ਆਪ ਸਰਕਾਰ ਨੇ ਕਰ ਦਿੱਤੀ ਕਮਾਲ, ਸਾਰੇ ਪੰਜਾਬ ਚ ਛਾਈ ਖੁਸ਼ੀ ਦੀ ਲਹਿਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਐੱਸ.ਸੀ ਭਾਈਚਾਰੇ ਲਈ ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ। ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ 58 ਲਾਅ ਅਫਸਰ ਐੱਸ.ਸੀ ਭਾਈਚਾਰੇ ਨਾਲ ਸਬੰਧਤ ਲਗਾਏ ਜਾਣਗੇ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਬਾਬਾ ਸਾਹਿਬ ਡਾ.ਅੰਬੇਦਕਰ ਦੇ ਦਰਸਾਏ ਰਸਤੇ ਤੇ ਚੱਲਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ

ਇਸ ਫ਼ੈਸਲੇ ਨਾਲ ਪੰਜਾਬ ਪੂਰੇ ਮੁਲਕ ਵਿੱਚ ਪਹਿਲਾ ਅਜਿਹਾ ਸੁੂਬਾ ਬਣ ਗਿਆ ਹੈ ਜਿਸ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕੀਤਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੀ ਜਨਤਾ ਨੂੰ ਕਈ ਤਰ੍ਹਾਂ ਦੀਆਂ ਗਰੰਟੀਆਂ ਦਿੱਤੀਆਂ ਸਨ। ਜਿਨ੍ਹਾਂ ਵਿਚ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦੇਣਾ, ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣਾ ਸ਼ਾਮਲ ਸਨ। ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਖੋਲ੍ਹਣ ਦੀ ਸ਼ੁਰੂਆਤ ਕੀਤੀ ਗਈ ਹੈ।

ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇੱਥੇ ਗ਼ਰੀਬ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰੀ ਸਕੂਲਾਂ ਵਿੱਚ ਵਧੀਆ ਸਿੱਖਿਆ ਦਿੱਤੀ ਜਾਵੇਗੀ। ਹੁਣ ਦੇਖਣ ਵਾਲੀ ਗੱਲ ਹੈ ਕਿ ਸਰਕਾਰ ਦੁਆਰਾ ਕਿੰਨੇ ਕੁ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਇਆ ਜਾਂਦਾ ਹੈ। ਪੰਜਾਬ ਦੀ ਜਨਤਾ ਨੂੰ ਸਰਕਾਰ ਤੋਂ ਬਹੁਤ ਸਾਰੀਆਂ ਉਮੀਦਾਂ ਹਨ। ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੇ ਆਧਾਰ ਤੇ ਹੀ 2024 ਵਿੱਚ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਵੋਟਾਂ ਮਿਲਣੀਆਂ ਹਨ।

Leave a Reply

Your email address will not be published.