ਨਹਿਰ ਚੋਂ ਮਿਲੀ ਨੌਜਵਾਨ ਮੁੰਡੇ ਦੀ ਲਾਸ਼, 4 ਭੈਣਾਂ ਦਾ ਸੀ ਇਕਲੌਤਾ ਭਰਾ

ਮਾਛੀਵਾੜਾ ਦੇ ਰਾਮਪੁਰ ਪੁਲ ਨੇੜੇ ਤੋਂ ਨਹਿਰ ਵਿੱਚੋਂ ਇਕ ਨੌਜਵਾਨ ਮੁਨੀਸ਼ ਕੁਮਾਰ ਪੁੱਤਰ ਰਾਜੇਸ਼ ਸ਼ਰਮਾ ਦੀ ਮ੍ਰਿਤਕ ਦੇਹ ਬਰਾਮਦ ਹੋਈ ਹੈ। ਇਹ ਨੌਜਵਾਨ 11 ਤਰੀਕ ਨੂੰ 2 ਵਜੇ ਲਾਪਤਾ ਹੋ ਗਿਆ ਸੀ। ਪਰਿਵਾਰ ਸ਼ੱਕ ਜਿਤਾ ਰਿਹਾ ਹੈ ਕਿ ਨੌਜਵਾਨ ਦੀ ਕਿਸੇ ਨੇ ਜਾਨ ਲਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਚਾਚੇ ਦਿਨੇਸ਼ ਕੁਮਾਰ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਜਾਪਦਾ ਹੈ ਕਿਸੇ ਨੇ ਮੁਨੀਸ਼ ਕੁਮਾਰ ਨੂੰ ਪਿਆਰ ਨਾਲ ਬੁਲਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੁਝ ਵਿਅਕਤੀਆਂ ਦੇ ਨਾਮ ਪੁਲਿਸ ਨੂੰ ਦਿੱਤੇ ਹਨ। ਮਿ੍ਤਕ 4 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਐੱਫ.ਸੀ.ਆਈ ਵਿਚ ਪੱਲੇਦਾਰ ਵਜੋਂ ਕੰਮ ਕਰਦਾ ਸੀ। ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਪਿਤਾ ਰਾਜੇਸ਼ ਸ਼ਰਮਾ ਦੇ ਦੱਸਣ ਮੁਤਾਬਕ ਉਨ੍ਹਾਂ ਦੇ ਪੁੱਤਰ ਦੀ ਉਮਰ 20 ਸਾਲ ਸੀ। ਉਹ 11 ਤਾਰੀਖ ਨੂੰ 2 ਵਜੇ ਤੋਂ ਲਾਪਤਾ ਹੋ ਗਿਆ ਸੀ। ਉਹ ਘਰ ਤੋਂ ਇਹ ਕਹਿ ਕੇ ਗਿਆ ਸੀ ਕਿ ਉਹ ਕੰਮ ਤੇ ਜਾ ਰਿਹਾ ਹੈ। ਰਾਜੇਸ਼ ਸ਼ਰਮਾ ਦਾ ਕਹਿਣਾ ਹੈ

ਕਿ ਉਨ੍ਹਾਂ ਦਾ ਪੁੱਤਰ ਕੰਮ ਤੇ ਨਹੀਂ ਪਹੁੰਚਿਆ ਅਤੇ ਉਸ ਦਾ ਮੋਬਾਈਲ ਵੀ ਬੰਦ ਹੋ ਗਿਆ ਸੀ। ਉਨ੍ਹਾਂ ਨੇ ਪੁਲਿਸ ਨੂੰ ਇਤਲਾਹ ਕੀਤੀ ਪਰ ਪੁਲਿਸ ਨੇ ਵੀ ਕੋਈ ਗੌਰ ਨਹੀਂ ਕੀਤੀ। ਰਾਜੇਸ਼ ਸ਼ਰਮਾ ਦੇ ਦੱਸਣ ਮੁਤਾਬਕ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਰਾਮਪੁਰ ਵਾਲੇ ਪੁਲ ਤੋਂ ਮਿਲੀ ਹੈ। ਉਸ ਦੀ ਕਿਸੇ ਨੇ ਜਾਨ ਲਈ ਹੈ। ਉਨ੍ਹਾਂ ਨੇ ਪੁਲਿਸ ਨੂੰ ਕੁਝ ਵਿਅਕਤੀਆਂ ਦੇ ਨਾਮ ਦਿੱਤੇ ਹਨ। ਡਾਕਟਰ ਦੇ ਦੱਸਣ ਮੁਤਾਬਕ ਮੁਨੀਸ਼ ਕੁਮਾਰ ਪੁੱਤਰ ਰਾਜੇਸ਼ ਕੁਮਾਰ ਦੀ ਪੁਲ ਕੋਲ ਤੋਂ ਮ੍ਰਿਤਕ ਦੇਹ ਮਿਲੀ ਹੈ। ਦੇਖਣ ਤੋਂ ਲਗਦਾ ਹੈ ਕਿ ਉਸ ਨੇ ਖ਼ੁਦ ਹੀ ਜਾਨ ਦਿੱਤੀ ਹੈ। ਡਾਕਟਰ ਦਾ ਕਹਿਣਾ ਹੈ ਕਿ ਮ੍ਰਿਤਕ ਦੇਹ ਦਾ ਪੋ ਸ ਟ ਮਾ ਰ ਟ ਮ ਕੀਤਾ ਜਾਵੇਗਾ।

ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਮ੍ਰਿਤਕ ਮੁਨੀਸ਼ ਕੁਮਾਰ ਦੀ ਉਮਰ 19 ਸਾਲ ਸੀ। ਉਹ 11 ਤਰੀਕ ਨੂੰ ਘਰ ਤੋਂ ਲਾਪਤਾ ਹੋ ਗਿਆ ਸੀ ਅਤੇ 13 ਤਰੀਕ ਨੂੰ ਪੁਲਿਸ ਨੂੰ ਮਾਮਲੇ ਦੀ ਇਤਲਾਹ ਮਿਲੀ ਸੀ। ਪੁਲਿਸ ਨੇ 14 ਤਾਰੀਖ਼ ਨੂੰ 346 ਦਾ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਪਰਿਵਾਰ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਲੜਕੇ ਦੀ ਜਾਨ ਲਈ ਗਈ ਹੈ। ਮ੍ਰਿਤਕ ਦੇਹ ਦਾ ਪੋ ਸ ਟ ਮਾ ਰ ਟ ਮ ਕਰਵਾਇਆ ਜਾ ਰਿਹਾ ਹੈ। ਤੱਥਾਂ ਦੇ ਆਧਾਰ ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.