ਅੱਧੀ ਰਾਤ ਨੂੰ ਘਰ ਅੱਗੇ ਮੁੰਡੇ ਪਾ ਰਹੇ ਸੀ ਰੌਲਾ, ਰੋਕਣ ਦੀ ਕੀਤੀ ਕੋਸ਼ਿਸ਼ ਤਾਂ ਕਰ ਦਿੱਤਾ ਵੱਡਾ ਕਾਂਡ

ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਵਿਚ ਕੁਝ ਨਾਮਾਲੂਮ ਵਿਅਕਤੀਆਂ ਦੁਆਰਾ ਇਕ ਵਿਅਕਤੀ ਦੀ ਖਿੱਚ ਧੂਹ ਕੀਤੇ ਜਾਣ ਕਾਰਨ ਜਾਨ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦਾ ਨਾਮ ਭਾਰਤ ਭੂਸ਼ਨ ਦੱਸਿਆ ਜਾਂਦਾ ਹੈ। ਉਹ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂ ਸੀ। ਪੁਲਿਸ ਨੇ 304 ਆਈ ਪੀ ਸੀ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇਹ ਦਾ ਪੋ ਸ ਟ ਮਾ ਰ ਟ ਮ ਕਰਵਾਇਆ ਜਾ ਰਿਹਾ ਹੈ। ਘਟਨਾ ਰਾਤ ਸਮੇਂ ਵਾਪਰੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਸਵੇਰੇ 7 ਵਜੇ ਉਨ੍ਹਾਂ ਨੂੰ ਮ੍ਰਿਤਕ ਦੇ ਪੁੱਤਰ ਰਾਜ ਕੁਮਾਰ ਨੇ ਥਾਣੇ ਆ ਕੇ ਇਤਲਾਹ ਦਿੱਤੀ ਕਿ

ਰਾਤ 10-30 ਵਜੇ ਤੋਂ 11 ਵਜੇ ਦਰਮਿਆਨ 7-8 ਵਿਅਕਤੀ ਉਨ੍ਹਾਂ ਦੇ ਘਰ ਅੱਗੇ ਰੌਲਾ ਰੱਪਾ ਪਾ ਰਹੇ ਸਨ। ਉਨ੍ਹਾਂ ਦੇ ਪਿਤਾ ਨੇ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਰਾਜ ਕੁਮਾਰ ਦਾ ਕਹਿਣਾ ਹੈ ਕਿ ਇਨ੍ਹਾਂ ਵਿਅਕਤੀਆਂ ਕੋਲ ਤਿੱਖੀਆਂ ਚੀਜ਼ਾਂ ਸਨ। ਜਿਸ ਨਾਲ ਇਨ੍ਹਾਂ ਨੇ ਉਨ੍ਹਾਂ ਦੇ ਪਿਤਾ ਭਾਰਤ ਭੂਸ਼ਣ ਦੇ ਸੱ ਟਾਂ ਲਗਾ ਦਿੱਤੀਆਂ। ਜਦੋਂ ਉਹ ਆਪਣੇ ਪਿਤਾ ਨੂੰ ਛੁਡਵਾਉਣ ਲਈ ਗਏ ਤਾਂ ਇਨ੍ਹਾਂ ਵਿਅਕਤੀਆਂ ਨੇ ਉਨ੍ਹਾਂ ਦੀ ਵੀ ਖਿੱਚ ਧੂਹ ਕੀਤੀ।

ਇਸ ਤੋਂ ਬਾਅਦ ਉਹ ਆਪਣੇ ਪਿਤਾ ਨੂੰ ਹਸਪਤਾਲ ਲੈ ਗਏ। ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਿ੍ਤਕ ਦੇਹ ਦਾ ਪੋ ਸ ਟ ਮਾ ਰ ਟ ਮ ਕਰਵਾਇਆ ਜਾ ਰਿਹਾ ਹੈ। ਰਿਪੋਰਟ ਆਉਣ ਤੇ ਜਾਨ ਜਾਣ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਇਕ ਸੀਸੀਟੀਵੀ ਫੁਟੇਜ ਮਿਲੀ ਹੈ। ਉਸ ਦੀ ਜਾਂਚ ਕੀਤੀ ਜਾ ਰਹੀ ਹੈ। ਉਮੀਦ ਕੀਤੀ ਜਾਂਦੀ ਹੈ ਇਸ ਦੇ ਆਧਾਰ ਤੇ ਉਕਤ ਵਿਅਕਤੀ ਫੜੇ ਜਾਣਗੇ।

ਪੁਲਿਸ ਨੇ 304 ਆਈ ਪੀ ਸੀ ਅਧੀਨ ਮਾਮਲਾ ਦਰਜ ਕੀਤਾ ਹੈ। ਲੁਧਿਆਣਾ ਬਾਰੇ ਅੱਜਕੱਲ੍ਹ ਮੀਡੀਆ ਵਿੱਚ ਲਗਾਤਾਰ ਖ਼ਬਰਾਂ ਆ ਰਹੀਆਂ। ਪਹਿਲਾਂ ਇਕ ਪਰਵਾਸੀ ਪਰਿਵਾਰ ਦਾ 3 ਮਹੀਨੇ ਦਾ ਬੱਚਾ ਲਾਪਤਾ ਹੋ ਗਿਆ ਸੀ। ਜੋ ਪੁਲਿਸ ਨੇ ਬਠਿੰਡਾ ਤੋਂ ਬਰਾਮਦ ਕੀਤਾ ਸੀ। ਇਸ ਤੋਂ ਬਾਅਦ ਸਹਿਜ ਨਾਮ ਦਾ ਲੜਕਾ ਲਾਪਤਾ ਹੋ ਗਿਆ। ਹੁਣ ਭਾਰਤ ਭੂਸ਼ਨ ਵਾਲੀ ਘਟਨਾ ਵਾਪਰ ਗਈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.