ਕਰਤਾਰਪੁਰ ਸਾਹਿਬ ਮੱਥਾ ਟੇਕਣ ਗਏ ਦਾਦੀ ਪੋਤਾ, ਕਰ ਆਏ ਵੱਡਾ ਕਾਰਾ ਹੁਣ ਕਸਟਮ ਵਿਭਾਗ ਨੇ ਕੀਤੇ ਕਾਬੂ

ਜਦੋਂ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ ਹੈ ਤਦ ਤੋਂ ਹੀ ਸੰਗਤ ਬੜੀ ਸ਼ਰਧਾ ਨਾਲ ਗੁਰੂਘਰ ਦੇ ਦਰਸ਼ਨ ਕਰਨ ਜਾਂਦੀ ਹੈ। ਹੁਣ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇਕ ਬਜ਼ੁਰਗ ਔਰਤ ਅਤੇ ਉਸ ਦੇ ਪੋਤੇ ਤੋਂ ਕਸਟਮ ਵਿਭਾਗ ਨੇ 3 ਲੱਖ ਰੁਪਏ ਪਾਕਿਸਤਾਨੀ ਕਰੰਸੀ ਦੇ ਫੜੇ ਹਨ। ਦਾਦੀ ਪੋਤਾ ਦੀਨਾ ਨਗਰ ਨੇੜਲੇ ਇਕ ਪਿੰਡ ਦੇ ਰਹਿਣ ਵਾਲੇ ਹਨ। ਇਸ ਮਾਮਲੇ ਦੇ ਸਬੰਧ ਵਿਚ ਅਧਿਕਾਰੀ ਦੇ ਦੱਸਣ ਮੁਤਾਬਕ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ

ਕਿ ਇਕ ਔਰਤ ਅਤੇ ਉਸ ਦਾ ਪੋਤਾ ਗੁਰਦੁਆਰਾ ਕਰਤਾਰਪੁਰ ਸਾਹਿਬ ਮੱਥਾ ਟੇਕਣ ਗਏ ਸਨ। ਜਦੋਂ ਇਹ ਵਾਪਸ ਆਏ ਤਾਂ ਇਨ੍ਹਾਂ ਕੋਲੋਂ ਲਗਭਗ 3 ਲੱਖ ਰੁਪਏ ਪਾਕਿਸਤਾਨੀ ਕਰੰਸੀ ਮਿਲੀ ਹੈ। ਜਿਸ ਨੂੰ ਕਸਟਮ ਅਧਿਕਾਰੀਆਂ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਕਸਟਮ ਵਾਲਿਆਂ ਵੱਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਅਧਿਕਾਰੀ ਦਾ ਕਹਿਣਾ ਹੈ ਕਿ ਕਸਟਮ ਅਧਿਕਾਰੀਆਂ ਨੇ ਦਾਦੀ ਪੋਤੇ ਨੂੰ ਪੁੱਛ ਗਿੱਛ ਲਈ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ

ਕਿ ਇਹ ਕਰੰਸੀ ਇਨ੍ਹਾਂ ਨੇ ਕਿੱਥੋਂ ਅਤੇ ਕਿਉਂ ਲਈ। ਇਹ ਦੀਨਾਨਗਰ ਨੇੜਲੇ ਇੱਕ ਪਿੰਡ ਦੇ ਰਹਿਣ ਵਾਲੇ ਹਨ। ਇਸ ਬਜ਼ੁਰਗ ਔਰਤ ਦੇ ਰਿਸ਼ਤੇਦਾਰ ਪਾਕਿਸਤਾਨ ਵਿੱਚ ਰਹਿੰਦੇ ਹਨ। 1971 ਤੋਂ ਉਹ ਇੱਥੇ ਆ ਗਈ ਸੀ। ਉਹ ਪਹਿਲਾਂ ਵੀ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਈ ਸੀ ਅਤੇ ਹੁਣ ਦੂਜੀ ਵਾਰ ਗਈ ਸੀ। ਅਧਿਕਾਰੀ ਦੇ ਦੱਸਣ ਮੁਤਾਬਕ ਬਜ਼ੁਰਗ ਔਰਤ ਦਾ ਕਹਿਣਾ ਹੈ ਕਿ ਇਹ ਰਕਮ ਉਨ੍ਹਾਂ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਦਿੱਤੀ ਹੈ। ਪੁਲਿਸ ਜਾਂਚ ਕਰ ਰਹੀ ਹੈ ਅਤੇ ਜਾਂਚ ਮੁਤਾਬਕ ਹੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਤੋਂ ਬਰਾਮਦ ਹੋਈ ਰਕਮ ਕਸਟਮ ਵਿਭਾਗ ਦੇ ਕਬਜ਼ੇ ਵਿੱਚ ਹੈ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.