ਭਗਵੰਤ ਮਾਨ ਸਰਕਾਰ ਨੂੰ ਵੱਡਾ ਝਟਕਾ, ਹੋ ਗਿਆ ਉਹੀ ਕੰਮ

ਤਾਜ਼ਾ ਖ਼ਬਰ ਜ਼ਿਲ੍ਹਾ ਸੰਗਰੂਰ ਵਿੱਚ ਬਣਾਏ ਜਾਣ ਵਾਲੇ ਮੈਡੀਕਲ ਕਾਲਜ ਬਾਰੇ ਆ ਰਹੀ ਹੈ। 5 ਅਗਸਤ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸੰਗਰੂਰ ਦੇ ਜਿਸ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਸੀ, ਉਸ ਕਾਲਜ ਦੀ ਉਸਾਰੀ ਦੇ ਕੰਮ ਵਿਚ ਰੁਕਾਵਟ ਪੈ ਗਈ ਹੈ। ਮਾਣਯੋਗ ਹਾਈਕੋਰਟ ਵੱਲੋਂ ਅਗਲੇ ਹੁਕਮਾਂ ਤੱਕ ਇਸ ਕਾਲਜ ਦੀ ਉਸਾਰੀ ਤੇ ਰੋਕ ਲਗਾ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਜਿਸ ਗੁਰਦੁਆਰਾ ਟਰੱਸਟ ਵੱਲੋਂ ਮੈਡੀਕਲ ਕਾਲਜ ਨੂੰ ਜ਼ਮੀਨ ਦਿੱਤੀ ਗਈ ਹੈ,

ਉਹ ਗੁਰਦੁਆਰਾ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਸ ਜ਼ਮੀਨ ਦੇ ਮਾਲਕਾਨਾ ਹੱਕ ਜਤਾਉਂਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਇਹ ਜ਼ਮੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੈ। ਜਿਸ ਤੋਂ ਬਾਅਦ ਹਾਈ ਕੋਰਟ ਵੱਲੋਂ ਇਸ ਮਾਮਲੇ ਵਿੱਚ ਸਟੇਅ ਜਾਰੀ ਕਰ ਦਿੱਤੀ ਗਈ ਅਤੇ ਅਗਲੀ ਸੁਣਵਾਈ ਦੀ ਤਰੀਕ 22 ਸਤੰਬਰ ਰੱਖੀ ਗਈ ਹੈ। ਹੁਣ 22 ਸਤੰਬਰ ਨੂੰ ਸਰਕਾਰ ਵੱਲੋਂ ਜਵਾਬ ਦਿੱਤਾ ਜਾਵੇਗਾ।

ਇੱਥੇ ਦੱਸਣਾ ਬਣਦਾ ਹੈ ਕਿ 5 ਅਗਸਤ ਨੂੰ ਇਸ ਕਾਲਜ ਦਾ ਨੀਂਹ ਪੱਥਰ ਰੱਖਣ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਸੀ ਕਿ 31 ਮਾਰਚ 2023 ਤੋਂ ਇਸ ਕਾਲਜ ਵਿੱਚ 75 ਸੀਟਾਂ ਨਾਲ ਪੜ੍ਹਾਈ ਸ਼ੁਰੂ ਹੋ ਜਾਵੇਗੀ। ਉਨ੍ਹਾਂ ਨੇ ਇਲਾਕੇ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸੀਟਾਂ ਰੱਖੇ ਜਾਣ ਦੀ ਗੱਲ ਵੀ ਆਖੀ ਸੀ। ਮੁੱਖ ਮੰਤਰੀ ਦਾ ਕਹਿਣਾ ਸੀ ਕਿ ਇਹ ਇਲਾਕਾ ਸਿੱਖਿਆ ਦੀ ਹੱਬ ਬਣ ਜਾਵੇਗਾ। ਟਰਾਮਾ ਸੈਂਟਰ ਦੀ ਸਹੂਲਤ ਹੋਵੇਗੀ।

ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ਤੇ ਰੁਜ਼ਗਾਰ ਮਿਲੇਗਾ। ਮੁੱਖ ਮੰਤਰੀ ਦਾ ਕਹਿਣਾ ਸੀ ਕਿ ਇਸ ਬਿਲਡਿੰਗ ਦਾ ਨਕਸ਼ਾ ਬਹੁਤ ਹੀ ਕਾਬਲ ਵਿਅਕਤੀਆਂ ਵੱਲੋਂ ਤਿਆਰ ਕੀਤਾ ਗਿਆ ਹੈ ਪਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਟੀਸ਼ਨ ਦਾਇਰ ਕਰ ਦੇਣ ਨਾਲ ਸਾਰੇ ਕੰਮ ਵਿਚ ਰੁਕਾਵਟ ਪੈ ਗਈ ਹੈ। ਉੱਚ ਅਦਾਲਤ ਵੱਲੋਂ ਇਸ ਸਬੰਧੀ ਕੀ ਫੈਸਲਾ ਲਿਆ ਜਾਂਦਾ ਹੈ? ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Leave a Reply

Your email address will not be published. Required fields are marked *