ਮਾਨ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਨੂੰ ਮਿਲੀਆਂ ਚੇਅਰਮੈਨੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸੇ ਸਿਲਸਿਲੇ ਵਿਚ ਸਰਕਾਰ ਨੇ 9 ਹੋਰ ਵੱਖ ਵੱਖ ਵਿਭਾਗਾਂ ਦੇ ਚੇਅਰਮੈਨ ਥਾਪ ਦਿੱਤੇ ਹਨ। ਜਿਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਇਕ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ, ਨਵੀਆਂ ਜ਼ਿੰਮੇਵਾਰੀਆਂ

ਤਨਦੇਹੀ ਨਾਲ ਨਿਭਾਉਣ ਦੀ ਉਮੀਦ ਨਾਲ ਬਹੁਤ ਬਹੁਤ ਮੁਬਾਰਕਾਂ….ਸ਼ੁੱਭਕਾਮਨਾਵਾਂ… ਅੱਗੇ ਉਨ੍ਹਾਂ ਨਾਵਾਂ ਦੀ ਸੂਚੀ ਦਿੱਤੀ ਗਈ ਹੈ, ਜਿਨ੍ਹਾਂ ਨੂੰ ਵੱਖ ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸੂਚੀ ਮੁਤਾਬਕ ਡਾ ਸੁਖਪਾਲ ਸਿੰਘ ਨੂੰ ਪੰਜਾਬ ਸਟੇਟ ਫਾਰਮਰ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਦਿੱਤਾ ਗਿਆ ਹੈ। ਅਮਨਦੀਪ ਮੋਹੀ ਨੂੰ ਮਾਰਕਫੈੱਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਬਲਦੇਵ ਸਿੰਘ ਮੈਦਾਨ ਪਨਗਰੇਨ ਦਾ ਕੰਮਕਾਜ ਦੇਖਣਗੇ। ਮੰਗਲ ਸਿੰਘ ਦੇ ਹਿੱਸੇ ਪੰਜਾਬ ਖੇਤੀਬਾਡ਼ੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੀ ਜ਼ਿੰਮੇਵਾਰੀ ਆਈ ਹੈ।

ਗੋਲਡੀ ਖਰੜ ਨੂੰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦਾ ਚੇਅਰਮੈਨ ਥਾਪਿਆ ਗਿਆ ਹੈ। ਇਸ ਤਰ੍ਹਾਂ ਹੀ ਜਗਦੀਪ ਸਿੰਘ ਸੰਧੂ ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਹੋਣਗੇ। ਸ਼ਮਿੰਦਰ ਕਿੰਦਾ ਨੂੰ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੀ ਜ਼ਿੰਮੇਵਾਰੀ ਮਿਲੀ ਹੈ। ਦਲਬੀਰ ਸਿੰਘ ਢਿੱਲੋਂ ਪੰਜਾਬ ਸਮਾਲ ਸਕੇਲ ਇੰਡਸਟ੍ਰੀਜ਼ ਕਾਰਪੋਰੇਸ਼ਨ ਅਤੇ ਨਵਜੋਤ ਜਰਗ ਫਾਰੈਸਟ ਡਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

Leave a Reply

Your email address will not be published. Required fields are marked *