2 ਮੁੰਡੇ ਗੱਡੀ ਚ ਦੇਖੋ ਕੀ ਲੁਕੋ ਲਿਆਏ, ਨਾਕੇ ਤੇ ਪੁਲਿਸ ਨੇ ਖੋਲੀ ਕਾਰ ਤਾਂ ਉੱਡ ਗਏ ਹੋਸ਼

ਸੂਬਾ ਸਰਕਾਰ ਵਾਰ ਵਾਰ ਦੁਹਰਾਉਂਦੀ ਹੈ ਕਿ ਪੰਜਾਬ ਵਿੱਚੋਂ ਅਮਲ ਦੀ ਵਿਕਰੀ ਨੂੰ ਮੁਕੰਮਲ ਤੌਰ ਤੇ ਬੰਦ ਕੀਤਾ ਜਾਵੇਗਾ। ਇਸ ਸੰਬੰਧ ਵਿਚ ਹਰ ਰੋਜ਼ ਕਿਤੇ ਨਾ ਕਿਤੇ ਮਾਮਲੇ ਵੀ ਦਰਜ ਹੋ ਰਹੇ ਹਨ ਪਰ ਦੂਜੇ ਪਾਸੇ ਅਮਲ ਦੀ ਵਰਤੋਂ ਕਾਰਨ ਜਾਨਾਂ ਜਾਣ ਦਾ ਸਿਲਸਿਲਾ ਵੀ ਜਾਰੀ ਹੈ। ਸੂਬੇ ਦੀ ਪੁਲਿਸ ਵੱਲੋਂ ਅਮਲ ਪਦਾਰਥਾਂ ਦੀ ਵਿਕਰੀ ਕਰਨ ਵਾਲਿਆਂ ਨੂੰ ਫੜ ਫੜ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਫ਼ਰੀਦਕੋਟ ਪੁਲਿਸ ਨੇ 2 ਵਿਅਕਤੀ ਕਾਬੂ ਕੀਤੇ ਹਨ। ਜਿਨ੍ਹਾਂ ਤੋਂ 4 ਕਿੱਲੋ ਅਮਲ ਪਦਾਰਥ ਬਰਾਮਦ ਹੋਇਆ ਹੈ।

ਇਨ੍ਹਾਂ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਅਤੇ ਡੀਜੀਪੀ ਦੇ ਹੁਕਮ ਹਨ ਕਿ ਸੂਬੇ ਵਿਚੋਂ ਅਮਲ ਪਦਾਰਥ ਦੀ ਵਿਕਰੀ ਨੂੰ ਮੁਕੰਮਲ ਤੌਰ ਤੇ ਰੋਕਿਅ ਜਾਵੇ। ਇਸ ਲਈ ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਦੱਸਣ ਮੁਤਾਬਕ ਨਾਰਕੋਟਿਕ ਸੈੱਲ ਦੇ ਇੰਸਪੈਕਟਰ ਆਪਣੀ ਟੀਮ ਸਮੇਤ ਨਹਿਰ ਦੇ ਪੁਲ ਤੇ ਚੈਕਿੰਗ ਕਰ ਰਹੇ ਸਨ।

ਪੁਲਿਸ ਟੀਮ ਨੂੰ ਇਕ ਕਾਰ ਆਉਂਦੀ ਦਿਖਾਈ ਦਿੱਤੀ। ਕਾਰ ਦੇ ਕੋਲ ਆਉਣ ਤੇ ਪੁਲਿਸ ਨੂੰ ਸ਼ੱਕ ਹੋਇਆ ਅਤੇ ਪੁਲਿਸ ਨੇ ਕਾਰ ਦੀ ਤਲਾਸ਼ੀ ਕਰਨੀ ਚਾਹੀ। ਸੀਨੀਅਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਸੰਬੰਧ ਵਿਚ ਉਨ੍ਹਾਂ ਨੂੰ ਮੌਕੇ ਤੇ ਫੋਨ ਕਰਕੇ ਬੁਲਾਇਆ ਗਿਆ। ਜਦੋਂ ਤਲਾਸ਼ੀ ਲਈ ਗਈ ਤਾਂ ਕਾਰ ਵਿਚ ਸਵਾਰ ਵਿਅਕਤੀਆਂ ਕੋਲੋਂ 4 ਕਿੱਲੋ ਅਮਲ ਪਦਾਰਥ ਬਰਾਮਦ ਹੋਇਆ। ਕਾਰ ਸਵਾਰਾਂ ਦੀ ਪਛਾਣ ਸੁਰਿੰਦਰ ਅਤੇ ਕਰਮਜੀਤ ਸਿੰਘ ਉਰਫ ਕਰਮਾ ਵਜੋਂ ਹੋਈ ਹੈ। ਇਹ ਦੋਵੇਂ ਖਾਰਾ ਪਿੰਡ ਦੇ ਰਹਿਣ ਵਾਲੇ ਹਨ।

ਸੀਨੀਅਰ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਇਨ੍ਹਾਂ ਦੋਵੇਂ ਵਿਅਕਤੀਆਂ ਨੂੰ ਕਾਬੂ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਇਨ੍ਹਾਂ ਦੋਵਾਂ ਨੂੰ 2 ਦਿਨ ਦੇ ਰਿਮਾਂਡ ਤੇ ਭੇਜ ਦਿੱਤਾ ਹੈ। ਰਿਮਾਂਡ ਦੌਰਾਨ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਅਮਲ ਪਦਾਰਥ ਇਨ੍ਹਾਂ ਨੇ ਕਿੱਥੋਂ ਲਿਆਂਦਾ ਸੀ ਅਤੇ ਅੱਗੇ ਇਸ ਦੀ ਸਪਲਾਈ ਕਿੱਥੇ ਕਰਨੀ ਸੀ? ਇਨ੍ਹਾਂ ਦੇ ਨਾਲ ਇਸ ਧੰਦੇ ਵਿੱਚ ਹੋਰ ਕੌਣ ਕੌਣ ਸ਼ਾਮਲ ਹਨ? ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਫੜੇ ਗਏ ਵਿਅਕਤੀਆਂ ਤੇ ਪਹਿਲਾਂ ਵੀ ਦਾ ਰੂ ਵੇਚਣ ਦਾ ਮਾਮਲਾ ਦਰਜ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.