ਪੁਲਿਸ ਨੇ ਚੁੱਕੀਆਂ 4 ਔਰਤਾਂ, ਚੁੱਕੀ ਫਿਰਦੀਆਂ ਸੀ ਨੌਜਵਾਨਾਂ ਦੀ ਮੋਤ ਦਾ ਸਮਾਨ

ਅਮਲ ਪਦਾਰਥ ਦੇ ਕਾਰੋਬਾਰੀਆਂ ਨੂੰ ਨੱਥ ਪਾਉਣ ਲਈ ਸੂਬੇ ਦੀ ਪੁਲਿਸ ਵੱਲੋਂ ਪੂਰੀ ਵਾਹ ਲਾਈ ਜਾ ਰਹੀ। ਨਾਕਿਆਂ ਦੌਰਾਨ ਤ ਲਾ ਸ਼ੀ ਲਈ ਜਾ ਰਹੀ ਹੈ। ਮੁ ਖ਼ ਬ ਰਾਂ ਦੁਆਰਾ ਪਤਾ ਲਗਾਇਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਪੁਲਿਸ ਨੂੰ ਵਿਸ਼ੇਸ਼ ਹਦਾਇਤਾਂ ਹਨ ਕਿ ਅਮਲ ਦੀ ਵਿਕਰੀ ਸੂਬੇ ਵਿੱਚੋਂ ਪੂਰਨ ਤੌਰ ਤੇ ਬੰਦ ਕੀਤੀ ਜਾਵੇ। ਇਸੇ ਮੁਹਿੰਮ ਅਧੀਨ ਹੁਸ਼ਿਆਰਪੁਰ ਪੁਲਿਸ ਨੇ 548 ਗ੍ਰਾਮ ਅਮਲ ਪਦਾਰਥ ਸਮੇਤ 4 ਔਰਤਾਂ ਅਤੇ 2 ਮਰਦਾਂ ਨੂੰ ਕਾਬੂ ਕੀਤਾ ਹੈ।

ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ। ਸੀਨੀਅਰ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਪਿਛਲੇ ਦਿਨੀਂ ਪੁਲਿਸ ਦੁਆਰਾ ਅਮਲ ਦੇ ਕਾਰੋਬਾਰ ਨਾਲ ਜੁੜੇ ਹੋਏ ਕਈ ਵਿਅਕਤੀਆਂ ਨੂੰ ਜੇ ਲ ਭੇਜਿਆ ਗਿਆ ਹੈ। ਇਨ੍ਹਾਂ ਤੋਂ ਪੁੱਛ ਗਿੱਛ ਦੌਰਾਨ ਪਤਾ ਲੱਗਾ ਕਿ ਕਿਵੇਂ ਇਹ ਲੋਕ ਪੈਸੇ ਇਕੱਠੇ ਕਰਕੇ ਇਹ ਕਾਰੋਬਾਰ ਕਰਦੇ ਹਨ। ਇਸੇ ਸਿਲਸਿਲੇ ਵਿਚ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ।

ਉਨ੍ਹਾਂ ਦਾ ਕਹਿਣਾ ਹੈ ਕਿ ਨਾਕੇਬੰਦੀ ਦੌਰਾਨ 4 ਔਰਤਾਂ ਅਤੇ 2 ਮਰਦਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਤੋਂ 548 ਗਰਾਮ ਅਮਲ ਪਦਾਰਥ ਬਰਾਮਦ ਹੋਇਆ ਹੈ। ਸੀਨੀਅਰ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਜਿਨ੍ਹਾਂ ਨੂੰ ਕਾਬੂ ਕੀਤਾ ਹੈ, ਇਹ ਸਾਰੇ ਵਾਰ ਵਾਰ ਜੇ ਲ ਜਾ ਚੁੱਕੇ ਹਨ ਅਤੇ ਪੂਰੀ ਤਰ੍ਹਾਂ ਇਸ ਧੰਦੇ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਤੇ ਪਹਿਲਾਂ ਵੀ ਮਾਮਲੇ ਦਰਜ ਹਨ। ਰੂਪ ਲਾਲ ਤੇ 2, ਕ੍ਰਿਸ਼ਨ ਤੇ 9, ਜੋਤੀ ਤੇ 2, ਸੁਖਵੀਰ ਕੌਰ ਤੇ 4, ਕਾਜਲ ਤੇ 9

ਅਤੇ ਪਰਸ਼ੋਤਮ ਲਾਲ ਤੇ ਇਕ ਮਾਮਲਾ ਦਰਜ ਹੈ। ਸੀਨੀਅਰ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਇਨ੍ਹਾਂ ਤੋਂ ਪੁੱਛ ਗਿੱਛ ਤੋਂ ਬਾਅਦ ਜਿਨ੍ਹਾਂ ਹੋਰ ਵਿਅਕਤੀਆਂ ਦੇ ਇਸ ਕਾਰੋਬਾਰ ਨਾਲ ਜੁੜੇ ਹੋਣ ਬਾਰੇ ਪਤਾ ਲੱਗੇਗਾ ਉਨ੍ਹਾਂ ਤੇ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਫੜੇ ਗਏ ਅਮਲ ਦੇ ਇਨ੍ਹਾਂ 6 ਕਾਰੋਬਾਰੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.