ਬੱਸਾਂ ਦੀ ਚੈਕਿੰਗ ਕਰਦੇ ਸਮੇਂ ਔਰਤ ਲੱਗੀ ਖਿਸਕਣ, ਪੁਲਿਸ ਨੇ ਰੋਕ ਕੇ ਕੀਤੀ ਚੈਕਿੰਗ ਤਾਂ ਖੁੱਲ ਗਿਆ ਭੇਦ

ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਅਮਲ ਪਦਾਰਥ ਦੀ ਵਿਕਰੀ ਨੂੰ ਰੋਕਣ ਲਈ ਇਕ ਮੁਹਿੰਮ ਛੇੜੀ ਹੋਈ ਹੈ। ਅਮਲ ਪਦਾਰਥ ਦੀ ਵਿਕਰੀ ਕਰਨ ਵਾਲਿਆਂ ਤੇ ਪੁਲਿਸ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਰਾਜਪੁਰਾ ਦੇ ਥਾਣਾ ਸਦਰ ਦੀ ਪੁਲਿਸ ਨੇ 2 ਵੱਖ ਵੱਖ ਮਾਮਲਿਆਂ ਵਿਚ ਇਕ ਔਰਤ ਅਤੇ 2 ਵਿਅਕਤੀਆਂ ਨੂੰ ਅਮਲ ਪਦਾਰਥ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਪੁੱਛ ਗਿੱਛ ਜਾਰੀ ਹੈ।

ਸੀਨੀਅਰ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਰਾਜਪੁਰਾ ਸਦਰ ਦੀ ਪੁਲਿਸ ਨੇ ਬੱਸਾਂ ਦੀ ਚੈਕਿੰਗ ਦੌਰਾਨ 2 ਵਿਅਕਤੀ ਕਾਬੂ ਕੀਤੇ ਹਨ। ਜਦੋਂ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਹ ਦੋਵੇਂ ਵਿਅਕਤੀ ਖਿਸਕਣ ਲੱਗੇ ਸਨ। ਪੁਲਿਸ ਨੇ ਇਨ੍ਹਾਂ ਨੂੰ ਫੜ ਲਿਆ। ਸੀਨੀਅਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਫੜੇ ਗਏ ਵਿਅਕਤੀਆਂ ਤੋਂ 260 ਗਰਾਮ ਅਮਲ ਪਦਾਰਥ ਬਰਾਮਦ ਹੋਇਆ ਹੈ। ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ 2 ਕਰੋੜ 60 ਲੱਖ ਰੁਪਏ ਹੈ।

ਫੜੇ ਗਏ ਵਿਅਕਤੀਆਂ ਦੇ ਨਾਮ ਜੋਬਨਪ੍ਰੀਤ ਸਿੰਘ ਅਤੇ ਨਿਰਭੈ ਸਿੰਘ ਹਨ। ਇਹ ਜਗਰਾਉਂ ਨੇੜਲੇ ਪਿੰਡ ਦਾਂਗ਼ੀਆਂ ਦੇ ਰਹਿਣ ਵਾਲੇ ਹਨ। ਸੀਨੀਅਰ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਇਨ੍ਹਾਂ ਵਿਅਕਤੀਆਂ ਨੇ ਇਹ ਸਾਮਾਨ ਦਿੱਲੀ ਤੋਂ ਲਿਆਂਦਾ ਹੈ ਅਤੇ ਜਗਰਾਉਂ ਲਿਜਾ ਕੇ ਵੇਚਣਾ ਸੀ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਪੁੱਛ ਗਿੱਛ ਜਾਰੀ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦੂਸਰੇ ਮਾਮਲੇ ਵਿਚ ਇਕ ਔਰਤ ਨਜ਼ਮਾਂ ਪਤਨੀ ਮੁਹੰਮਦ ਹਬੀਬ ਬੀਵੋ ਖ਼ਾਨ ਵਾਸੀ ਮੇਰਠ ਨੂੰ ਕਾਬੂ ਕੀਤਾ ਗਿਆ ਹੈ।

ਉਸ ਤੋਂ ਇੱਕ ਕਿੱਲੋ ਅਮਲ ਪਦਾਰਥ ਬਰਾਮਦ ਹੋਇਆ ਹੈ। ਜੋ ਉਹ ਬਰੇਲੀ ਤੋਂ ਲਿਆਈ ਸੀ। ਜਦੋਂ ਬੱਸ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਹ ਔਰਤ ਬੱਸ ਵਿੱਚੋਂ ਉਤਰ ਕੇ ਜਾਣ ਲੱਗੀ ਸੀ। ਇਸ ਨੇ ਲੁਧਿਆਣੇ ਵੱਲ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਰਾਜਪੁਰੇ ਫੜੀ ਗਈ। ਸੀਨੀਅਰ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਇਸ ਔਰਤ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ। ਪੁਲੀਸ ਵੱਲੋਂ ਦੋਵੇਂ ਮਾਮਲਿਆਂ ਵਿੱਚ ਹੋਰ ਪੁੱਛ ਗਿੱਛ ਜਾਰੀ ਹੈ। ਉਨ੍ਹਾਂ ਨੇ ਰਾਜਪੁਰਾ ਪੁਲਿਸ ਦੀ ਪ੍ਰਸੰਸਾ ਕੀਤੀ ਹੈ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *