ਐੱਮ ਐੱਲ ਏ ਮਾਮਲੇ ਚ ਨਵਾਂ ਮੋੜ, ਜਾਣੋ ਕਦੋਂ ਹੋਵੇਗੀ ਕਾਰਵਾਈ

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਸੁਖਰਾਜ ਸਿੰਘ ਦੀ ਵੀਡੀਓ ਦਾ ਮਾਮਲਾ ਠੰਢਾ ਨਹੀਂ ਪੈ ਰਿਹਾ। ਹੁਣ ਤਾਂ ਆਮ ਆਦਮੀ ਪਾਰਟੀ ਵਿੱਚੋਂ ਵੀ ਕਈ ਤਰ੍ਹਾਂ ਦੀਆਂ ਗੱਲਾਂ ਹੋਣ ਲੱਗੀਆਂ ਹਨ। ਹਾਲਾਂਕਿ ਇਹ ਮਾਮਲਾ 10 ਜੁਲਾਈ 2022 ਦਾ ਹੈ। ਇੰਨੀ ਦੇਰ ਬਾਅਦ ਸੋਸ਼ਲ ਮੀਡੀਆ ਤੇ ਆਉਣ ਦੇ ਬਾਵਜੂਦ ਵੀ ਇਹ ਮਾਮਲਾ ਤੂਲ ਫੜ ਗਿਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ

ਕਿ ਵਿਧਾਇਕਾ ਬਲਜਿੰਦਰ ਕੌਰ ਨੇ ਹੁਣ ਤੱਕ ਇਹ ਮਾਮਲਾ ਕਿਸੇ ਵੀ ਮੰਚ ਤੇ ਨਹੀਂ ਰੱਖਿਆ ਅਤੇ ਨਾ ਹੀ ਕਦੇ ਉਨ੍ਹਾਂ ਨੇ ਇਸ ਬਾਰੇ ਗੱਲਬਾਤ ਕੀਤੀ ਹੈ। ਅਸੀਂ ਜਾਣਦੇ ਹਾਂ ਕਿ ਬਲਜਿੰਦਰ ਕੌਰ ਦਾ ਆਮ ਆਦਮੀ ਪਾਰਟੀ ਵਿੱਚ ਵਿਸ਼ੇਸ਼ ਰੁਤਬਾ ਹੈ। ਉਹ ਮਹਿਲਾ ਵਿੰਗ ਦੇ ਪ੍ਰਧਾਨ ਹਨ। ਉਹ 2 ਵਾਰ ਲਗਾਤਾਰ ਤਲਵੰਡੀ ਸਾਬੋ ਤੋਂ ਵਿਧਾਇਕ ਚੁਣੇ ਜਾ ਚੁੱਕੇ ਹਨ। ਪਹਿਲੀ ਵਾਰ 2017 ਵਿੱਚ ਉਹ 19293 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਦਾ ਵਿਆਹ ਫਰਵਰੀ 2019

ਵਿੱਚ ਸੁਖਰਾਜ ਸਿੰਘ ਨਾਲ ਹੋਇਆ ਸੀ। ਹੁਣ ਵਿਧਾਇਕਾ ਦੇ ਪਤੀ ਦੁਆਰਾ ਉਨ੍ਹਾਂ ਤੇ ਹੱਥ ਚੁੱਕੇ ਜਾਣ ਦੀ ਵੀਡੀਓ ਵਾਇਰਲ ਹੋਣ ਨਾਲ ਕਿਹਾ ਜਾ ਰਿਹਾ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਇਸ ਮਾਮਲੇ ਵਿਚ ਸੂ ਮੋਟੋ ਲੈ ਕੇ ਕਾਰਵਾਈ ਕਰ ਸਕਦਾ ਹੈ। ਇਹ ਵੀਡੀਓ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਵੀ ਦੇਖੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਸਬੰਧੀ ਖੁਦ ਨੋਟਿਸ ਲੈਣਗੇ। ਪੰਜਾਬ ਦੀ ਮਹਿਲਾ ਵਿਕਾਸ

ਮੰਤਰੀ ਡਾ ਬਲਜੀਤ ਕੌਰ ਦੇ ਦੱਸਣ ਮੁਤਾਬਕ ਇਸ ਮਾਮਲੇ ਸਬੰਧੀ ਵਿਧਾਇਕਾ ਬਲਜਿੰਦਰ ਕੌਰ ਨੇ ਹੁਣ ਤੱਕ ਕਿਸੇ ਕਾਰਵਾਈ ਦੀ ਮੰਗ ਨਹੀਂ ਕੀਤੀ। ਹੁਣ ਡਾ ਬਲਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਬਲਜਿੰਦਰ ਕੌਰ ਦੇ ਪਤੀ ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਮਾਨ ਇਸ ਸੰਬੰਧੀ ਕੀ ਫ਼ੈਸਲਾ ਲੈਂਦੇ ਹਨ? ਇਸ ਦੀ ਜਾਣਕਾਰੀ ਆਉਣ ਵਾਲੇ ਸਮੇਂ ਦੌਰਾਨ ਮਿਲ ਜਾਵੇਗੀ।

Leave a Reply

Your email address will not be published. Required fields are marked *