ਡਾਲਰ ਕਮਾਉਣ ਲਾਡਲੇ ਪੁੱਤ ਨੂੰ ਭੇਜਿਆ ਸੀ ਕਨੇਡਾ, ਨਹੀਂ ਪਤਾ ਸੀ ਮੁੜਕੇ ਲਾਸ਼ ਆਵੇਗੀ ਵਾਪਿਸ

ਵਿਦੇਸ਼ ਗਏ ਨੌਜਵਾਨਾਂ ਨਾਲ ਲਗਾਤਾਰ ਬੁ ਰੀ ਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਆ ਰਹੀਆਂ ਹਨ। ਕਦੇ ਕਿਤੇ ਹਾਦਸਾ ਵਾਪਰ ਜਾਂਦਾ ਹੈ। ਕਦੇ ਕੋਈ ਨੌਜਵਾਨ ਪਾਣੀ ਵਿੱਚ ਡੁੱਬ ਜਾਂਦਾ ਹੈ। ਮਾਤਾ ਪਿਤਾ ਪਤਾ ਨਹੀਂ ਕਿਸ ਤਰ੍ਹਾਂ ਪੈਸੇ ਦਾ ਪ੍ਰਬੰਧ ਕਰਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਦੇ ਹਨ। ਉਨ੍ਹਾਂ ਦਾ ਇਕ ਹੀ ਉਦੇਸ਼ ਹੁੰਦਾ ਹੈ ਕਿ ਉਨ੍ਹਾਂ ਦੇ ਬੱਚੇ ਵਧੀਆ ਜ਼ਿੰਦਗੀ ਗੁਜ਼ਾਰਨ। ਜਲੰਧਰ ਦੇ ਇੱਕ ਨੌਜਵਾਨ ਅਪਰੰਪਾਰ ਸਿੰਘ ਦੀ ਕੈਨੇਡਾ ਵਿਚ ਇਕ ਸੜਕ ਹਾਦਸੇ ਦੌਰਾਨ ਜਾਨ ਚਲੀ ਗਈ ਹੈ।

ਉਸ ਨੂੰ ਕੈਨੇਡਾ ਗਏ ਬਹੁਤ ਥੋੜ੍ਹਾ ਸਮਾਂ ਹੋਇਆ ਸੀ। ਇਸ ਅਪਰੈਲ ਦੇ ਆਖ਼ਰੀ ਹਫ਼ਤੇ ਉਹ ਸਟੱਡੀ ਵੀਜ਼ਾ ਤੇ 2 ਸਾਲ ਦਾ ਕੋਰਸ ਕਰਨ ਲਈ ਕੈਨੇਡਾ ਗਿਆ ਸੀ। ਪਿਤਾ ਇੰਦਰਜੀਤ ਸਿੰਘ ਅਤੇ ਮਾਂ ਮਨਿੰਦਰ ਕੌਰ ਨੇ ਬੈਂਕ ਅਤੇ ਰਿਸ਼ਤੇਦਾਰਾਂ ਤੋਂ ਕਰਜ਼ਾ ਲੈ ਕੇ ਪੁੱਤਰ ਨੂੰ 20-25 ਲੱਖ ਰੁਪਏ ਖਰਚ ਕੇ ਵਿਦੇਸ਼ ਭੇਜਿਆ ਸੀ। ਕੈਨੇਡਾ ਵਿੱਚ ਅਪਰੰਪਾਰ ਸਿੰਘ ਕਿਸੇ ਹਾਦਸੇ ਦੀ ਲਪੇਟ ਵਿੱਚ ਆ ਗਿਆ ਅਤੇ ਘਟਨਾ ਸਥਾਨ ਤੇ ਹੀ ਅੱਖਾਂ ਮੀਟ ਗਿਆ। 23 ਅਗਸਤ ਨੂੰ ਮਾਤਾ ਪਿਤਾ ਨੂੰ ਫੋਨ ਤੇ ਇਹ ਜਾਣਕਾਰੀ ਮਿਲੀ

ਕਿ ਉਨ੍ਹਾਂ ਦੇ ਪੁੱਤਰ ਨਾਲ ਹਾਦਸਾ ਵਾਪਰ ਗਿਆ ਹੈ ਅਤੇ ਉਹ ਹੁਣ ਇਸ ਦੁਨੀਆ ਵਿਚ ਨਹੀਂ ਰਿਹਾ। ਇਹ ਖ਼ਬਰ ਸੁਣ ਕੇ ਮਾਤਾ ਪਿਤਾ ਦੀਆਂ ਅੱਖਾਂ ਅੱਗੇ ਹਨੇਰਾ ਆ ਗਿਆ। ਇਕਲੌਤੇ ਪੁੱਤਰ ਦੇ ਤੁਰ ਜਾਣ ਕਾਰਨ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ। ਅਪਰੰਪਾਰ ਸਿੰਘ ਦੀ ਰਿਸ਼ਤੇ ਵਿੱਚੋਂ ਲੱਗਦੀ ਇੱਕ ਭੈਣ ਦੁਆਰਾ ਮ੍ਰਿਤਕ ਦੇਹ ਭਾਰਤ ਭੇਜਣ ਲਈ ਫੰਡ ਇਕੱਠਾ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਪਰਿਵਾਰ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦਬਿਆ ਹੋਇਆ ਹੈ। ਮ੍ਰਿਤਕ ਦੇਹ ਭਾਰਤ ਮੰਗਵਾਉਣ ਲਈ ਵੱਡੀ ਰਕਮ ਦੀ ਜ਼ਰੂਰਤ ਹੈ।

ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਮੰਗਵਾਈ ਜਾਵੇ। ਪੁੱਤਰ ਨੂੰ ਵਿਦੇਸ਼ ਭੇਜਣ ਸਮੇਂ ਮਾਤਾ ਪਿਤਾ ਬੜੇ ਖੁਸ਼ ਸਨ ਪਰ ਅੱਜ ਉਨ੍ਹਾਂ ਦੀਆਂ ਅੱਖਾਂ ਵਿੱਚ ਹੰਝੂ ਹਨ। ਘਰ ਵਿੱਚ ਸੰਨਾਟਾ ਹੈ। ਮਾਤਾ ਪਿਤਾ ਪੁੱਤਰ ਦੀ ਮ੍ਰਿਤਕ ਦੇਹ ਦੀ ਉਡੀਕ ਕਰ ਰਹੇ ਹਨ। ਪਤਾ ਲੱਗਾ ਹੈ ਕਿ ਕਾਗਜ਼ੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹ ਨੂੰ ਭਾਰਤ ਆਉਣ ਵਿੱਚ 10 ਦਿਨ ਲੱਗ ਸਕਦੇ ਹਨ।

Leave a Reply

Your email address will not be published.