ਭਗਵੰਤ ਸਰਕਾਰ ਨੇ ਕਰ ਦਿਖਾਈ ਕਮਾਲ, ਵਿਰੋਧੀ ਵੀ ਕਰ ਰਹੇ ਤਾਰੀਫਾਂ

ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਸਤੂਆਣਾ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਪਹੁੰਚੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਹਸਪਤਾਲ ਦੀ ਇਸ ਬਿਲਡਿੰਗ ਦਾ ਨਕਸ਼ਾ ਤਿਆਰ ਕਰਨ ਲਈ ਉਨ੍ਹਾਂ ਨੇ ਬਹੁਤ ਹੀ ਕਾਬਲ ਵਿਅਕਤੀ ਲਿਆਂਦੇ ਹਨ। ਇੱਥੇ ਬਹੁਤ ਹੀ ਸ਼ਾਨਦਾਰ ਇਮਾਰਤ ਦੀ ਉਸਾਰੀ ਕੀਤੀ ਜਾਵੇਗੀ। ਜਿੱਥੇ ਬੱਚੇ ਪੜ੍ਹਾਈ ਕਰਕੇ ਐੱਮ.ਬੀ.ਬੀ.ਐੱਸ ਡਾਕਟਰ ਬਣਨਗੇ। ਇਹ ਇਲਾਕਾ ਸਿੱਖਿਆ ਦੀ ਹੱਬ ਬਣ ਜਾਵੇਗਾ।

ਮੁੱਖ ਮੰਤਰੀ ਦੇ ਦੱਸਣ ਮੁਤਾਬਕ ਇਸ ਕਾਲਜ ਵਿਚ ਇਸ ਇਲਾਕੇ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸੀਟਾਂ ਰੱਖੀਆਂ ਜਾਣਗੀਆਂ ਕਿਉਂਕਿ ਇਸ ਇਲਾਕੇ ਨੇ ਕਾਲਜ ਲਈ ਆਪਣੀ ਜ਼ਮੀਨ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇੱਥੇ ਸਿੱਧੇ ਅਤੇ ਅਸਿੱਧੇ ਤੌਰ ਤੇ ਬੇ ਰੁ ਜ਼ ਗਾ ਰਾਂ ਨੂੰ ਰੁਜ਼ਗਾਰ ਮਿਲੇਗਾ। ਜਦੋਂ ਇੱਥੇ ਮੈਡੀਕਲ ਕਾਲਜ ਹੋਵੇਗਾ ਸੰਗਰੂਰ ਦੇ ਸਿਵਲ ਹਸਪਤਾਲ ਨੂੰ ਵੀ ਹੋਰ ਵੱਡਾ ਬਣਾਇਆ ਜਾਵੇਗਾ। ਉਨ੍ਹਾਂ ਨੇ ਟਰਾਮਾ ਸੈਂਟਰ ਬਣਾਏ ਜਾਣ ਦੀ ਵੀ ਗੱਲ ਆਖੀ।

ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਗੰਗਾਨਗਰ ਅਤੇ ਚੰਡੀਗਡ਼੍ਹ ਦੇ ਵਿਚਕਾਰ ਕੋਈ ਵੀ ਟ੍ਰਾਮਾ ਸੈਂਟਰ ਨਹੀਂ ਹੈ। ਆਉਣ ਵਾਲੇ ਸਮੇਂ ਵਿੱਚ ਇਸ ਇਲਾਕੇ ਦੇ ਲੋਕਾਂ ਨੂੰ ਚੰਡੀਗਡ਼੍ਹ ਨਹੀਂ ਜਾਣਾ ਪਵੇਗਾ ਸਗੋਂ ਇੱਥੇ ਹੀ ਉਨ੍ਹਾਂ ਨੂੰ ਇਹ ਸਹੂਲਤ ਮਿਲੇਗੀ। ਮੁੱਖ ਮੰਤਰੀ ਦੇ ਦੱਸਣ ਮੁਤਾਬਕ ਇਸ ਪ੍ਰੋਜੈਕਟ ਲਈ 345 ਕਰੋੜ ਰੁਪਏ ਖਰਚ ਕੀਤੇ ਜਾਣਗੇ। ਆਲੇ ਦੁਆਲੇ ਦੀਆਂ ਸੜਕਾਂ 18 ਫੁੱਟ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਕਾਲਜ

ਅਤੇ ਹਸਪਤਾਲ 31 ਮਾਰਚ 2023 ਤੱਕ ਬਣ ਕੇ ਤਿਆਰ ਹੋ ਜਾਣਗੇ ਅਤੇ ਇੱਕ ਅਪ੍ਰੈਲ ਤੋਂ 75 ਸੀਟਾਂ ਨਾਲ ਕਾਲਜ ਵਿੱਚ ਪੜ੍ਹਾਈ ਸ਼ੁਰੂ ਹੋ ਜਾਵੇਗੀ। ਇਸ ਤਰ੍ਹਾਂ ਇਸ ਕਾਲਜ ਅਤੇ ਹਸਪਤਾਲ ਦੇ ਬਣਨ ਨਾਲ ਹਲਕਾ ਸੰਗਰੂਰ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਨੂੰ ਚੰਡੀਗੜ੍ਹ ਜਾਣ ਦੀ ਜ਼ਰੂਰਤ ਨਹੀਂ ਰਹੇਗੀ। ਇਸ ਤਰ੍ਹਾਂ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ। ਮੁੱਖ ਮੰਤਰੀ ਇਸ ਐਲਾਨ ਤੋਂ ਬਾਅਦ ਲੋਕ ਬਹੁਤ ਖੁਸ਼ ਨਜ਼ਰ ਆ ਰਹੇ ਹਨ।

Leave a Reply

Your email address will not be published.