜੱਗੋ ਤੇਰਵੀ, ਪ੍ਰਸ਼ਾਸ਼ਨ ਨੂੰ ਪੈ ਗਈਆਂ ਭਾਜੜਾਂ

ਸ਼ਾਹੀ ਸ਼ਹਿਰ ਪਟਿਆਲਾ ਅੱਜ ਫੇਰ ਸੁਰਖੀਆਂ ਵਿਚ ਹੈ। ਸੁਰਖੀਆਂ ਵਿੱਚ ਆਉਣ ਦਾ ਕਾਰਨ ਇੱਥੋਂ ਦੀ ਲਾਅ ਯੂਨੀਵਰਸਿਟੀ ਵਿੱਚ 3 ਦਰਜਨ ਤੋਂ ਵੱਧ ਵਿਅਕਤੀਆਂ ਦਾ ਕਰੋਨਾ ਦੀ ਲਪੇਟ ਵਿਚ ਆਉਣਾ ਹੈ। ਮਿਲੀ ਜਾਣਕਾਰੀ ਮੁਤਾਬਕ ਇੱਥੋਂ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿੱਚ 40 ਤੋਂ ਵੱਧ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਜਾਣ ਕਾਰਨ ਪ੍ਰਸ਼ਾਸਨ ਨੂੰ ਭਾਜੜ ਪੈ ਗਈ। ਇਸ ਤੋਂ ਪਹਿਲਾਂ ਵੀ ਪਟਿਆਲਾ ਵਿਖੇ ਵੱਡੀ ਗਿਣਤੀ ਵਿੱਚ ਕਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।

ਇਸ ਦਾ ਅਸਰ ਥਾਪਰ ਯੂਨੀਵਰਸਿਟੀ ਵਿੱਚ ਵੀ ਦੇਖਣ ਨੂੰ ਮਿਲਿਆ ਸੀ। ਜਿਸ ਤੋਂ ਬਾਅਦ ਇਹ ਯੂਨੀਵਰਸਿਟੀ ਬੰਦ ਕਰ ਦਿੱਤੀ ਗਈ ਸੀ। ਬੀਤੇ ਸਮੇਂ ਦੌਰਾਨ ਕੁਝ ਸੀਨੀਅਰ ਅਫਸਰ ਅਤੇ ਰਾਜਿੰਦਰਾ ਹਸਪਤਾਲ ਦੇ ਡਾਕਟਰ ਵੀ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਇਸ ਸ਼ਹਿਰ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 455 ਨਵੇਂ ਮਾਮਲੇ ਦੇਖੇ ਗਏ ਹਨ ਅਤੇ ਪੰਜਾਬ ਵਿੱਚ ਇਕ ਦਿਨ ਵਿਚ ਹੀ 3900 ਤੋਂ ਵੀ ਵੱਧ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਪੰਜਾਬ ਸਰਕਾਰ ਦੁਆਰਾ ਵਿੱਦਿਅਕ ਅਦਾਰੇ ਬੰਦ ਕੀਤੇ ਜਾ ਚੁੱਕੇ ਹਨ ਪਰ ਸਟਾਫ ਦੇ ਮੈਂਬਰ ਇਨ੍ਹਾਂ ਵਿੱਦਿਅਕ ਅਦਾਰਿਆਂ ਵਿੱਚ ਪਹੁੰਚਦੇ ਹਨ।

ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ 806, ਮੁਹਾਲੀ ਵਿੱਚ 687, ਜਲੰਧਰ ਵਿੱਚ 311, ਪਠਾਨਕੋਟ ਵਿੱਚ 290 ਅਤੇ ਸੰਗਰੂਰ ਵਿੱਚ 58 ਕੋਰੋਨਾ ਦੇ ਨਵੇਂ ਮਾਮਲੇ ਆਏ ਹਨ। ਸਰਕਾਰ ਦੁਆਰਾ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਹਿਨਣ ਅਤੇ ਵਾਰ ਵਾਰ ਹੱਥ ਧੋਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਕਿ ਕੋਰੋਨਾ ਤੋਂ ਬਚਾਅ ਕੀਤਾ ਜਾ ਸਕੇ। ਇਸ ਤੋਂ ਬਿਨਾਂ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਕਿਹਾ ਜਾ ਰਿਹਾ ਹੈ।

Leave a Reply

Your email address will not be published. Required fields are marked *