ਕਸ਼ਮੀਰ ਚ ਪੰਜਾਬ ਦਾ ਇੱਕ ਹੋਰ ਪੁੱਤ ਹੋਇਆ ਸ਼ਹੀਦ, ਪਰਿਵਾਰ ਦਾ ਰੋ ਰੋ ਬੁਰਾ ਹਾਲ

ਇਕ ਦਿਨ ਪਹਿਲਾਂ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਵਾਪਰੇ ਹਾਦਸੇ ਦੌਰਾਨ ਸ਼ਹੀਦ ਹੋਣ ਵਾਲੇ 6 ਜਵਾਨਾਂ ਵਿੱਚੋਂ ਇੱਕ ਜਵਾਨ ਪੰਜਾਬ ਦੇ ਜ਼ਿਲਾ ਤਰਨਤਾਰਨ ਦੇ ਇਕ ਪਿੰਡ ਨਾਲ ਸਬੰਧਤ ਸੀ। ਇਸ ਸ਼ਹੀਦ ਦੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਅਜੇ ਤਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਇਸ ਪਰਿਵਾਰ ਤੱਕ ਨਹੀਂ ਪਹੁੰਚਿਆ। ਸ਼ਹੀਦ ਦੇ ਛੋਟੇ ਭਰਾ ਮੌਜੂਦਾ ਸਰਪੰਚ ਜਸਵੰਤ ਸਿੰਘ ਨੇ ਦੱਸਿਆ ਹੈ ਕਿ ਸ਼ਹੀਦ 1993 ਵਿੱਚ ਭਰਤੀ ਹੋਇਆ ਸੀ। ਸ਼ਹੀਦ ਦੀਆਂ 2 ਧੀਆਂ ਅਤੇ ਇਕ ਪੁੱਤਰ ਹੈ।

ਸਰਪੰਚ ਜਸਵੰਤ ਸਿੰਘ ਦੇ ਦੱਸਣ ਮੁਤਾਬਕ ਉਨ੍ਹਾਂ ਨੂੰ 12-30 ਵਜੇ ਫੋਨ ਤੇ ਦੱਸਿਆ ਗਿਆ ਕਿ ਇਕ ਹਾਦਸੇ ਦੌਰਾਨ ਜਵਾਨ ਨੂੰ ਸੱਟਾਂ ਲੱਗੀਆਂ ਹਨ ਪਰ ਕੁਝ ਸਮਾਂ ਅਟਕ ਕੇ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਸ ਹਾਦਸੇ ਵਿਚ ਉਨ੍ਹਾਂ ਦਾ ਭਰਾ ਸ਼ਹੀਦ ਹੋ ਗਿਆ ਹੈ। ਸਰਪੰਚ ਜਸਵੰਤ ਸਿੰਘ ਦੇ ਦੱਸਣ ਮੁਤਾਬਕ ਅਜੇ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਤੱਕ ਨਹੀਂ ਪਹੁੰਚਿਆ। ਜਸਵੰਤ ਸਿੰਘ ਨੇ ਮੰਗ ਕੀਤੀ ਹੈ ਕਿ ਸ਼ਹੀਦ ਦੇ ਪਰਿਵਾਰ ਦੀ ਸਰਕਾਰ ਵੱਲੋਂ ਮਦਦ ਕੀਤੀ ਜਾਵੇ

ਅਤੇ ਸ਼ਹੀਦ ਦੇ ਬੱਚਿਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਸ਼ਹੀਦ ਦੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਪਰਿਵਾਰ ਡੂੰ ਘੇ ਸਦਮੇ ਵਿੱਚ ਹੈ। ਇੱਥੇ ਦੱਸਣਾ ਬਣਦਾ ਹੈ ਕਿ ਇਹ ਜਵਾਨ ਕਿਸੇ ਧਾਰਮਿਕ ਸਥਾਨ ਤੋਂ ਆਪਣੀ ਡਿਊਟੀ ਨਿਭਾਉਣ ਉਪਰੰਤ ਵਾਪਸ ਆ ਰਹੇ ਸਨ। ਇਨ੍ਹਾਂ ਦੀ ਬੱਸ ਇੱਕ ਡੂੰਘੀ ਖਾਈ ਵਿਚ ਡਿੱਗ ਪਈ। ਜਿਸ ਵਿੱਚ 6 ਜਵਾਨ ਸ਼ਹੀਦ ਹੋ ਗਏ ਅਤੇ 10 ਦੇ ਸੱ ਟਾਂ ਲੱਗੀਆਂ ਹਨ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.