ਕਨੇਡਾ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਵੱਡਾ ਭਾਣਾ, ਪਰਿਵਾਰ ਦਾ ਰੋ ਰੋ ਹੋਇਆ ਬੁਰਾ ਹਾਲ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਮੇਰਟ ਵਿੱਚ 2 ਟਰੱਕਾਂ ਦੇ ਟਕਰਾਉਣ ਕਾਰਨ ਵਾਪਰੇ ਹਾਦਸੇ ਵਿਚ ਇਕ ਪੰਜਾਬੀ ਨੌਜਵਾਨ ਸ਼ੁਭਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਦੀ ਜਾਨ ਜਾਣ ਦੀ ਮੰ ਦ ਭਾ ਗੀ ਖ਼ਬਰ ਸੁਣਨ ਨੂੰ ਮਿਲੀ ਹੈ। ਸ਼ੁਭਦੀਪ ਸਿੰਘ ਦੀ ਉਮਰ 25 ਸਾਲ ਸੀ ਅਤੇ ਉਹ 6 ਸਾਲ ਪਹਿਲਾਂ ਕੈਨੇਡਾ ਗਿਆ ਸੀ। ਉੱਥੇ ਉਹ ਵਿਨੀਪੈੱਗ ਵਿਚ ਰਹਿ ਰਿਹਾ ਸੀ ਅਤੇ ਵਿਨੀਪੈੱਗ ਸਥਿਤ ਹੀ ਪੰਜਾਬੀ ਮਾਲਕਾਂ ਦੀ ਟਰੱਕਿੰਗ ਕੰਪਨੀ ਦਾ ਟਰੱਕ ਚਲਾਉਂਦਾ ਸੀ।

ਜਦੋਂ ਸ਼ੁਭਦੀਪ ਸਿੰਘ ਟਰੱਕ ਲੈ ਕੇ ਜਾ ਰਿਹਾ ਸੀ ਤਾਂ ਉਸ ਦਾ ਟਰੱਕ ਅੱਗੇ ਜਾਂਦੇ ਇਕ ਟਰੱਕ ਨਾਲ ਟਕਰਾਅ ਗਿਆ। ਟੱਕਰ ਇੰਨੀ ਜ਼ੋਰ ਨਾਲ ਵੱਜੀ ਕਿ ਟਰੱਕ ਨੂੰ ਅੱਗ ਲੱਗ ਗਈ। ਜਿਸ ਨਾਲ ਸ਼ੁਭਦੀਪ ਸਿੰਘ ਦੀ ਮੌਕੇ ਤੇ ਹੀ ਜਾਨ ਚਲੀ ਗਈ। ਦੂਜੇ ਟਰੱਕ ਚਾਲਕ ਦੀ ਹਾਲਤ ਵੀ ਖਰਾਬ ਦੱਸੀ ਜਾ ਰਹੀ ਹੈ। ਸ਼ੁਭਦੀਪ ਸਿੰਘ ਮੂਲ ਰੂਪ ਵਿੱਚ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਅਧੀਨ ਪੈਂਦੇ ਪਿੰਡ ਲੋਹਗੜ੍ਹ ਦਾ ਰਹਿਣ ਵਾਲਾ ਸੀ। ਉਸ ਦੀ ਇੱਕ ਭੈਣ ਵੀ ਕੈਨੇਡਾ ਵਿਚ ਰਹਿ ਰਹੀ ਹੈ।

ਜਦੋਂ ਇਹ ਖ਼ਬਰ ਪੰਜਾਬ ਵਿੱਚ ਉਸ ਦੇ ਪਿੰਡ ਲੋਹਗੜ੍ਹ ਪਹੁੰਚੀ ਤਾਂ ਪਰਿਵਾਰ ਵਿੱਚ ਸੋਗ ਛਾਅ ਗਿਆ। ਪਰਿਵਾਰ ਦੇ ਜੀਆਂ ਦੇ ਹੰਝੂ ਨਹੀਂ ਰੁਕ ਰਹੇ। ਉਨ੍ਹਾਂ ਨੇ ਤਾਂ ਪੁੱਤਰ ਨੂੰ ਕੀ ਸੋਚ ਕੇ ਭੇਜਿਆ ਸੀ ਪਰ ਬਣ ਕੀ ਗਿਆ? ਅਜੇ ਇਕ ਦਿਨ ਪਹਿਲਾਂ ਹੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਹੀ ਵਾਪਰੇ ਹਾਦਸੇ ਵਿੱਚ 2 ਟਰੱਕਾਂ ਨੂੰ ਅੱਗ ਲੱਗ ਗਈ ਸੀ। ਇਸ ਹਾਦਸੇ ਵਿੱਚ ਦੋਵੇਂ ਟਰੱਕ ਚਾਲਕਾਂ ਦੀ ਮੌਕੇ ਤੇ ਹੀ ਜਾਨ ਚਲੀ ਗਈ ਸੀ। ਇਨ੍ਹਾਂ ਮਿ੍ਤਕਾਂ ਵਿੱਚੋਂ ਇਕ ਜਗਸੀਰ ਸਿੰਘ ਮੋਗਾ ਦੇ ਪਿੰਡ ਘੋਲੀਆ ਖੁਰਦ ਦਾ ਰਹਿਣ ਵਾਲਾ ਸੀ।

ਕੈਨੇਡਾ ਵਿੱਚ ਉਹ ਅਲਬਰਟਾ ਦੇ ਸ਼ਹਿਰ ਕੈਲਗਰੀ ਵਿਚ ਰਹਿੰਦਾ ਸੀ। ਇਸ ਤਰ੍ਹਾਂ ਅਸੀਂ ਦੇਖਦੇ ਹਾਂ ਕਿ ਕੈਨੇਡਾ ਵਿੱਚ ਵੀ ਲਗਾਤਾਰ ਸੜਕ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ਵਿੱਚ ਪੰਜਾਬੀ ਟਰੱਕ ਚਾਲਕਾਂ ਦੀ ਜਾਨ ਜਾਣ ਦੀਆਂ ਕਈ ਖ਼ਬਰਾਂ ਆ ਚੁੱਕੀਆਂ ਹਨ। ਇਹ ਨੌਜਵਾਨ ਜ਼ਮੀਨਾਂ ਗਹਿਣੇ ਕਰਕੇ, ਵੱਡੀਆਂ ਰਕਮਾਂ ਖਰਚ ਕਰਕੇ ਚੰਗੇ ਭਵਿੱਖ ਦੀ ਉਮੀਦ ਲੈ ਕੇ ਵਿਦੇਸ਼ਾਂ ਵਿੱਚ ਜਾਂਦੇ ਹਨ।

Leave a Reply

Your email address will not be published.