ਕਨੇਡਾ ਜਾਣ ਵਾਲੇ ਵਿਦਿਆਰਥੀਆਂ ਲਈ ਖੁਸ਼ਖਬਰੀ, ਕਨੇਡਾ ਸਰਕਾਰ ਨੇ ਕਰ ਦਿੱਤਾ ਹੁਣ ਆਹ ਨਵਾਂ ਕੰਮ

ਭਾਰਤੀ ਵਿਦਿਆਰਥੀਆਂ ਵਿੱਚ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਇੰਨਾ ਉਤਸ਼ਾਹ ਹੈ ਕਿ ਇਸ ਸਾਲ ਇੱਕ ਜਨਵਰੀ ਤੋਂ ਮਈ ਤਕ 123500 ਵਿਦਿਆਰਥੀਆਂ ਨੇ ਕੈਨੇਡਾ ਪੜ੍ਹਨ ਜਾਣ ਲਈ ਅਰਜ਼ੀਆਂ ਦਿੱਤੀਆਂ। ਕੈਨੇਡਾ ਵਿੱਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀ ਉੱਥੋਂ ਦੀ ਅਰਥਵਿਵਸਥਾ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਸਮਝਿਆ ਜਾਂਦਾ ਹੈ ਕਿ ਇਨ੍ਹਾਂ ਵਿਦਿਆਰਥੀਆਂ ਦੀ ਟਿਊਸ਼ਨ ਫੀਸ ਹੀ 4 ਮਿਲੀਅਨ ਕੈਨੇਡੀਅਨ ਡਾਲਰ ਬਣਦੀ ਹੈ।

ਇਸ ਲਈ ਕੈਨੇਡਾ ਸਰਕਾਰ ਵੀ ਚਾਹੁੰਦੀ ਹੈ ਕਿ ਇਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਕੈਨੇਡਾ ਵਿਖੇ ਪੜ੍ਹਨ ਦਾ ਮੌਕਾ ਦਿੱਤਾ ਜਾਵੇ ਪਰ ਕੈਨੇਡਾ ਸਰਕਾਰ ਕੋਲ ਵੱਡੀ ਗਿਣਤੀ ਵਿੱਚ ਅਜਿਹੀਆਂ ਅਰਜ਼ੀਆਂ ਇਕੱਠੀਆਂ ਹੋ ਗਈਆਂ ਹਨ, ਜਿਨ੍ਹਾਂ ਰਾਹੀਂ ਭਾਰਤੀ ਵਿਦਿਆਰਥੀ ਕੈਨੇਡਾ ਵਿੱਚ ਸਟੱਡੀ ਵੀਜ਼ੇ ਦੀ ਮੰਗ ਕਰ ਰਹੇ ਹਨ। ਇਸ ਦੇ ਹੱਲ ਲਈ ਕੈਨੇਡਾ ਸਰਕਾਰ ਵੱਲੋਂ ਇਹ ਤਜਵੀਜ਼ ਰੱਖੀ ਗਈ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਇਸੇ ਸਾਲ ਸਤੰਬਰ ਤੋਂ ਸ਼ੁਰੂ ਹੋਣੀ ਹੈ,

ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਸਟੱਡੀ ਵੀਜ਼ਾ ਦੇ ਦਿੱਤਾ ਜਾਵੇ ਅਤੇ ਡਿਸਟੈਂਸ ਐਜੂਕੇਸ਼ਨ ਵਿਕਲਪ ਨੂੰ ਇਕ ਸਾਲ ਹੋਰ ਅੱਗੇ ਪਾ ਦਿੱਤਾ ਜਾਵੇ। ਇਸ ਸਮੇਂ 75000 ਤੋਂ ਵੀ ਵੱਧ ਅਰਜ਼ੀਆਂ ਅਜਿਹੀਆਂ ਹਨ, ਜੋ ਪ੍ਰੋਸੈੱਸ ਵਿਚ ਹਨ। ਕੈਨੇਡਾ ਸਰਕਾਰ ਵੱਲੋਂ ਇਸ ਮਾਮਲੇ ਨੂੰ ਨਿਪਟਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਮਝਿਆ ਜਾ ਰਿਹਾ ਹੈ ਕਿ ਦੂਰੀ ਸਿੱਖਿਆ ਦੇ ਉਪਾਵਾਂ ਨੂੰ 31 ਅਗਸਤ 2023 ਤਕ ਵਧਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *