ਮਾਨ ਸਰਕਾਰ ਨੇ ਕੀਤਾ ਇੱਕ ਹੋਰ ਨੇਕ ਕੰਮ, ਹਰ ਕੋਈ ਕਰ ਰਿਹਾ ਤਾਰੀਫ਼

ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਕਈ ਤਰ੍ਹਾਂ ਦੇ ਫ਼ੈਸਲੇ ਲਏ ਗਏ ਹਨ। ਜਿਨ੍ਹਾਂ ਵਿਚ ਕਈ ਆਰਥਿਕ ਪੱਖ ਨਾਲ ਸਬੰਧਤ ਹਨ। ਜਿਵੇਂ ਕਿ ਮੁਫ਼ਤ ਬਿਜਲੀ ਦੇਣ ਦਾ ਮਾਮਲਾ। ਕਈ ਲੋਕਾਂ ਦੀ ਸਿਹਤ ਨਾਲ ਜੁੜੇ ਹੋਏ ਹਨ। ਜਿਨ੍ਹਾਂ ਵਿਚ ਮੁਹੱਲਾ ਕਲੀਨਿਕ ਆ ਜਾਂਦੇ ਹਨ। ਹੁਣ ਸਰਕਾਰ ਨੇ ਧਾਰਮਕ ਖੇਤਰ ਵਿੱਚ ਵੀ ਸ਼ਰਧਾ ਦਿਖਾਈ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਾਰੀਆਂ ਗੱਡੀਆਂ ਦਾ ਹਰ ਕਿਸਮ ਦਾ ਟੈਕਸ ਮਾਫ ਕਰ ਦਿੱਤਾ ਗਿਆ ਹੈ ਜਿਨ੍ਹਾਂ ਵਿਚ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਇਕ ਥਾਂ ਤੋਂ ਦੂਜੀ ਥਾਂ ਲਿਜਾਏ ਜਾਂਦੇ ਹਨ। ਸੂਬੇ ਵਿੱਚ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਗੱਡੀਆਂ ਹਨ, ਜਿਨ੍ਹਾਂ ਦੀ ਵਰਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਿਜਾਣ ਲਈ ਕੀਤੀ ਜਾਂਦੀ ਹੈ। ਇਸ ਦੀ ਜਾਣਕਾਰੀ ਖੁਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਵਿੱਚ ਉਹ ਲਿਖਦੇ ਹਨ, ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲੈ ਕੇ ਜਾਂਦੀਆਂ ਹਨ

ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਵਹੀਕਲਾਂ ਦਾ ਹਰ ਕਿਸਮ ਦਾ ਟੈਕਸ ਮੁਆਫ ਕਰਨ ਦਾ ਫ਼ੈਸਲਾ,  ਮੁੱਖ ਮੰਤਰੀ ਦਾ ਇਹ ਫ਼ੈਸਲਾ ਉਨ੍ਹਾਂ ਦੀ ਸ੍ਰੀ ਗੁਰੂ ਗਰੰਥ ਸਾਹਿਬ ਜੀ ਪ੍ਰਤੀ ਸ਼ਰਧਾ ਨੂੰ ਪ੍ਰਗਟਾਉਂਦਾ ਹੈ। ਉਮੀਦ ਕੀਤੀ ਜਾਂਦੀ ਹੈ ਕਿ ਭਵਿੱਖ ਵਿੱਚ ਪੰਜਾਬ ਸਰਕਾਰ ਵੱਲੋਂ ਹੋਰ ਵੀ ਅਜਿਹੇ ਫੈਸਲੇ ਲਏ ਜਾਣਗੇ।

Leave a Reply

Your email address will not be published.