ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਜਿਲ੍ਹੇ ਦੇ ਸਕੂਲਾਂ ਚ ਕੀਤਾ ਛੁੱਟੀ ਦਾ ਐਲਾਨ

ਅਜੇ ਪਿਛਲੇ ਦਿਨੀਂ ਕਾਮਨਵੈਲਥ ਖੇਡਾਂ ਹੋ ਕੇ ਹਟੀਆਂ ਹਨ। ਇਨ੍ਹਾਂ ਖੇਡਾਂ ਵਿਚ ਭਾਰਤੀ ਖਿਡਾਰੀਆਂ ਦਾ ਪਹਿਲਾਂ ਦੇ ਮੁਕਾਬਲੇ ਪ੍ਰਦਰਸ਼ਨ ਚੰਗਾ ਰਿਹਾ ਹੈ। ਨਵੀਂ ਸੂਬਾ ਸਰਕਾਰ ਖੇਡਾਂ ਨੂੰ ਜ਼ਿਆਦਾ ਮਹੱਤਵ ਦੇਣਾ ਚਾਹੁੰਦੀ ਹੈ। ਜਿਸ ਦਾ ਉਦੇਸ਼ ਨੌਜਵਾਨਾਂ ਦੀ ਸੋਚ ਨੂੰ ਉਸਾਰੂ ਬਣਾਉਣਾ ਕਿਹਾ ਜਾ ਸਕਦਾ ਹੈ। ਇੱਕ ਚੰਗਾ ਖਿਡਾਰੀ ਅਨੁਸ਼ਾਸਨ ਵਿੱਚ ਰਹਿਣਾ ਜਾਣਦਾ ਹੈ। ਜਿੱਥੇ ਖੇਡਾਂ ਖਿਡਾਰੀਆਂ ਨੂੰ ਅਨੁਸ਼ਾਸਨ ਵਿੱਚ ਰਹਿਣਾ ਸਿਖਾਉਂਦੀਆਂ ਹਨ, ਉੱਥੇ ਹੀ ਸਹਿਣਸ਼ੀਲਤਾ ਦਾ ਪਾਠ ਵੀ ਪੜ੍ਹਾਉਂਦੀਆਂ ਹਨ।

ਸੂਬਾ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ-2022’ ਸ਼ੁਰੂ ਕੀਤੀਆਂ ਹਨ। ਜਿਸ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਗਈ ਹੈ। ਸਕੂਲ ਦੀਆਂ ਡਰੈਸਾਂ ਵਿੱਚ ਸਜ ਕੇ ਵਿਦਿਆਰਥੀ ਇੱਥੇ ਪਹੁੰਚੇ। ਖੇਡਾਂ ਦੇ ਨਾਲ ਨਾਲ ਸੱਭਿਆਚਾਰਕ ਪ੍ਰੋਗਰਾਮ ਵੀ ਹੋਇਆ। ਜਿਸ ਵਿਚ ਰਣਜੀਤ ਬਾਵਾ ਅਤੇ ਅੰਮ੍ਰਿਤ ਮਾਨ ਨੇ ਸਭ ਦਾ ਮਨੋਰੰਜਨ ਕੀਤਾ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਜਲੰਧਰ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਸਕੂਲਾਂ ਵਿੱਚ ਕੱਲ੍ਹ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਐਲਾਨ ਨਾਲ ਵਿਦਿਆਰਥੀਆਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਦੇਖੀ ਗਈ। ਇਹ ਖੇਡਾਂ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ਵਿੱਚ ਕਰਵਾਈਆਂ ਜਾਣਗੀਆਂ।ਖੇਡਾਂ ਸਰੀਰ ਦੇ ਨਾਲ ਨਾਲ ਦਿਮਾਗ ਨੂੰ ਵੀ ਤੰਦਰੁਸਤੀ ਦਿੰਦੀਆਂ ਹਨ। ਇਸ ਕਰਕੇ ਹੀ ਕਿਹਾ ਜਾਂਦਾ ਹੈ ਕਿ ਸਿਹਤਮੰਦ ਸਰੀਰ ਵਿੱਚ ਹੀ ਸਿਹਤਮੰਦ ਦਿਮਾਗ ਹੁੰਦਾ ਹੈ।

Leave a Reply

Your email address will not be published.